ਪੜਚੋਲ ਕਰੋ

Punjab News: ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟੀ, 4 ਦੀ ਮੌਤ, ਇੱਕ ਬੱਚਾ ਨਹਿਰ 'ਚ ਰੁੜ੍ਹਿਆ

Machhiwara: ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਦੇ ਵਿੱਚ 4 ਜਣਿਆਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇੱਕ ਬੱਚਾ ਨਹਿਰ 'ਚ ਰੁੜ੍ਹ ਗਿਆ ਹੈ।

Punjab News: ਮਾਛੀਵਾੜਾ ਨੇੜੇ ਵਗਦੀ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਇੱਕ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਗਈ। ਜਿਸ ਵਿਚ 2 ਔਰਤਾਂ ਜੋ ਆਪਸ ਵਿਚ ਮਾਂ-ਧੀ ਸਨ, ਮਹਿੰਦਰ ਕੌਰ (65) ਅਤੇ ਕਰਮਜੀਤ ਕੌਰ (52) ਦੀ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿਚ 2 ਬੱਚੇ ਗਗਨਜੋਤ ਕੌਰ (15) ਜਦਕਿ ਦੂਜੀ ਲੜਕੀ ਦਾ ਨਾਮ ਪਤਾ ਨਹੀਂ ਲੱਗਾ, ਇਨ੍ਹਾਂ ਦੋਵਾਂ ਬੱਚੀਆਂ ਦੀ ਵੀ ਮੌਤ ਹੋ ਗਈ। ਇਸ ਤੋਂ ਇਲਾਵਾ ਇੱਕ ਹੋਰ ਬੱਚਾ ਸੁਖਪ੍ਰੀਤ ਸਿੰਘ (7) ਨਹਿਰ ਵਿਚ ਰੁੜ੍ਹ ਗਿਆ ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ।

ਇਹ ਸਾਰੇ ਇਕੱਠੇ ਹੋ ਕੇ ਮੱਥਾ ਟੇਕਣ ਗਏ ਸਨ

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਪਾਇਲ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ, ਡਾਂਗੋਵਾਲ ਅਤੇ ਛਿਬੜਾ ਦੇ ਕਰੀਬ 15 ਤੋਂ ਵੱਧ ਔਰਤਾਂ, ਬੱਚੇ ਤੇ ਪੁਰਸ਼ ਸ਼ਾਮਲ ਸਨ ਉਹ ਕੱਲ੍ਹ ਡੇਰਾ ਬਾਬਾ ਵਡਭਾਗ ਸਿੰਘ ਜੀ ਦੇ ਮੱਥਾ ਟੇਕਣ ਗਏ ਸਨ। ਇਹ ਸਾਰੇ ਪਰਿਵਾਰਕ ਮੈਂਬਰ ਨਵੀਂ ਮਹਿੰਦਰਾ ਪਿਕਅੱਪ ਜੀਪ ’ਤੇ ਸਵਾਰ ਹੋ ਕੇ ਮੱਥਾ ਟੇਕਣ ਉਪਰੰਤ ਅੱਜ ਜਦੋਂ ਸਵੇਰੇ ਬਾਬਾ ਵਡਭਾਗ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਰਸਤੇ ਵਿਚ ਪਿੰਡ ਬਹਿਲੋਲਪੁਰ ਕੋਲ ਸਰਹਿੰਦ ਨਹਿਰ ਕਿਨਾਰੇ ਗੱਡੀ ਦਾ ਸੰਤੁਲਨ ਵਿਗੜ ਗਿਆ, ਜੋ ਸੜਕ ਤੋਂ ਕਰੀਬ 30 ਫੁੱਟ ਥੱਲੇ ਨਹਿਰ ਕਿਨਾਰੇ ਜਾ ਗਿਰੀ।

ਇੱਕ ਬੱਚਾ ਪਾਣੀ ਦੇ ਵਿੱਚ ਰੁੜ੍ਹ ਗਿਆ

ਬੇਸ਼ੱਕ ਦਰੱਖਤਾਂ ਕਾਰਨ ਗੱਡੀ ਨਹਿਰ ਵਿਚ ਡਿੱਗਣ ਤੋਂ ਬਚਾਅ ਹੋ ਗਿਆ ਪਰ ਇੱਕ ਬੱਚਾ ਸੁਖਪ੍ਰੀਤ ਸਿੰਘ ਪਾਣੀ ਵਿਚ ਜਾ ਡਿੱਗਾ ਤੇ ਰੁੜ੍ਹ ਗਿਆ ਜਦਕਿ ਬਾਕੀ ਸਾਰੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਇਸ ਹਾਦਸੇ ਵਿਚ 2 ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਔਰਤ ਮਹਿੰਦਰ ਤੇ ਕਰਮਜੀਤ ਕੌਰ ਨੇ ਹਸਪਤਾਲ ਵਿਚ ਇਲਾਜ ਅਧੀਨ ਦਮ ਤੋੜ ਦਿੱਤਾ ਜੋ ਕਿ ਰਿਸ਼ਤੇ ’ਤੇ ਮਾਂ-ਧੀ ਦੱਸੀਆਂ ਜਾ ਰਹੀਆਂ ਹਨ।

ਜਖ਼ਮੀ ਹੋਏ 12 ਸ਼ਰਧਾਲੂਆਂ ਜ਼ੇਰੇ ਇਲਾਜ

ਚਮਕੌਰ ਸਾਹਿਬ ਹਸਪਤਾਲ ਵਿਚ ਜਖ਼ਮੀ ਹੋਏ 12 ਸ਼ਰਧਾਲੂਆਂ ਦਾ ਇਲਾਜ ਚੱਲ ਰਿਹਾ ਹੈ ਜਿਨ੍ਹਾਂ ’ਚੋਂ ਕਾਫ਼ੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ’ਤੇ ਇਕੱਤਰ ਹੋਏ ਲੋਕਾਂ ਵਲੋਂ ਕਰੇਨ ਮੰਗਵਾ ਕੇ ਗੱਡੀ ਨੂੰ ਬਾਹਰ ਕੱਢਿਆ ਗਿਆ ਅਤੇ ਜਖ਼ਮੀਆਂ ਨੂੰ ਵੀ ਇਲਾਜ ਲਈ ਹਸਪਤਾਲ ਭੇਜਿਆ ਗਿਆ। ਜਖ਼ਮੀਆਂ ਵਿਚ ਅਮਨਪ੍ਰੀਤ ਕੌਰ ਵਾਸੀ ਸਿਹੋੜਾ, ਸਰੂਪ ਸਿੰਘ ਵਾਸੀ ਚੀਮਾ, ਪ੍ਰਿਤਪਾਲ ਕੌਰ ਵਾਸੀ ਸਿਹੋੜਾ, ਰੂਪ ਸਿੰਘ ਵਾਸੀ ਲੱਧੜ, ਸੰਦੀਪ ਕੌਰ ਵਾਸੀ ਨਿਜ਼ਾਮਪੁਰ, ਪ੍ਰਵੀਨ ਕੌਰ ਵਾਸੀ ਨਿਜ਼ਾਮਪੁਰ, ਬਲਜਿੰਦਰ ਸਿੰਘ ਵਾਸੀ ਸਿਹੋੜਾ, ਸੁਖਵੀਰ ਕੌਰ ਫਲੌਡ, ਗਿਆਨ ਕੌਰ ਵਾਸੀ ਨਿਜ਼ਾਮਪੁਰ, ਮਨਪ੍ਰੀਤ ਕੌਰ ਵਾਸੀ ਡਾਂਗੋ, ਜੀਵਨ ਸਿੰਘ ਵਾਸੀ ਸਿਹੋੜਾ, ਗੁਰਪ੍ਰੀਤ ਸਿੰਘ ਵਾਸੀ ਨਿਜ਼ਾਮਪੁਰ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget