Punjab News: ਪੰਜਾਬ ਦੀ ਸਿਆਸਤ ਵਿੱਚ ਆਪ ਦੇ ਮੌਜੂਦਾ ਵਿਧਾਇਕ ਅਤੇ 2027 ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਮਦਨ  ਲਾਲ ਬੱਗਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ 'ਤੇ ਸਟਾਪ ਲੱਗ ਗਿਆ ਹੈ। ਇਸ ਨੂੰ ਲੈਕੇ ਉਨ੍ਹਾਂ ਦਾ ਸਪੱਸ਼ਟੀਕਰਨ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪ ਪਾਰਟੀ ਛੱਡ ਕੇ ਕਿਤੇ ਨਹੀਂ ਜਾ ਰਹੇ। 

Continues below advertisement

ਬੱਗਾ  ਨੇ ਕਿਹਾ ਕਿ ਉਨ੍ਹਾਂ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਦੀਆਂ ਜਿਹੜੀਆਂ ਖ਼ਬਰਾਂ ਚਲਾਈਆਂ ਜਾ ਰਹੀਆਂ ਹਨ, ਉਹ ਬਿਲਕੁਲ ਬੇਬੁਨਿਆਦ ਹਨ। ਉਹ ਆਮ ਆਦਮੀ ਪਾਰਟੀ ਦੇ ਵਫਾਦਾਰ ਸਿਪਾਹੀ ਹਨ, ਉਹ ਕਿਤੇ ਨਹੀਂ ਜਾ ਰਹੇ।

Continues below advertisement

ਕੌਣ ਹਨ ਮਦਨ ਲਾਲ ਬੱਗਾ?

ਮਦਨ ਲਾਲ ਬੱਗਾ ਲੁਧਿਆਣਾ ਨਾਰਥ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਉਨ੍ਹਾਂ ਦਾ ਜਨਮ 22 ਫਰਵਰੀ 1959 ਨੂੰ ਲੁਧਿਆਣਾ ਵਿੱਚ ਹੋਇਆ। ਉਹ ਕਈ ਦਹਾਕਿਆਂ ਤੋਂ ਪੰਜਾਬ ਦੀ ਸਿਆਸਤ ਅਤੇ ਲੁਧਿਆਣਾ ਦੀ ਸਥਾਨਕ ਸਿਆਸਤ ਵਿੱਚ ਸਰਗਰਮ ਰਹੇ ਹਨ।

ਉਨ੍ਹਾਂ ਨੇ ਸਾਲ 1982 ਵਿੱਚ ਸਰਗਰਮ ਰਾਜਨੀਤੀ ਵਿੱਚ ਕਦਮ ਰੱਖਿਆ ਸੀ। ਸਾਲ 1997 ਵਿੱਚ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਗਰ ਨਿਗਮ ਦੀ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ। ਇਸ ਤੋਂ ਬਾਅਦ 2002 ਵਿੱਚ ਉਹ ਕਾਂਗਰਸ ਦੀ ਟਿਕਟ 'ਤੇ ਮੁੜ ਕੌਂਸਲਰ ਚੁਣੇ ਗਏ।