ਨਵੀਂ ਦਿੱਲੀ: ਸਿੰਘੂ ਬਾਰਡਰ ’ਤੇ ਪਿੰਡ ਵਾਸੀਆਂ ਵੱਲੋਂ ਅੱਜ ਰੱਖੀ ਮਹਾਂਪੰਚਾਇਤ ਹੁਣ ਖ਼ਤਮ ਹੋ ਗਈ ਹੈ। ਇਸ ਮਹਾਂਪੰਚਾਇਤ ’ਚ ਅੰਦੋਲਨਕਾਰੀ ਕਿਸਾਨਾਂ ਨੂੰ ਇੱਕ ਪਾਸੇ ਦਾ ਰਸਤਾ ਖੋਲ੍ਹਣ ਲਈ 10 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਇਹ ਅਲਟੀਮੇਟਮ ‘ਸੰਯੁਕਤ ਕਿਸਾਨ ਮੋਰਚਾ’ ਨੂੰ ਦਿੱਤਾ ਗਿਆ ਹੈ। ਮਹਾਂਪੰਚਾਇਤ ਵਿੱਚ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇ ਇੱਕ ਤਰਫ਼ਾ ਰਸਤਾ ਨਾ ਖੋਲ੍ਹਿਆ ਗਿਆ, ਤਾਂ ਇਸ ਤੋਂ ਵੱਡੀ ਮਹਾਂਪੰਚਾਇਤ ਹੋਵੇਗੀ; ਜਿਸ ਵਿੱਚ ਕੁਝ ਸਖ਼ਤ ਫ਼ੈਸਲੇ ਵੀ ਲਏ ਜਾ ਸਕਦੇ ਹਨ।
ਇਸੇ ਮਹਾਂਪੰਚਾਇਤ ਦਾ ਇੱਕ ਵਫ਼ਦ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਵੀ ਮਿਲੇਗਾ ਤੇ ਰਸਤਾ ਖੋਲ੍ਹਣ ਦੀ ਮੰਗ ਕਰੇਗਾ। ਅਗਲੀ ਮਹਾਪੰਚਾਇਤ ਦਿੱਲੀ ਵਿੱਚ ਹੋਵੇਗੀ, ਜਿਸ ਵਿੱਚ ਹਰਿਆਣਾ ਤੋਂ ਇਲਾਵਾ ਹੋਰ ਰਾਜਾਂ ਦੇ ਲੋਕ ਸ਼ਾਮਲ ਹੋਣਗੇ।
ਸੋਨੀਪਤ ਨਾਲ ਲੱਗਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ, ਪਰ ਜਿਸ ਜਗ੍ਹਾ' ਤੇ ਅੰਦੋਲਨ ਚੱਲ ਰਿਹਾ ਹੈ, ਦੇ ਪਿੰਡ ਵਾਸੀਆਂ ਨੇ ਇੱਕ ਪਾਸੇ ਤੋਂ ਰਸਤਾ ਖੋਲ੍ਹਣ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਉਣ-ਜਾਣ ਵਿਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਲਈ ਇਕ ਰਸਤਾ ਖੋਲ੍ਹਿਆ ਜਾਣਾ ਚਾਹੀਦਾ ਹੈ। ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਧਰਨੇ ’ਤੇ ਬੈਠੇ ਹਨ।
ਸਿੰਘੂ ਬਾਰਡਰ ਲਾਗਲੇ ਕੁਝ ਨਿਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਫਲ, ਸਬਜ਼ੀਆਂ ਤੇ ਹੋਰ ਚੀਜ਼ਾਂ ਬਰਬਾਦ ਹੋ ਰਹੀਆਂ ਹਨ। ਮਹਾਂਪੰਚਾਇਤ ਵਿੱਚ ਭਾਗ ਲੈਣ ਵਾਲੇ ਕਵਲ ਸਿੰਘ ਚੌਹਾਨ ਨੇ ਦੱਸਿਆ ਕਿ ਅੱਜ ਦੀ ਮਹਾਪੰਚਾਇਤ ਵਿੱਚ ਨੇੜਲੇ 15 ਤੋਂ 20 ਪਿੰਡਾਂ ਦੇ ਲੋਕਾਂ ਨੇ ਹਿੱਸਾ ਲਿਆ। ਸਾਰਿਆਂ ਦੀ ਮੰਗ ਹੈ ਕਿ ਸੜਕ ਨੂੰ ਇੱਕ ਪਾਸੇ ਤੋਂ ਖੋਲ੍ਹਿਆ ਜਾਵੇ। ਹੁਣ ਉਨ੍ਹਾਂ ਨਾਲ ਹਿੰਸਕ ਘਟਨਾਵਾਂ ਵੀ ਵੱਧ ਰਹੀਆਂ ਹਨ।
ਇਹ ਵੀ ਪੜ੍ਹੋ: Covid 19 Third Wave: ਅਲਰਟ! ਕੋਰੋਨਾ ਦੀ ਤੀਜੀ ਲਹਿਰ ਅਗਲੇ ਕੁਝ ਹਫਤਿਆਂ ਵਿੱਚ ਦੇ ਸਕਦੀ ਹੈ ਦਸਤਕ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin