ਪੜਚੋਲ ਕਰੋ
Advertisement
(Source: ECI/ABP News/ABP Majha)
ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਸੂਚੀ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੇਗਾ ਐਵਾਰਡ
ਹਰਪਿੰਦਰ ਸਿੰਘ ਟੌਹੜਾ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਸੂਚੀ ਜਾਰੀ ਕਰ ਦਿੱਤੀ ਹੈ। ਓਲੰਪੀਅਨ ਮਨਦੀਪ ਕੌਰ ਤੇ ਕੌਮਾਂਤਰੀ ਸਾਈਕਲਿਸਟ ਜਗਦੀਪ ਸਿੰਘ ਕਾਹਲੋਂ ਸਮੇਤ ਕੁੱਲ 94 ਖਿਡਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਇਹ ਐਵਾਰਡ ਦਿੱਤਾ ਜਾਵੇਗਾ। ਲੰਮੇ ਸਮੇਂ ਤੋਂ ਖਿਡਾਰੀ ਇਸ ਐਵਾਰਡ ਦਾ ਇੰਤਜ਼ਾਰ ਕਰ ਰਹੇ ਸਨ। ਜਾਣਕਾਰੀ ਮੁਤਾਬਕ ਵੋਟਾਂ ਤੋਂ ਬਾਅਦ ਐਵਾਰਡ ਮਿਲਣ ਦੀ ਸੰਭਾਵਨਾ ਹੈ।
ਇਸ ਸੂਚੀ ਵਿਚ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਸਾਬਕਾ ਭਾਰਤੀ ਹਾਕੀ ਟੀਮ ਦੇ ਕਪਤਾਨ ਰਾਜਪਾਲ ਸਿੰਘ, ਅਥਲੀਟ ਨਵਜੀਤ ਢਿੱਲੋਂ, ਰੋਅਰ ਸਵਰਨ ਸਿੰਘ ਵਿਰਕ, ਅਥਲੀਟ ਅਰਪਿੰਦਰ ਸਿੰਘ, ਸ਼ੂਟਰ ਹੀਨਾ ਸਿੱਧੂ ਅਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਨਾਂ ਸ਼ਾਮਿਲ ਹੈ।
ਪੰਜਾਬ ਨਾਲ ਸਬੰਧਤ 2011 ਤੋਂ ਲੈ ਕੇ 2018 ਤਕ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀ ਅਤੇ ਜਿਨ੍ਹਾਂ ਖਿਡਾਰੀਆਂ ਨੂੰ ਇਸ ਦੌਰਾਨ ਪਦਮ ਸ੍ਰੀ, ਅਰਜੁਨਾ ਐਵਾਰਡ ਤੇ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਮਿਲਿਆ ਹੈ, ਉਹ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਲਈ ਸਿੱਧੇ ਤੌਰ ’ਤੇ ਯੋਗ ਹਨ।
ਪੰਜਾਬ ਨੂੰ ਖੇਡ ਅਖਾੜੇ ਵਿੱਚ ਮੁੜ ਨੰਬਰ ਇਕ ਸੂਬਾ ਬਣਾਉਣ ਨਾਲ ਖਿਡਾਰੀਆਂ ਲਈ ਚੰਗਾ ਮਾਹੌਲ ਸਿਰਜਣ ਦੇ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡਜ਼ ਸ਼ੁਰੂ ਕੀਤੇ ਗਏ।
ਵੇਖੋ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਲਿਸਟ-
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਦੇਸ਼
ਪੰਜਾਬ
Advertisement