ਪੜਚੋਲ ਕਰੋ

ਅਕਾਲੀ ਦਲ ਨੇ ਐਲਾਨਿਆ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ

ਅਕਾਲੀ ਦਲ ਵੱਲੋਂ ਬੀਜੇਪੀ ਨਾਲ ਗਠਜੋੜ ਤਹਿਤ ਹੁਣ ਆਪਣੇ ਹਿੱਸੇ ਦੀਆਂ ਦੋ ਸੀਟਾਂ ਐਲਾਣਨੀਆਂ ਹੀ ਬਾਕੀ ਰਹਿ ਗਈਆਂ ਹਨ। ਫ਼ਿਰੋਜ਼ਪੁਰ ਤੇ ਬਠਿੰਡਾ ਤੋਂ ਕ੍ਰਮਵਾਰ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਦੇ ਖੜ੍ਹੇ ਹੋਣ ਦੀਆਂ ਚਰਚਾਵਾਂ ਹਨ, ਪਰ ਅਕਾਲੀ ਦਲ ਨੇ ਹਾਲੇ ਤਕ ਕਿਸੇ ਵੀ ਹਲਕੇ 'ਤੇ ਮੁਹਰ ਨਹੀਂ ਲਾਈ।

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਮਹੇਸ਼ ਇੰਦਰ ਗਰੇਵਾਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਮਹੇਸ਼ ਇੰਦਰ ਗਰੇਵਾਲ ਸਾਬਕਾ ਕੈਬਨਿਟ ਮੰਤਰੀ ਹਨ ਅਤੇ ਅਕਾਲੀ ਦਲ ਦੇ ਮੌਜੂਦਾ ਜਨਰਲ ਸਕੱਤਰ ਵੀ ਹਨ। ਸਖ਼ਤ ਬਿਮਾਰ ਹੋਣ ਦੇ ਬਾਵਜੂਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰੈਸ ਬਿਆਨ ਰਾਹੀਂ ਗਰੇਵਾਲ ਦੇ ਨਾਂਅ ਦਾ ਐਲਾਨ ਕੀਤਾ ਹੈ। ਬਿਮਾਰੀ ਕਾਰਨ ਹੀ ਉਹ ਜੱਲ੍ਹਿਆਂਵਾਲਾ ਬਾਗ਼ ਦੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਨਹੀਂ ਸੀ ਹੋ ਸਕੇ। ਅਕਾਲੀ ਦਲ ਵੱਲੋਂ ਬੀਜੇਪੀ ਨਾਲ ਗਠਜੋੜ ਤਹਿਤ ਹੁਣ ਆਪਣੇ ਹਿੱਸੇ ਦੀਆਂ ਦੋ ਸੀਟਾਂ ਐਲਾਣਨੀਆਂ ਹੀ ਬਾਕੀ ਰਹਿ ਗਈਆਂ ਹਨ। ਫ਼ਿਰੋਜ਼ਪੁਰ ਤੇ ਬਠਿੰਡਾ ਤੋਂ ਕ੍ਰਮਵਾਰ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਦੇ ਖੜ੍ਹੇ ਹੋਣ ਦੀਆਂ ਚਰਚਾਵਾਂ ਹਨ, ਪਰ ਅਕਾਲੀ ਦਲ ਨੇ ਹਾਲੇ ਤਕ ਕਿਸੇ ਵੀ ਹਲਕੇ 'ਤੇ ਮੁਹਰ ਨਹੀਂ ਲਾਈ। ਅਕਾਲੀ ਦਲ ਦੇ ਮਹੇਸ਼ ਇੰਦਰ ਗਰੇਵਾਲ ਤੋਂ ਇਲਾਵਾ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਮੌਜੂਦਾ ਐਮਪੀ ਰਵਨੀਤ ਸਿੰਘ ਬਿੱਟੂ, ਪੀਡੀਏ ਦੇ ਸਾਂਝੇ ਉਮੀਦਵਾਰ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਚੋਣ ਮੈਦਾਨ ਵਿੱਚ ਹਨ। ਇਸ ਹਲਕੇ ਲਈ ਹਾਲੇ ਤਕ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ ਹੈ। ਅਕਾਲੀ ਦਲ ਹੁਣ ਤਕ ਆਪਣੇ ਅੱਠ ਉਮੀਦਵਾਰ ਐਲਾਨ ਚੁੱਕਿਆ ਹੈ, ਜਦਕਿ ਬੀਜੇਪੀ ਨੇ ਆਪਣੇ ਹਿੱਸੇ ਦਾ ਕੋਈ ਵੀ ਉਮੀਦਵਾਰ ਨਹੀਂ ਐਲਾਨਿਆ ਹੈ। ਅਕਾਲੀ ਦਲ ਵੱਲੋਂ ਐਲਾਨੇ ਉਮੀਦਵਾਰ-
  1. ਖਡੂਰ ਸਾਹਿਬ - ਬੀਬੀ ਜਗੀਰ ਕੌਰ
  2. ਜਲੰਧਰ (ਰਾਖਵਾਂ) - ਚਰਨਜੀਤ ਸਿੰਘ ਅਟਵਾਲ
  3. ਸ੍ਰੀ ਅਨੰਦਪੁਰ ਸਾਹਿਬ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
  4. ਪਟਿਆਲਾ - ਸੁਰਜੀਤ ਸਿੰਘ ਰੱਖੜਾ
  5. ਸ੍ਰੀ ਫ਼ਤਹਿਗੜ੍ਹ ਸਾਹਿਬ - ਦਰਬਾਰਾ ਸਿੰਘ ਗੁਰੂ
  6. ਸੰਗਰੂਰ - ਪਰਮਿੰਦਰ ਸਿੰਘ ਢੀਂਡਸਾ
  7. ਫ਼ਰੀਦਕੋਟ - ਗੁਲਜ਼ਾਰ ਸਿੰਘ ਰਣੀਕੇ
  8. ਲੁਧਿਆਣਾ - ਮਹੇਸ਼ ਇੰਦਰ ਗਰੇਵਾਲ
ਦੇਸ਼ ਵਿੱਚ 11 ਅਪਰੈਲ ਨੂੰ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੀ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਪੰਜਾਬ ਵਿੱਚ ਸੱਤਵੇਂ ਤੇ ਆਖ਼ਰੀ ਗੇੜ ਦੌਰਾਨ 19 ਮਈ ਨੂੰ ਮੱਤਦਾਨ ਹੋਵੇਗਾ ਤੇ 23 ਮਈ ਨੂੰ ਨਤੀਜੇ ਐਲਾਨੇ ਜਾਣਗੇ।

ਟਾਪ ਹੈਡਲਾਈਨ

ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget