ਲਹਿਰਾਗਾਗਾ : ਸੰਗਰੂਰ ਦੇ ਲਹਿਰਾਗਾਗਾ ਵਿਚ ਇੱਕ ਸਕੂਲ ਨੂੰ ਪਿੰਡ ਵਾਲਿਆਂ ਵੱਲੋਂ ਬੰਦ ਕਰ ਕੇ ਬੱਚੇ ਗੁਰਦੁਆਰੇ ਵਿੱਚ ਪਿੰਡ ਦੇ ਨੌਜਵਾਨਾਂ ਵੱਲੋਂ ਪੜ੍ਹਾਉਣ ਦੇ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅਫ਼ਸੋਸ ਪ੍ਰਗਟਾਇਆ ਅਤੇ ਕਿਹਾ ਕਿ ਸੂਬਾ ਸਰਕਾਰ ਨੂੰ ਸਕੂਲਾਂ ਦੀ ਹਾਲਤ ਵੱਲ ਧਿਆਨ ਦੇਣ ਦੀ ਲੋੜ ਹੈ। ਬੀਤੇ ਦਿਨੀਂ ਸੰਗਰੂਰ ਦੇ ਇੱਕ ਸਕੂਲ 'ਚ ਪਾਣੀ ਭਰ ਗਿਆ ਸੀ। ਸਰਕਾਰ ਨੂੰ ਚਾਹੀਦਾ ਹੈ ਕਿ ਅਧਿਆਪਕਾਂ ਦੀ ਭਰਤੀ ਜਲਦੀ ਕੀਤੀ ਜਾਵੇ।


ਕਿਸਾਨਾਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ 'ਤੇ ਚੱਕਾ ਜਾਮ ਕਰਨ ਦੇ ਐਲਾਨ ਉਪਰ ਪ੍ਰਤੀਕਿਰਿਆ ਦਿੰਦਿਆਂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਅਦਾ ਕਰਨੀ ਚਾਹੀਦੀ ਹੈ, ਜੋ ਕਿ ਉਨ੍ਹਾਂ ਦਾ ਹੱਕ ਹੈ।

ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ 12 ਪ੍ਰਤੀਸ਼ਤ ਜੀਐੱਸਟੀ ਅਤੇ 2 ਕਰੋੜ ਰੁਪਏ ਜ਼ੁਰਮਾਨਾ ਲਗਾਏ ਜਾਣ ਦੀ ਉਨ੍ਹਾਂ ਨਿੰਦਾ ਕੀਤੀ ਅਤੇ ਕਿਹਾ ਕਿ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਪੰਜਾਬ ਅਤੇ ਸਿੱਖ ਵਿਰੋਧੀ ਹਨ। ਜਿਸ  ਸਰਾਵਾਂ 'ਤੇ ਇਹ ਟੈਕਸ ਲਗਾਇਆ ਗਿਆ ਹੈ ,ਉਥੇ ਯਾਤਰੀ ਆ ਕੇ ਠਹਿਰਦੇ ਹਨ। ਪਹਿਲਾਂ ਵੀ ਸਰਕਾਰਾਂ ਥੁੱਕ ਕੇ ਚੜ੍ਹਦੀਆਂ ਰਹੀਆਂ ਹਨ ਅਤੇ ਹੁਣ ਇਹਦਾ ਅੰਜਾਮ ਦੇਖ ਲੈਣਾ।


ਇਸੇ ਤਰ੍ਹਾਂ ਇਕ ਹੋਰ ਗਾਇਕ ਜਾਨੀ ਨੂੰ ਧਮਕੀਆਂ ਮਿਲਣ ਬਾਰੇ ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਤੇ ਵਿਵਸਥਾ ਦੀ ਕੋਈ ਸਥਿਤੀ ਨਹੀਂ ਹੈ। ਜੇਕਰ ਬੰਦਾ ਰਾਤ ਨੂੰ ਸਹੀ ਸਲਾਮਤ ਘਰ ਪਹੁੰਚ ਜਾਵੇ ਤਾਂ ਰੱਬ ਦਾ ਸ਼ੁਕਰੀਆ ਅਦਾ ਕਰਦਾ ਹੈ। ਸਰਕਾਰ ਨੂੰ ਕੇਂਦਰ ਤੋਂ ਵਿਸ਼ੇਸ਼ ਸਹਾਇਤਾ ਲੈ ਕੇ ਪੁਲਿਸ ਦੀ ਭਰਤੀ ਕਰਨੀ ਚਾਹੀਦੀ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।