ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਕੇਂਦਰ ਸਰਕਾਰ ਨੂੰ ਪਦਮ ਵਿਭੂਸ਼ਣ ਵਾਪਸ ਦੇਣ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾਂ ਤੋਂ ਪੰਜਾਬੀਆਂ ਤੇ ਮਨੁੱਖਤਾ ਲਈ ਲੜਾਈ ਲੜੀ ਹੈ।


ਗਰੇਵਾਲ ਨੇ ਕਿਹਾ ਕਿ ਬਾਦਲ ਨੇ ਅਨਿਆਂ ਖਿਲਾਫ ਲੜਾਈ ਲੜੀ ਹੈ ਤੇ ਇਹ ਉਨ੍ਹਾਂ ਵੱਲੋਂ ਪੰਜਾਬੀਆਂ ਦੇ ਹਿੱਤ 'ਚ ਚੁੱਕਿਆ ਗਿਆ ਕਦਮ ਹੈ। ਜਦਕਿ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਮੀਟਿੰਗ ਨੂੰ ਲੈਕੇ ਉਨ੍ਹਾਂ ਨੂੰ ਕਿਹਾ ਕਿ ਕੇਂਦਰ ਅਜੇ ਵੀ ਅੜੀਅਲ ਰਵੱਈਆ ਅਪਣਾਈ ਬੈਠਾ ਹੈ। ਜੋ ਕਾਨੂੰਨਾਂ ਤੋਂ ਪਿੱਛੇ ਹਟਣ ਦੀ ਬਜਾਇ ਕਿਸਾਨਾਂ ਨੂੰ ਸਮਝਾਉਣ ਦੀ ਗੱਲ ਕਰ ਰਿਹਾ ਹੈ।


ਇਸ ਤਰ੍ਹਾਂ ਖਿਡਾਰੀਆਂ ਵੱਲੋਂ ਵੀ ਆਪਣੇ ਮੈਡਲ ਸਰਕਾਰ ਨੂੰ ਵਾਪਸ ਦੇਣ 'ਤੇ ਉਨ੍ਹਾਂ ਕਿਹਾ ਕਿ ਜੋ ਵੀ ਜ਼ਮੀਨ ਨਾਲ ਜੁੜਿਆ ਵਿਅਕਤੀ ਹੈ, ਉਹ ਚੁੱਪ ਨਹੀਂ ਬਹਿ ਸਕਦਾ। ਉਨ੍ਹਾਂ ਕਿਹਾ ਕੇਂਦਰ ਹੁਣ ਤਕ ਮਾਮਲੇ ਦੀ ਗੰਭੀਰਤਾ ਨੂੰ ਨਹੀਂ ਸਮਝਿਆ। ਇਸ ਤਰ੍ਹਾਂ ਕਿਸਾਨਾਂ ਵੱਲੋਂ ਬੈਠਕ 'ਚ ਚਾਹ ਵੀ ਨਾ ਪੀਣ ਨੂੰ ਲੈਕੇ ਕਿਹਾ ਕਿ ਉਹ ਬਹੁਤ ਸਾਰੀਆਂ ਸਰੀਰਕ ਤੇ ਮਾਨਸਿਕ ਸਮੱਸਿਆਵਾਂ ਝੱਲਣ ਤੋਂ ਬਾਅਦ ਅੰਦੋਲਨ ਕਰ ਰਹੇ ਹਨ ਤੇ ਇਹ ਵਾਜਬ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ