Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਵੱਲੋਂ ਕੌਮੀ ਘੱਟ ਗਿਣਤੀ ਭਾਈਚਾਰੇ ਦੇ ਚੇਅਰਮੈੱਨ  ਇਕਬਾਲ ਸਿੰਘ ਲਾਲਪੁਰਾ ਨੂੰ ਇੱਕ ਲੈਟਰ ਲਿਖਿਆ ਹੈ ਜਿਸ ਵਿੱਚ ਉਨਾਂ ਲਾਲਪੁਰਾ ਵੱਲੋਂ ਮੀਡੀਆ ਵਿੱਚ ਦਿੱਤੇ ਜਾ ਰਹੇ ਬਿਆਨਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।


ਇਸ ਮੌਕੇ ਗਰੇਵਾਲ ਨੇ ਕਿਹਾ ਕਿ ਸਿੱਖੀ ਵਿੱਚ ਰਾਜ ਅਤੇ ਯੋਗ 'ਚ ਉਹ ਦੀਵਾਰ ਖੜ੍ਹੀ ਕਰਨ ਦੀ ਕੋਸ਼ਿਸ਼ ਨਾ ਕਰਨ ਕਿਉਂਕਿ ਹਰਿਮੰਦਰ ਸਾਹਿਬ ਵਿੱਚ ਜਿੱਥੇ ਸਿੱਖ ਸ਼ਰਧਾਲੂਆਂ ਦੀ ਸ਼ਰਧਾ ਹੈ ਉਥੇ ਹੀ ਅਕਾਲ ਤਖਤ ਸਾਹਿਬ ਰਾਜ ਦਾ ਪ੍ਰਤੀਕ ਹੈ ਉਸ ਦਾ ਤਖਤ ਸਭ ਤੋਂ ਉੱਚਾ ਹੈ ਇਸ ਕਰਕੇ ਉਹ ਲੋਕਾਂ ਨੂੰ ਇਹ ਪਾਠ ਨਾ ਪੜਾਉਂਣ ਕੇ ਧਰਮ ਤੇ ਸਿਆਸਤ ਵੱਖਰੇ ਵੱਖਰੇ ਹਨ।
 ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਦੀ ਇਹ ਸਾਜਿਸ਼ ਆ ਰਹੀਆਂ ਹਨ ਕੀ ਉਹ ਸਿੱਖਾਂ ਦੇ ਧਾਰਮਿਕ ਮਸਲੇ ਵਿਚ ਦਖਲੰਦਾਜ਼ੀ ਕਰਦੇ ਸਨ ਅਤੇ ਹੁਣ ਭਾਜਪਾ ਵੀ ਇਸੇ ਰਾਹ ਤੇ ਚੱਲ ਰਹੀ ਹੈ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਰਗਲਾਇਆ ਜਾ ਰਿਹਾ ਹੈ ਅਤੇ ਗ਼ਲਤ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ 



ਮਹੇਸ਼ ਇੰਦਰ ਗਰੇਵਾਲ ਨੇ ਇਸ ਮੌਕੇ ਕਿਹਾ ਕਿ ਜਿਹੜੇ ਲੋਕ ਅਕਾਲੀ ਦਲ ਤੋਂ ਵੱਖਰੇ ਹੋ ਕੇ ਐਸਜੀਪੀਸੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣ ਦੀ ਗੱਲ ਕਰ ਰਹੇ ਹਨ ਕਿਸੇ ਵਕਤ ਉਹ ਵੀ ਅਕਾਲੀ ਦਲ ਦਾ ਹਿੱਸਾ ਸਨ ਉਨ੍ਹਾਂ ਕਿਹਾ ਅਜਿਹੀਆਂ ਅਨੇਕਾਂ ਉਦਾਹਰਨਾਂ ਹਨ ਕਿ ਧਾਰਮਿਕ ਆਗੂ ਐਸਜੀਪੀਸੀ ਦੇ ਪ੍ਰਧਾਨ ਵੀ ਰਹੇ ਹਨ ਅਤੇ ਨਾਲ ਹੀ ਅਕਾਲੀ ਦਲ ਦੀ ਪ੍ਰਧਾਨਗੀ ਵੀ ਕਰ ਚੁੱਕੇ ਹਨ।


ਉਨ੍ਹਾਂ ਕਿਹਾ ਕਿ ਜੋ ਪਾਠ ਪੜ੍ਹਾਉਣ ਦੀ ਕੋਸ਼ਿਸ਼ ਲਾਲਪੁਰਾ  ਕਰ ਰਿਹੇ ਹਨ ਉਸ ਪਿਛੇ ਆਰਐਸਐਸ ਦਾ ਏਜੰਡਾ ਹੈ ਇਸ ਨੂੰ ਕਿਸੇ ਵੀ ਹਾਲਤ 'ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਇਸ ਕਰਕੇ ਹੀ ਉਨ੍ਹਾਂ ਵੱਲੋਂ ਇਹ ਪੱਤਰ ਲਿਖਿਆ ਗਿਆ ਹੈ ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਹਿਬਾਨਾਂ ਨੇ ਧਰਮ ਤੇ ਰਾਜ ਦੋਹਾਂ ਨੂੰ ਇਕੱਠੇ ਰੱਖਿਆ ਹੈ ਇਸ ਕਰਕੇ ਜਿਹੜੇ ਉਹ ਬਿਆਨ ਦੇ ਰਹੇ ਨੇ ਉਹ ਸਹੀ ਨਹੀਂ ਹਨ। 


ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਨੂੰ ਦਿੱਤੇ ਜਾ ਰਹੇ ਪੇਂਡੂ ਵਿਕਾਸ ਫੰਡ ਬੰਦ ਕਰਨ ਸਬੰਧੀ ਵੀ ਤਿੱਖੀ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਕਿਹਾ ਕਿ ਉਹ ਫੰਡ ਕਿਸਾਨਾਂ ਲਈ ਹੈ ਉਸ ਨੂੰ ਬੰਦ ਨਹੀਂ ਕੀਤਾ ਜਾ ਸਕਦਾ ਹੈ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਹਰ ਵਸਤੂ 'ਤੇ ਜੀ ਐਸ ਟੀ ਟੈਕਸ ਲਗਾ ਰਹੀ ਹੈ ਸੂਬਿਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਉਹ ਆਰਥਿਕ ਪੱਖ ਤੋਂ ਮਜ਼ਬੂਤ ਨਾ ਹੋਣ।


ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਹਾਲਾਂਕਿ ਦਿੱਲੀ ਦੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੋਵੇਂ ਇੱਕ ਮਿੱਕ ਹਨ ਪਰ ਜਦੋਂ ਪੰਜਾਬੀ ਆਪਣੇ ਹੱਕਾਂ ਲਈ ਰੌਲਾ ਪਾਉਂਦੇ ਨੇ ਤਾਂ ਕੇਜਰੀਵਾਲ ਸਾਹਿਬ ਜਲਦੀ ਹੀ ਪਾਸਾ ਪਲਟ ਜਾਂਦੇ ਨੇ ਅਤੇ ਫਿਰ ਅਜਿਹੀਆਂ ਹਰਕਤਾਂ ਕਰਦੇ ਨੇ