Moga News : ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਦੇਰ ਸ਼ਾਮ ਮਹਿੰਦਰਾ ਪਿਕਅੱਪ ਅਤੇ ਮੋਟਰ ਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਹਨ। ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਪੁਲਿਸ ਨੇ ਵੈਨ ਅਤੇ ਇਸ ਦੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਹੈ। ਇਨ੍ਹਾਂ ਤਿੰਨਾਂ ਨੌਜਵਾਨਾਂ ਦੀ ਉਮਰ 25 ਤੋਂ 30 ਸਾਲ ਹੈ। ਇਹ ਤਿੰਨੇ ਨੌਜਵਾਨ ਮੋਗਾ ਦੇ ਫੋਕਲ ਪੁਆਇੰਟ 'ਤੇ ਇਕ ਫੈਕਟਰੀ 'ਚ ਕੰਮ ਕਰਦੇ ਸਨ ਅਤੇ ਛੁੱਟੀ ਲੈ ਕੇ ਬਾਜ਼ਾਰ ਜਾ ਰਹੇ ਸਨ
ਇਹ ਵੀ ਪੜ੍ਹੋ : ਪੋਤੇ ਦੀ ਆਵਾਜ਼ 'ਚ ਗੱਲ ਕਰਕੇ ਬਜ਼ੁਰਗ ਤੋਂ ਠੱਗੇ 7 ਲੱਖ, 9 ਮਹੀਨਿਆਂ ਬਾਅਦ ਹੋਇਆ ਖ਼ੁਲਾਸਾ
ਉਕਤ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਗੁਆਂਢੀਆਂ ਨੇ ਦੱਸਿਆ ਕਿ ਤਿੰਨੋਂ ਮੋਟਰਸਾਈਕਲ 'ਤੇ ਸਵਾਰ ਸਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਫੋਨ ਆਇਆ ਅਤੇ ਇੱਥੇ ਆ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਇਹ ਹਾਦਸਾ ਵਾਪਰਿਆ ਹੈ, ਤਿੰਨਾਂ ਨੌਜਵਾਨਾਂ 'ਚੋਂ ਇਕ ਦੀ ਮੌਤ ਹੋ ਗਈ ਹੈ ਅਤੇ ਦੋ ਦੀ ਹਾਲਤ ਗੰਭੀਰ ਵੇਖੀ ਜਾ ਰਹੀ ਹੈ। ਇਨ੍ਹਾਂ ਨੂੰ ਫਰੀਦਕੋਟ ਭੇਜ ਦਿੱਤਾ ਗਿਆ ਹੈ। ਇਹ ਤਿੰਨੇ ਨੌਜਵਾਨ ਇੱਕ ਫੈਕਟਰੀ ਵਿੱਚ ਕੰਮ ਕਰਦੇ ਸਨ।