Bathinda News: ਬਠਿੰਡਾ ਦੀ ਰਹਿਣ ਵਾਲੀ ਵਿਦਿਆਰਥਣ ਮਾਹਿਰਾ ਬਾਜਵਾ ਨੇ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (CUET) UG ਦੇ ਨਤੀਜੇ ਵਿੱਚ 800 ਵਿੱਚੋਂ 799.64 ਅੰਕ ਪ੍ਰਾਪਤ ਕਰਕੇ ਦੇਸ਼ ਭਰ ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸ਼ਹਿਰ ਵਾਸੀਆਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀਡੀਓ ਕਾਲ ਰਾਹੀਂ ਵਿਦਿਆਰਥਣ ਨੂੰ ਵਧਾਈ ਦਿੱਤੀ ਹੈ।


ਦੱਸ ਦੇਈਏ ਕਿ ਇਸ ਇਮਤਿਹਾਨ ਵਿੱਚ ਮਾਹਿਰਾ ਬਾਜਵਾ ਸਭ ਨੂੰ ਪਿੱਛੇ ਛੱਡ ਕੇ ਸਭ ਤੋਂ ਅੱਗੇ ਰਹੀ। ਉਸ ਨੇ ਇਸ ਪ੍ਰੀਖਿਆ ਦੇ ਚਾਰ ਵਿਸ਼ਿਆਂ ਅੰਗਰੇਜ਼ੀ, ਭੂਗੋਲ, ਰਾਜਨੀਤੀ ਸ਼ਾਸਤਰ ਤੇ ਮਨੋਵਿਗਿਆਨ ਵਿੱਚ 100% ਅੰਕ ਪ੍ਰਾਪਤ ਕੀਤੇ। ਮਾਹਿਰਾ ਨੇ ਕਿਹਾ ਕਿ ਉਹ ਦਿੱਲੀ ਦੇ ਮਸ਼ਹੂਰ ਲੇਡੀ ਸ਼੍ਰੀ ਰਾਮ (LSR) ਕਾਲਜ ਨੂੰ ਚੁਣਨ ਦੀ ਇੱਛੁਕ ਹੈ। ਬਾਜਵਾ ਨੇ ਕਿਹਾ ਕਿ ਉਹ ਇਸ ਪ੍ਰੀਖਿਆ ਦੀ ਤਿਆਰੀ ਲਈ ਰੋਜ਼ਾਨਾ 7-8 ਘੰਟੇ ਪੜ੍ਹਾਈ ਕੀਤੀ ਹੈ।

ਉਸ ਨੇ NCERT ਦੀਆਂ ਕਿਤਾਬਾਂ ਤੋਂ ਤਿਆਰੀ ਕਰਨ 'ਤੇ ਧਿਆਨ ਦਿੱਤਾ ਤੇ ਇਸ ਦੌਰਾਨ ਉਸਨੇ ਔਨਲਾਈਨ ਕੋਚਿੰਗ ਵੀ ਲਈ। ਮਾਹਿਰਾ ਦੀ ਮਾਂ ਅਮਰਦੀਪ ਕੌਰ ਨੇ ਦੱਸਿਆ ਕਿ ਬੇਟੀ ਨੂੰ ਬਚਪਨ ਤੋਂ ਹੀ ਕਿਤਾਬਾਂ ਪੜ੍ਹਨ ਦਾ ਸ਼ੌਕ ਸੀ। ਉਸ ਦੀਆਂ ਦੋ ਭੈਣਾਂ ਨੇ ਉਸ ਦੀ ਸਫ਼ਲਤਾ ਵਿੱਚ ਅਹਿਮ ਭੂਮਿਕਾ ਨਿਭਾਈ। ਮਾਹਿਰਾ ਬਾਜਵਾ ਦੇ ਪਿਤਾ ਜਸਵਿੰਦਰ ਸਿੰਘ ਬਾਜਵਾ ਜ਼ਿਮੀਂਦਾਰ ਹਨ ਤੇ ਮਾਂ ਪੇਸ਼ੇ ਤੋਂ ਵਕੀਲ ਹੈ।

ਉਸ ਦੀ ਭੈਣ ਨੇਹਮਤ ਬਾਜਵਾ ਔਲਖ, ਪੀਯੂ ਚੰਡੀਗੜ੍ਹ ਵਿਖੇ ਪ੍ਰੋਫੈਸਰ ਹੈ। ਉਸ ਦੀ ਦੂਜੀ ਭੈਣ ਸਿਮਰਨ ਬਾਜਵਾ NLU ਜੋਧਪੁਰ ਤੋਂ LLM ਵਿੱਚ ਤਿੰਨ ਸੋਨ ਤਮਗਾ ਜੇਤੂ ਹੈ।

 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ