ਬਟਾਲਾ: ਬਟਾਲਾ ਪੁਲਿਸ ਨੇ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਐਸਪੀ ਜਸਬੀਰ ਸਿੰਘ ਰਾਏ ਨੇ ਪੁਲਿਸ ਵੱਲੋਂ ਫੜੇ ਗਏ ਇਸ ਚੌਥੇ ਮੁਲਜ਼ਮ ਬਾਰੇ ਪੱਤਰਕਾਰਾਂ ਨੂੰ ਦੱਸਿਆ ਕਿ ਇਤਲਾਹ ਮਿਲੀ ਸੀ ਕਿ ਇਸ ਮਾਮਲੇ ਦਾ ਮੁਲਜ਼ਮ ਪਿੰਡ ਪੰਜਗਰਾਈਂ ਦੇ ਖੇਤਰ ਵਿੱਚ ਘੁੰਮ ਰਿਹਾ ਹੈ। ਪੁਲਿਸ ਨੇ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੂੰ ਉਸ ਖੇਤਰ ਵਿੱਚ ਗਸ਼ਤ ਲਈ ਭੇਜ ਦਿੱਤਾ। ਪੁਲਿਸ ਨੇ ਮੇਜਰ ਸਿੰਘ ਨੂੰ ਪੰਜਗਰਾਈਂ ਤੋਂ ਨਹਿਰ ਦੇ ਕਿਨਾਰੇ ਪਿੰਡ ਸੰਗਰਾਵਾਂ ਲਾਗੇ ਕਾਬੂ ਕੀਤਾ।
ਐਸਪੀ ਬਟਾਲਾ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੀ ਜਾਵੇਗੀ। ਬਟਾਲਾ ਦੇ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦਾ 18 ਨਵੰਬਰ, 2019 ਨੂੰ ਕਤਲ ਕਰ ਦਿੱਤਾ ਗਿਆ ਸੀ ਜਿਸ ਦਾ ਮੁਕੱਦਮਾ 19 ਨਵੰਬਰ, 2019 ਨੂੰ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਧਾਰਾ 302, 148, 149 ਆਈਪੀਸੀ ਤੇ 25-54-59 ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਸੀ।
ਅਕਾਲੀ ਲੀਡਰ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਅੜਿੱਕੇ
ਰੌਬਟ
Updated at:
28 Jan 2020 06:17 PM (IST)
ਬਟਾਲਾ ਪੁਲਿਸ ਨੇ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -