Chandigarh News: ਮੁਹਾਲੀ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਉੱਪਰ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਮੁੰਬਈ ਤੋਂ ਕਾਬੂ ਕੀਤਾ ਗਿਆ ਹੈ। ਇਹ ਹਮਲਾ 9 ਮਈ ਨੂੰ ਕੀਤਾ ਗਿਆ ਸੀ। ਪੰਜਾਬ ਤੇ ਮੁੰਬਈ ਪੁਲਿਸ ਦੇ ਸਾਂਝੇ ਆਪਰੇਸ਼ਨ ਰਾਹੀਂ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁਹਾਲੀ ਸਥਿਤ ਹੈੱਡਕੁਆਰਟਰ 'ਚ ਹੋਏ ਰਾਕੇਟ ਹਮਲੇ 'ਚ ਪੰਜਾਬ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਕੇਂਦਰੀ ਏਜੰਸੀ ਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਸਵੇਰੇ ਇੰਟੈਲੀਜੈਂਸ ਹੈੱਡਕੁਆਰਟਰ ਮੁਹਾਲੀ ਵਿਖੇ ਆਰਪੀਜੀ ਹਮਲੇ ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਕੈਨੇਡਾ ਸਥਿਤ ਬੀਕੇਆਈ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦਾ ਮੁੱਖ ਸੰਚਾਲਕ ਤੇ ਸਹਿਯੋਗੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ