ਪੜਚੋਲ ਕਰੋ

Punjab Police: ਏ.ਜੀ.ਟੀ.ਐਫ. ਦੀ ਵੱਡੀ ਕਾਰਵਾਈ, ਭੂਪੀ ਰਾਣਾ ਗੈਂਗ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਏਜੀਟੀਐਫ ਨੇ ਜ਼ਿਲ੍ਹਾ ਪੁਲਿਸ ਐਸ.ਏ.ਐਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਅੰਕਿਤ ਰਾਣਾ ਨੂੰ .32 ਬੋਰ ਦੇ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਸ਼ਨਿਚਰਵਾਰ ਨੂੰ ਬਰਵਾਲਾ (ਹਰਿਆਣਾ) ਤੋਂ ਭੂਪੀ ਰਾਣਾ ਗੈਂਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕਰ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਾਈ ਮੁਹਿੰਮ ਤਹਿਤ ਲਗਾਤਾਰ ਦੂਜੇ ਦਿਨ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ  ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ, ਜੋ ਜ਼ੀਰਕਪੁਰ ਅਤੇ ਪੰਚਕੂਲਾ ਦੇ ਇਲਾਕੇ ਵਿੱਚ ਫਿਰੌਤੀ ਦਾ ਰੈਕੇਟ ਚਲਾ ਰਿਹਾ ਸੀ। ਪੁਲੀਸ ਨੇ ਦੋਸ਼ੀ ਪਾਸੋਂ  .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਕਾਰਵਾਈ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਬੰਟੀ ਦੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਨੇ ਦੱਸਿਆ ਕਿ ਏਜੀਟੀਐਫ ਨੇ ਜ਼ਿਲ੍ਹਾ ਪੁਲਿਸ ਐਸ.ਏ.ਐਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਅੰਕਿਤ ਰਾਣਾ ਨੂੰ .32 ਬੋਰ ਦੇ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਅੰਕਿਤ ਜੁਲਾਈ 2022 ਵਿੱਚ ਹੋਏ ਬਲਟਾਣਾ ਮੁਕਾਬਲੇ ਦੇ ਕੇਸ ਵਿੱਚ ਲੋੜੀਂਦਾ ਸੀ। ਜ਼ਿਕਰਯੋਗ ਹੈ ਕਿ ਬਲਟਾਣਾ ਆਪ੍ਰੇਸ਼ਨ ਦੌਰਾਨ ਭੂਪੀ ਰਾਣਾ ਗੈਂਗ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਜਵਾਬੀ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਸੀ ਅਤੇ  ਇਸ ਪੁਲਿਸ ਕਾਰਵਾਈ ਵਿੱਚ ਪੰਜਾਬ ਪੁਲਿਸ ਦੇ ਦੋ ਅਧਿਕਾਰੀ ਵੀ ਜ਼ਖਮੀ ਹੋਏ ਹਨ।

ਉਸ ਨੂੰ ਥਾਣਾ ਜ਼ੀਰਕਪੁਰ ਵਿਖੇ  ਆਈ.ਪੀ.ਸੀ. ਦੀ ਧਾਰਾ 353, 186, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਐਫਆਈਆਰ ਨੰਬਰ 340 ਮਿਤੀ 17-07-2022 ਨੂੰ ਦਰਜ ਮਾਮਲੇ ਅਧੀਨ ਗ੍ਰਿਫਤਾਰ ਕੀਤਾ ਗਿਆ ।

ਡੀਜੀਪੀ ਨੇ ਦੱਸਿਆ ਕਿ ਅੰਕਿਤ ਰਾਣਾ ਹਰਿਆਣਾ ਅਤੇ ਪੰਜਾਬ ਰਾਜਾਂ ਵਿੱਚ ਦਰਜ ਹੋਏ ਇਰਾਦਾ ਕਤਲ , ਅਸਲਾ ਐਕਟ ਅਤੇ ਜਬਰਨ ਵਸੂਲੀ ਆਦਿ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਵੀ ਲੋੜੀਂਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਹ ਜ਼ੀਰਕਪੁਰ ਦੇ 15 ਹੋਟਲਾਂ ਅਤੇ ਪੰਚਕੂਲਾ ਦੇ 10 ਹੋਟਲਾਂ ਤੋਂ ਇਲਾਵਾ ਇਸ ਖੇਤਰ ਦੇ ਹੋਰ ਨਾਮੀ ਕਾਰੋਬਾਰੀਆਂ ਤੋਂ ਵੀ ਪੈਸੇ ਵਸੂਲਣ ਵਿੱਚ ਸ਼ਾਮਲ ਸੀ। ਜ਼ਿਕਰਯੋਗ ਹੈ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਉਸ ਦੀ ਸ਼ਮੂਲੀਅਤ ਬਾਰੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
Punjab Weather Today: ਜ਼ਰਾ ਸੰਭਲ ਕੇ... ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ! 3 ਦਿਨ ਮੁਸ਼ਕਿਲ ਭਰੇ
Punjab Weather Today: ਜ਼ਰਾ ਸੰਭਲ ਕੇ... ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ! 3 ਦਿਨ ਮੁਸ਼ਕਿਲ ਭਰੇ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
Punjab Weather Today: ਜ਼ਰਾ ਸੰਭਲ ਕੇ... ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ! 3 ਦਿਨ ਮੁਸ਼ਕਿਲ ਭਰੇ
Punjab Weather Today: ਜ਼ਰਾ ਸੰਭਲ ਕੇ... ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ! 3 ਦਿਨ ਮੁਸ਼ਕਿਲ ਭਰੇ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
Embed widget