ਪੜਚੋਲ ਕਰੋ

ਮਾਨ ਸਰਕਾਰ ਦੀ ਮਾਝੇ 'ਚ ਪਕੜ ਹੋਈ ਕਮਜ਼ੋਰ ! 2022 'ਚ ਬਣਾਏ 5 ਮੰਤਰੀ ਤੇ ਹੁਣ ਘਟ ਕੇ ਰਹਿ ਗਏ 3, ਤਰਨਤਾਰਨ ਉਪ ਚੋਣ ਤੋਂ ਪਹਿਲਾਂ ਵੱਡਾ ਸੁਨੇਹਾ !

ਖਾਸ ਗੱਲ ਇਹ ਹੈ ਕਿ ਹਰਭਜਨ ਸਿੰਘ ਈਟੀਓ ਜੰਡਿਆਲਾਗੁਰੂ ਤੋਂ ਵਿਧਾਇਕ ਹਨ ਤੇ ਇਹ ਇਲਾਕਾ ਖਡੂਰ ਸਾਹਿਬ ਲੋਕ ਸਭਾ ਸੀਟ ਦੇ ਅਧੀਨ ਆਉਂਦਾ ਹੈ, ਜਿਸ ਵਿੱਚ ਤਰਨਤਾਰਨ ਦੀਆਂ ਉਹ ਵਿਧਾਨ ਸਭਾ ਸੀਟਾਂ ਵੀ ਸ਼ਾਮਲ ਹਨ ਜਿੱਥੇ ਉਪ ਚੋਣਾਂ ਹੋਣੀਆਂ ਹਨ।

Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਮਾਝਾ ਖੇਤਰ ਦੀ ਪਕੜ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਹੈ। ਇੱਕ ਸਮਾਂ ਸੀ ਜਦੋਂ ਮਾਝਾ ਪੱਟੀ ਦੇ ਪੰਜ ਮੰਤਰੀ ਮੰਤਰੀ ਮੰਡਲ ਦਾ ਹਿੱਸਾ ਹੁੰਦੇ ਸਨ, ਪਰ ਹੁਣ ਇਹ ਗਿਣਤੀ ਘੱਟ ਕੇ ਸਿਰਫ਼ ਤਿੰਨ ਰਹਿ ਗਈ ਹੈ। ਹਾਲਾਤ ਅਜਿਹੇ ਹਨ ਕਿ ਹਾਲ ਹੀ ਵਿੱਚ ਉਨ੍ਹਾਂ ਦੇ ਵਿਭਾਗ ਦਾ ਅੱਧਾ ਹਿੱਸਾ ਵੀ ਇੱਕ ਮੰਤਰੀ ਤੋਂ ਵਾਪਸ ਲੈ ਲਿਆ ਗਿਆ ਹੈ।

ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਹੈ ਅਤੇ ਹੁਣ ਉਨ੍ਹਾਂ ਕੋਲ ਸਿਰਫ਼ PWD ਵਿਭਾਗ ਬਚਿਆ ਹੈ। ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਅਗਲੇ ਛੇ ਮਹੀਨਿਆਂ ਵਿੱਚ ਤਰਨਤਾਰਨ ਵਿੱਚ ਉਪ ਚੋਣਾਂ ਹੋਣ ਜਾ ਰਹੀਆਂ ਹਨ। ਖਾਸ ਗੱਲ ਇਹ ਹੈ ਕਿ ਹਰਭਜਨ ਸਿੰਘ ਈਟੀਓ ਜੰਡਿਆਲਾਗੁਰੂ ਤੋਂ ਵਿਧਾਇਕ ਹਨ ਤੇ ਇਹ ਇਲਾਕਾ ਖਡੂਰ ਸਾਹਿਬ ਲੋਕ ਸਭਾ ਸੀਟ ਦੇ ਅਧੀਨ ਆਉਂਦਾ ਹੈ, ਜਿਸ ਵਿੱਚ ਤਰਨਤਾਰਨ ਦੀਆਂ ਉਹ ਵਿਧਾਨ ਸਭਾ ਸੀਟਾਂ ਵੀ ਸ਼ਾਮਲ ਹਨ ਜਿੱਥੇ ਉਪ ਚੋਣਾਂ ਹੋਣੀਆਂ ਹਨ।

ਯਾਦ ਕਰਵਾ ਦਈਏ ਕਿ ਜਦੋਂ 2022 ਵਿੱਚ ਭਗਵੰਤ ਮਾਨ ਦੀ ਸਰਕਾਰ ਬਣੀ ਸੀ, ਤਾਂ ਮਾਝਾ ਖੇਤਰ ਨੂੰ ਸ਼ੁਰੂ ਵਿੱਚ ਮਜ਼ਬੂਤ ਪ੍ਰਤੀਨਿਧਤਾ ਮਿਲੀ ਸੀ ਜਿਸ ਵਿੱਚ ਮਾਝੇ ਦੇ ਪੰਜ ਆਗੂਆਂ ਨੂੰ ਮੰਤਰੀ ਬਣਾਇਆ ਗਿਆ। ਇਨ੍ਹਾਂ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲ ਚੰਦ ਕਟਾਰੂਚੱਕ ਸ਼ਾਮਲ ਸਨ ਪਰ ਹੁਣ ਮੰਤਰੀਆਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ।

ਕੁਲਦੀਪ ਸਿੰਘ ਧਾਲੀਵਾਲ

ਜਦੋਂ 2022 ਵਿੱਚ 'ਆਪ' ਸਰਕਾਰ ਬਣੀ, ਤਾਂ ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਵਰਗੇ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਪਰ ਮਈ 2023 ਵਿੱਚ ਕੈਬਨਿਟ ਫੇਰਬਦਲ ਵਿੱਚ, ਪੇਂਡੂ ਵਿਕਾਸ ਅਤੇ ਪੰਚਾਇਤ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਾਪਸ ਲੈ ਲਿਆ ਗਿਆ। ਇਸ ਤੋਂ ਬਾਅਦ, ਉਨ੍ਹਾਂ ਕੋਲ ਸਿਰਫ ਪ੍ਰਵਾਸੀ ਭਾਰਤੀ ਮਾਮਲਿਆਂ ਦਾ ਵਿਭਾਗ ਰਹਿ ਗਿਆ। ਹਾਲਾਂਕਿ, ਇਹ ਕਾਰਜਕਾਲ ਜ਼ਿਆਦਾ ਦੇਰ ਤੱਕ ਨਹੀਂ ਚੱਲਿਆ। ਇਸ ਸਾਲ 3 ਜੁਲਾਈ ਨੂੰ, ਇਹ ਅਹੁਦਾ ਵੀ ਉਨ੍ਹਾਂ ਤੋਂ ਵਾਪਸ ਲੈ ਲਿਆ ਗਿਆ।  ਇਸ ਦੇ ਨਾਲ ਹੀ, ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਮੁਕਤ ਕਰ ਦਿੱਤਾ ਗਿਆ।

ਡਾ. ਇੰਦਰਬੀਰ ਸਿੰਘ ਨਿੱਝਰ

ਡਾ. ਇੰਦਰਬੀਰ ਸਿੰਘ ਨਿੱਝਰ, ਜੋ ਕਿ ਨਗਰ ਨਿਗਮ ਅਤੇ ਸੰਸਦੀ ਮਾਮਲਿਆਂ ਵਰਗੇ ਮਹੱਤਵਪੂਰਨ ਵਿਭਾਗਾਂ ਨੂੰ ਸੰਭਾਲ ਰਹੇ ਸਨ, ਨੇ 31 ਮਈ 2023 ਨੂੰ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸਰਕਾਰ ਜਾਂ ਪਾਰਟੀ ਲੀਡਰਸ਼ਿਪ ਤੋਂ ਉਨ੍ਹਾਂ ਦੇ ਅਸਤੀਫੇ 'ਤੇ ਕੋਈ ਟਿੱਪਣੀ ਨਹੀਂ ਕੀਤੀ ਗਈ, ਜਿਸ ਤੋਂ ਇਹ ਸਪੱਸ਼ਟ ਹੋ ਗਿਆ ਕਿ ਮਾਮਲਾ ਪੂਰੀ ਤਰ੍ਹਾਂ ਅੰਦਰੂਨੀ ਸਹਿਮਤੀ ਨਾਲ ਸਬੰਧਤ ਸੀ। 

ਹਰਭਜਨ ਸਿੰਘ ਈਟੀਓ ਤੋਂ ਮੰਤਰੀ ਅਹੁਦਾ ਲਿਆ 

ਹਰਭਜਨ ਸਿੰਘ ਈਟੀਓ ਨੇ 19 ਮਾਰਚ 2022 ਨੂੰ ਪੰਜਾਬ ਰਾਜ ਭਵਨ ਵਿਖੇ 9 ਮੰਤਰੀਆਂ ਨਾਲ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਬਿਜਲੀ ਵਿਭਾਗ ਤੇ ਲੋਕ ਨਿਰਮਾਣ ਵਿਭਾਗ ਦਿੱਤਾ ਗਿਆ ਸੀ। ਮੰਤਰੀ ਅਹੁਦਾ ਸੰਭਾਲਦੇ ਹੀ, ਉਨ੍ਹਾਂ ਨੇ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਰਕਾਰ ਦੀ ਗਾਰੰਟੀ, ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਪੂਰਤੀ ਕੀਤੀ। ਹਰਭਜਨ ਸਿੰਘ ਈਟੀਓ ਨੇ 1248 ਦਿਨਾਂ ਲਈ ਬਿਜਲੀ ਵਿਭਾਗ ਸੰਭਾਲਿਆ ਹੈ। ਹਾਲਾਂਕਿ ਉਨ੍ਹਾਂ ਕੋਲ ਅਜੇ ਵੀ ਲੋਕ ਨਿਰਮਾਣ ਵਿਭਾਗ ਹੈ, ਹੁਣ ਉਹ ਸਿਰਫ਼ ਇੱਕ ਵਿਭਾਗ ਨਾਲ ਕੰਮ ਕਰ ਸਕਣਗੇ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget