Punjab news: ਮਾਣਹਾਨੀ ਮਾਮਲੇ 'ਚ ਅਦਾਲਤ ‘ਚ ਪੇਸ਼ ਹੋਏ ਮਜੀਠੀਆ, ਕਿਹਾ- ਹੌਲੀ-ਹੌਲੀ ਆਪ ਦੇ ਆਗੂ ਜੇਲ੍ਹਾਂ ਚ ਜਾ ਰਹੇ, ਸੰਜੇ ਸਿੰਘ ਦੀ ਗ੍ਰਿਫਤਾਰੀ ‘ਤੇ ਬੋਲੇ ਮਜੀਠੀਆ
Punjab news: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਾਣਹਾਨੀ ਮਾਮਲੇ 'ਚ ਅਦਾਲਤ 'ਚ ਪੇਸ਼ ਹੋਏ ਹਨ।
Punjab news: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਾਣਹਾਨੀ ਮਾਮਲੇ 'ਚ ਅਦਾਲਤ 'ਚ ਪੇਸ਼ ਹੋਏ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਸੰਜੇ ਸਿੰਘ ਦੀ ਗ੍ਰਿਫਤਾਰੀ 'ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੌਲੀ-ਹੌਲੀ ‘ਆਪ’ ਦੇ ਆਗੂ ਸ਼ਰਾਬ ਮਾਫੀਆ ਅਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਕੇਸਾਂ ਵਿੱਚ ਜੇਲ੍ਹ ਜਾਣਗੇ। ਹੁਣ ਤਾਂ ਸਿਰਫ ਉਨ੍ਹਾਂ ਨਾਲ ਹਮਦਰਦੀ ਜਤਾਈ ਜਾ ਸਕਦੀ ਹੈ।
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਸੰਜੇ ਸਿੰਘ ਨੂੰ ਅੰਦਰ ਕਰਵਾਉਣਾ ਚਾਹੁੰਦਾ ਸੀ ਪਰ ਰੱਬ ਨੇ ਉਨ੍ਹਾਂ ਦੀ ਪਹਿਲਾਂ ਹੀ ਸੁਣ ਲਈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਸ਼ੀਸ਼ ਖੇਤਾਨ ਇਸ ਮਾਮਲੇ 'ਚ ਪਹਿਲਾਂ ਹੀ ਮੁਆਫੀ ਮੰਗ ਚੁੱਕੇ ਹਨ ਅਤੇ ਸੰਜੇ ਸਿੰਘ ਫਿਲਹਾਲ ਇਸ ਮਾਮਲੇ 'ਚ ਤਰੀਕਾਂ 'ਤੇ ਅਦਾਲਤ 'ਚ ਪੇਸ਼ ਹੋ ਰਹੇ ਹਨ।
ਇਹ ਵੀ ਪੜ੍ਹੋ: School Vehicle Policy: ਸੜਕਾਂ 'ਤੇ ਭੱਜ ਰਹੀਆਂ ਸੀ ਤਿੰਨ ਸਕੂਲੀ ਬੱਸਾਂ, ਨਿਯਮਾਂ ਦੀ ਉਲੰਘਣ ਕਰਨੀ ਪੈ ਗਈ ਮਹਿੰਗੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Patiala News: ਬੈਂਕ ਮੈਨੇਜਰ ਦੀ ਪਤਨੀ ਨੇ ਹੀ ਘੜੀ ਸੀ ਪਤੀ ਨੂੰ ਮਰਵਾਉਣ ਦੀ ਸਾਜ਼ਿਸ਼, ਜਾਣੋ ਕਿਵੇਂ ਹੋਇਆ ਖ਼ੁਲਾਸਾ