ਪੜਚੋਲ ਕਰੋ

ਗਾਇਕ ਅਲਫਾਜ਼ 'ਤੇ ਹਮਲੇ ਦੀ ਮਜੀਠੀਆ ਨੇ ਕੀਤੀ ਨਿੰਦਾ, ਸੀਐਮ ਗੁਜਰਾਤ 'ਚ ਭੰਗੜੇ ਪਾ ਰਿਹਾ ਤੇ ਕਾਨੂੰਨ ਅਵਸਥਾ ਦਿਨੋ ਦਿਨ ਵਿਗੜ ਰਹੀ...

ਮਸ਼ਹੂਰ ਪੰਜਾਬੀ ਗਾਇਕ ਅਲਫ਼ਾਜ਼ 'ਤੇ ਜਾਨਲੇਵਾ ਹਮਲਾਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਵੀ ਫੇਸਬੁੱਕ ਪੋਸਟ ਰਾਹੀਂ ਹਮਲੇ ਦੀ ਨਿੰਦਾ ਕੀਤੀ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਹੁਣ ਇੱਕ ਹੋਰ ਮਸ਼ਹੂਰ ਪੰਜਾਬੀ ਗਾਇਕ ਅਲਫ਼ਾਜ਼ 'ਤੇ ਜਾਨਲੇਵਾ ਹਮਲਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅਲਫਾਜ਼ 'ਤੇ ਇਹ ਹਮਲਾ ਮੋਹਾਲੀ ਦੇ ਇਕ ਰੈਸਟੋਰੈਂਟ 'ਚ ਮਾਮੂਲੀ ਤਕਰਾਰ ਤੋਂ ਬਾਅਦ ਕੀਤਾ ਗਿਆ ਹੈ। ਹਮਲੇ ਤੋਂ ਬਾਅਦ ਜ਼ਖਮੀ ਹੋਏ ਅਲਫਾਜ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। 

ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਵੀ ਫੇਸਬੁੱਕ ਪੋਸਟ ਰਾਹੀਂ ਹਮਲੇ ਦੀ ਨਿੰਦਾ ਕੀਤੀ ਹੈ। ਮਜੀਠੀਆ ਨੇ ਕਿਹਾ , "ਪੰਜਾਬੀ ਗਾਇਕ ਅਲਫ਼ਾਜ਼ ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਹੈ , ਗੁਰੂ ਸਾਹਿਬ ਅਲਫਾਜ਼ ਨੂੰ ਜਲਦੀ ਠੀਕ ਕਰਨ। ਪੰਜਾਬ ਦੇ ਹਲਾਤ , ਕਾਨੂੰਨ ਅਵਸਥਾ ਦਿਨੋ ਦਿਨ ਖ਼ਰਾਬ ਹੋ ਰਹੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਜੀ ਗੁਜਰਾਤ ਭੰਗੜੇ ਪਾ ਰਹੇ ਹਨ।"

ਪੌਪ ਗਾਇਕ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ 'ਤੇ ਤਸਵੀਰ ਸ਼ੇਅਰ ਕਰਕੇ ਗਾਇਕ ਅਲਫਾਜ਼ 'ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਹੈ।ਹਨੀ ਸਿੰਘ ਵੱਲੋਂ ਪੋਸਟ ਕੀਤੀ ਗਈ ਤਸਵੀਰ ਵਿੱਚ ਅਲਫ਼ਾਜ਼ ਹਸਪਤਾਲ ਦੇ ਬੈੱਡ 'ਤੇ ਨਜ਼ਰ ਆ ਰਿਹਾ ਹੈ। ਉਸ ਦੇ ਸਰੀਰ 'ਤੇ ਪੱਟੀਆਂ ਬੰਨ੍ਹੀਆਂ ਹੋਈਆਂ ਹਨ। ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਹਨੀ ਸਿੰਘ ਨੇ ਇਸ ਤਸਵੀਰ ਨਾਲ ਲਿਖਿਆ ਕਿ ਇਸ ਹਮਲੇ ਪਿੱਛੇ ਜੋ ਵੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਹਨੀ ਸਿੰਘ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਅਲਫਾਜ਼ ਦੇ ਜਲਦੀ ਠੀਕ ਹੋਣ ਲਈ ਦੁਆ ਕਰਨ ਦੀ ਅਪੀਲ ਕੀਤੀ ਹੈ।

ਪੁਲਿਸ ਨੇ ਦੱਸਿਆ ਕਿ ਘਟਨਾ ਦੀ ਐਫਆਈਆਰ ਮੁਹਾਲੀ ਦੇ ਥਾਣਾ ਸੋਹਾਣਾ 'ਚ ਦਰਜ ਕਰ ਲਈ ਗਈ ਹੈ। ਇਸ ਹਮਲੇ ਵਿੱਚ ਵਿੱਕੀ ਨਾਮ ਦੇ ਸ਼ਖਸ ਦਾ ਨਾਮ ਸਾਹਮਣੇ ਆਇਆ ਹੈ ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਦੀ ਭਾਲ ਜਾਰੀ ਹੈ, ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਇੱਕ ਰੈਸਟੋਰੈਂਟ ਵਿੱਚ ਵਾਪਰੀ। ਹਮਲੇ ਤੋਂ ਬਾਅਦ ਇੱਕ ਪਿਕਅੱਪ ਟੈਂਪੂ ਨੇ ਅਲਫਾਜ਼ ਨੂੰ ਟੱਕਰ ਮਾਰੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਅਲਫਾਸ ਕਰੀਬ 10 ਫੁੱਟ ਤੱਕ ਹਵਾ 'ਚ ਉੱਡ ਕੇ ਹੇਠਾਂ ਡਿੱਗਾ। ਉਸ ਦੀ ਰੀੜ੍ਹ ਦੀ ਹੱਡੀ ਤੋਂ ਇਲਾਵਾ ਸਰੀਰ ਦੇ ਕਈ ਹਿੱਸਿਆਂ ਵਿਚ ਗੰਭੀਰ ਸੱਟਾਂ ਲੱਗੀਆਂ ਹਨ। ਮੁਲਜ਼ਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਅਲਫਾਜ਼ ਦੇ ਦੋਸਤਾਂ ਨੇ ਉਸ ਨੂੰ ਫੋਰਟਿਸ 'ਚ ਭਰਤੀ ਕਰਵਾਇਆ ਹੈ। ਪੁਲੀਸ ਨੇ ਮੁਲਜ਼ਮ ਵਿੱਕੀ ਵਾਸੀ ਰਾਏਪੁਰਾਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਕਰੀਬ 12.30 ਵਜੇ ਅਲਫਾਜ਼ ਪੰਜ ਦੋਸਤਾਂ ਨਾਲ ਪਾਲ ਢਾਬੇ 'ਤੇ ਖਾਣਾ ਖਾਣ ਪਹੁੰਚਿਆ ਸੀ। ਫਿਰ ਢਾਬਾ ਮਾਲਕ ਰੋਡਾ ਅਤੇ ਕਰਿੰਦੇ ਵਿੱਕੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਵਿੱਕੀ ਨੇ ਢਾਬਾ ਮਾਲਕ ਦੀ ਸ਼ਿਕਾਇਤ ਗਾਇਕ ਅਲਫਾਜ਼ ਨੂੰ ਕੀਤੀ, ਜੋ ਖਾਣਾ ਖਾ ਰਿਹਾ ਸੀ। ਅਲਫਾਜ਼ ਨੇ ਢਾਬਾ ਮਾਲਕ ਨੂੰ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ ਲਈ ਕਿਹਾ ਅਤੇ ਬਾਹਰ ਆ ਕੇ ਸੜਕ ਦੇ ਕਿਨਾਰੇ ਖੜ੍ਹਾ ਹੋ ਗਿਆ। ਉਦੋਂ ਵਿੱਕੀ ਨੇ ਅਲਫਾਜ਼ ਨੂੰ ਮਿੰਨੀ ਟੈਂਪੂ ਨਾਲ ਜ਼ੋਰਦਾਰ ਟੱਕਰ ਮਾਰ ਦਿੱਤੀ। ਅਲਫਾਜ਼ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਢਾਬਾ ਮਾਲਕ ਅਤੇ ਵਿੱਕੀ ਵਿਚਕਾਰ ਲੈਣ-ਦੇਣ ਦਾ ਝਗੜਾ ਚੱਲ ਰਿਹਾ ਸੀ। ਉਸਨੂੰ ਅਲਫ਼ਾਜ਼ ਤੋਂ ਮਦਦ ਦੀ ਉਮੀਦ ਸੀ। ਗੁੱਸੇ 'ਚ ਆ ਕੇ ਉਸ ਨੇ ਇਹ ਹਰਕਤ ਕੀਤੀ।

ਢਾਬਾ ਮਾਲਕ ਅਤੇ ਵਿੱਕੀ ਵਿਚਾਲੇ ਪੈਸਿਆਂ ਦਾ ਲੈਣ-ਦੇਣ ਸੀ
ਸੋਹਾਣਾ ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਪਾਲ ਢਾਬੇ ’ਤੇ ਕੰਮ ਕਰਦਾ ਹੈ। ਢਾਬਾ ਮਾਲਕ ਨੇ ਵਿੱਕੀ ਨੂੰ ਸ਼ਰਾਬ ਦਾ ਆਦੀ ਹੋਣ ਕਾਰਨ ਨੌਕਰੀ ਤੋਂ ਕੱਢ ਦਿੱਤਾ ਸੀ। ਐਡਵਾਂਸ ਪੈਸੇ ਦੇਣ ਮਗਰੋਂ ਵਿੱਕੀ ਦੀ ਮੋਟਰਸਾਈਕਲ ਆਪਣੇ ਕਬਜ਼ੇ ਵਿੱਚ ਲੈ ਲਈ। ਵਿੱਕੀ ਅਕਸਰ ਢਾਬੇ 'ਤੇ ਮੋਟਰਸਾਈਕਲ ਲੈਣ ਆਉਂਦਾ ਸੀ।

ਸ਼ਨੀਵਾਰ ਨੂੰ ਵੀ ਜਦੋਂ ਉਹ ਮੋਟਰਸਾਈਕਲ ਲੈਣ ਆਇਆ ਤਾਂ ਢਾਬੇ ਦੇ ਮਾਲਕ ਨੇ ਕੁੱਟਮਾਰ ਕੀਤੀ। ਉਸ ਨੇ ਢਾਬੇ 'ਤੇ ਖਾਣਾ ਖਾ ਰਹੇ ਗਾਇਕ ਅਲਫਾਜ਼ ਤੋਂ ਮਦਦ ਮੰਗੀ। ਅਲਫਾਜ਼ ਨੇ ਢਾਬਾ ਮਾਲਕ ਨੂੰ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਲਈ ਕਿਹਾ ਤੇ ਬਾਹਰ ਆ ਗਿਆ। ਇਸ ਤੋਂ ਵਿੱਕੀ ਨਾਰਾਜ਼ ਸੀ।

ਗੁੱਸੇ ਵਿਚ ਆ ਕੇ ਉਸ ਨੇ ਮਿੰਨੀ ਟੈਂਪੂ ਨੂੰ ਚੁੱਕਿਆ ਅਤੇ ਸੜਕ ਕਿਨਾਰੇ ਅਲਫਾਜ਼ 'ਤੇ ਪੂਰੀ ਰਫਤਾਰ ਨਾਲ ਚੜ੍ਹਾ ਦਿੱਤਾ। ਅਚਾਨਕ ਹੋਈ ਟੱਕਰ ਕਾਰਨ ਅਲਫਾਜ਼ ਕਰੀਬ 10 ਫੁੱਟ ਤੱਕ ਹਵਾ 'ਚ ਉਛਲਿਆ ਅਤੇ ਧਮਾਕੇ ਨਾਲ ਜ਼ਮੀਨ 'ਤੇ ਡਿੱਗ ਗਿਆ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget