ਪੜਚੋਲ ਕਰੋ

ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ: ਆਮਦਨ ਤੋਂ ਵੱਧ ਸੰਪਤੀ ਕੇਸ 'ਚ ਨਹੀਂ ਮਿਲੀ ਜ਼ਮਾਨਤ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ। ਹੁਣ ਉਨ੍ਹਾਂ ਨੂੰ ਜ਼ਮਾਨਤ ਲਈ ਸਿੱਧਾ ਸੁਪਰੀਮ ਕੋਰਟ ਦਾ ..

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ। ਹੁਣ ਉਨ੍ਹਾਂ ਨੂੰ ਜ਼ਮਾਨਤ ਲਈ ਸਿੱਧਾ ਸੁਪਰੀਮ ਕੋਰਟ ਦਾ ਰੁਖ ਕਰਨਾ ਪੈ ਸਕਦਾ ਹੈ। ਹਾਲਾਂਕਿ ਇਸ ਮਾਮਲੇ ਵਿੱਚ ਅਜੇ ਅਧਿਕਾਰਕ ਆਰਡਰ ਜਾਰੀ ਨਹੀਂ ਹੋਇਆ।

ਪਿਛਲੇ ਪੰਜ ਮਹੀਨਿਆਂ ਤੋਂ ਜੇਲ੍ਹ 'ਚ

ਮਜੀਠੀਆ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਦੂਜੇ ਪਾਸੇ, ਮੋਹਾਲੀ ਅਦਾਲਤ ਵਿੱਚ ਅੱਜ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ ਭਗੌੜਾ ਘੋਸ਼ਿਤ ਕਰਨ ਲਈ ਦਾਖਲ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਇਸ ਦੌਰਾਨ ਉਨ੍ਹਾਂ ਦੇ ਵਕੀਲ ਵੱਲੋਂ ਆਪਣਾ ਪੱਖ ਪੇਸ਼ ਕੀਤਾ ਜਾਵੇਗਾ। ਗਰੇਵਾਲ ਨੂੰ ਇਸ ਕੇਸ ਵਿੱਚ ਪਹਿਲਾਂ ਹੀ ਨਾਮਜ਼ਦ ਕੀਤਾ ਜਾ ਚੁੱਕਾ ਹੈ।

ਮਜੀਠੀਆ ਕੇਸ 'ਚ 200 ਗਵਾਹ ਬਣਾਏ ਗਏ

ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਵਿਜੀਲੈਂਸ ਪਹਿਲਾਂ ਹੀ ਚਾਲਾਨ ਪੇਸ਼ ਕਰ ਚੁੱਕੀ ਹੈ। ਚਾਰਜਸ਼ੀਟ ਵਿੱਚ ਕਈ ਅਕਾਲੀ ਅਤੇ BJP ਨੇਤਾਵਾਂ ਦੇ ਵੀ ਬਿਆਨ ਦਰਜ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜਿਲੈਂਸ ਨੇ ਨਿਰਧਾਰਿਤ ਸਮੇਂ ਅੰਦਰ ਹੀ ਚਾਰਜਸ਼ੀਟ ਦਾਖਲ ਕੀਤੀ ਹੈ।

ਵਿਜੀਲੈਂਸ ਦੇ ਮੁਤਾਬਕ, 10 ਸਾਲਾਂ ਦਾ ਰਿਕਾਰਡ ਖੰਗਾਲਣ ਲਈ 400 ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ। ਇਸ ਕੇਸ ਵਿੱਚ ਕੁੱਲ 200 ਗਵਾਹ ਤਿਆਰ ਕੀਤੇ ਗਏ ਹਨ।

ਸਰਕਾਰੀ ਗਵਾਹ ਨੂੰ ਹੀ ਬਣਾ ਦਿੱਤਾ ਮੁਲਜ਼ਮ

ਵਿਜਿਲੈਂਸ ਬਿਊਰੋ ਨੇ ਚਾਰ ਦਿਨ ਪਹਿਲਾਂ ਮਜੀਠੀਆ ਦੇ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਦੇ ਵਕੀਲਾਂ ਨੇ ਦੱਸਿਆ ਕਿ ਗੁਲਾਟੀ ਪਹਿਲਾਂ ਸਰਕਾਰੀ ਗਵਾਹ ਸੀ, ਪਰ ਹੁਣ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਸੀ।

ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਗੁਲਾਟੀ ਦੇ ਜ਼ਰੀਏ ਸਾਬਕਾ ਮੰਤਰੀ ਨੇ ਸ਼ਿਮਲਾ ਅਤੇ ਦਿੱਲੀ ਵਿੱਚ ਸੰਪਤੀਆਂ ਖਰੀਦੀਆਂ। ਗੁਲਾਟੀ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕਰਕੇ ਵਿਜੀਲੈਂਸ ਨੇ ਉਸਦਾ ਛੇ ਦਿਨ ਦਾ ਰਿਮਾਂਡ ਲਿਆ ਹੈ। ਪੀੜਤ ਪੱਖ ਦਾ ਕਹਿਣਾ ਹੈ ਕਿ ਗੁਲਾਟੀ ਪਹਿਲਾਂ ਵਿਜੀਲੈਂਸ ਦਾ ਸਰਕਾਰੀ ਗਵਾਹ ਸੀ, ਜਦਕਿ ਵਿਜੀਲੈਂਸ ਦਾ ਦਾਅਵਾ ਹੈ ਕਿ ਹੁਣ ਉਨ੍ਹਾਂ ਨੂੰ ਨਵੇਂ ਸਬੂਤ ਮਿਲੇ ਹਨ ਅਤੇ ਉਸ ਅਧਾਰ 'ਤੇ ਕੇਸ ਦਰਜ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਮਜੀਠੀਆ ਦੇ ਸਾਲ਼ੇ ਗਜਪਤ ਸਿੰਘ ਗਰੇਵਾਲ ਨੂੰ ਭਗੌੜਾ ਘੋਸ਼ਿਤ ਕਰਨ ਲਈ ਵਿਜਿਲੈਂਸ ਨੇ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਿੱਤੀ ਹੈ। ਇਸ 'ਤੇ ਇੱਕ ਦਸੰਬਰ ਨੂੰ ਸੁਣਵਾਈ ਹੋਵੇਗੀ।

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget