ਅੰਮ੍ਰਿਤਸਰ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਕੀਤੇ ਮਾਣਹਾਨੀ ਦੇ ਕੇਸ ਵਿੱਚ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਹੋਰ ਲੀਡਰਾਂ ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ 'ਆਪ' ਲੀਡਰ ਨੂੰ 29 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤਾ ਹੈ।

 

 

ਮਜੀਠੀਆ ਦਾ ਨਾਂ ਡਰੱਗ ਮਾਮਲੇ ਨਾਲ ਜੋੜੇ ਜਾਣ 'ਤੇ ਉਨ੍ਹਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਸੰਜੇ ਸਿੰਘ ਤੇ ਅਸ਼ੀਸ਼ ਖੇਤਾਨ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਗਿਆ ਸੀ।

 

ਮਜੀਠੀਆ ਦੇ ਵਕੀਲ ਵੱਲੋਂ ਅਦਾਲਤ ਤੋਂ ਮੰਗ ਕੀਤੀ ਗਈ ਕਿ ਕੇਜਰੀਵਾਲ ਤੇ ਆਪ ਨੇਤਾਵਾਂ ਨੂੰ ਸੰਮਨ ਜਾਰੀ ਕੀਤੇ ਜਾਣ। ਇਸ 'ਤੇ ਅਦਾਲਤ ਵੱਲੋਂ ਸੰਮਨ ਜਾਰੀ ਕਰਕੇ 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਗਿਆ।