ਪੜਚੋਲ ਕਰੋ

ਮਜੀਠੀਆ ਨੇ ਖੜ੍ਹੀ ਕੀਤੀ ਚੰਨੀ ਸਰਕਾਰ ਲਈ ਵੱਡੀ ਮੁਸੀਬਤ, ਅਗਲੇ ਤਿੰਨ ਦਿਨ ਵੱਡੀ ਚੁਣੌਤੀ

ਮਜੀਠੀਆ ਦੀਆਂ ਸ਼੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਦੀਆਂ ਤਸਵੀਰਾਂ ਸਾਹਮਣੇ ਆਉਂਦੇ ਹੀ ਪੰਜਾਬ ਸਰਕਾਰ 'ਚ ਤਰਥੱਲੀ ਮੱਚ ਗਈ ਹੈ। ਅੱਜ ਸਵੇਰੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਮਜੀਠੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਚੰਡੀਗੜ੍ਹ: ਡਰੱਗਜ਼ ਮਾਮਲੇ 'ਚ ਨਾਮਜ਼ਦ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਚੰਨੀ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਸ਼੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਦੀਆਂ ਤਸਵੀਰਾਂ ਸਾਹਮਣੇ ਆਉਣ ਮਗਰੋਂ ਹੁਣ ਅਗਲੇ ਤਿੰਨ ਦਿਨ ਸਰਕਾਰ ਲਈ ਵੱਡੀ ਚੁਣੌਤੀ ਹੈ। ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਹਾਈਕੋਰਟ ਵਿੱਚ 5 ਜਨਵਰੀ ਨੂੰ ਸੁਣਵਾਈ ਹੋਵੇਗੀ, ਸਰਕਾਰ ਇਸ ਤੋਂ ਪਹਿਲਾਂ ਮਜੀਠੀਆ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ।

ਦੱਸ ਦਈਏ ਕਿ ਮਜੀਠੀਆ ਦੀਆਂ ਸ਼੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਦੀਆਂ ਤਸਵੀਰਾਂ ਸਾਹਮਣੇ ਆਉਂਦੇ ਹੀ ਪੰਜਾਬ ਸਰਕਾਰ 'ਚ ਤਰਥੱਲੀ ਮੱਚ ਗਈ ਹੈ। ਅੱਜ ਸਵੇਰੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਮਜੀਠੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਚੰਡੀਗੜ੍ਹ ਤੇ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੇ ਕੁਝ ਕਰੀਬੀਆਂ ਦੇ ਟਿਕਾਣਿਆਂ 'ਤੇ ਪੰਜਾਬ ਪੁਲਿਸ ਪਹੁੰਚੀ। ਪੁਲਿਸ ਨੂੰ ਮਜੀਠੀਆ ਨਹੀਂ ਮਿਲੇ।

ਦੂਜੇ ਪਾਸੇ ਮਜੀਠੀਆ ਦੀਆਂ ਨਵੀਆਂ ਤੇ ਪੁਰਾਣੀਆਂ ਤਸਵੀਰਾਂ ਦੇ ਸਵਾਲ 'ਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਬਿਕਰਮ ਮਜੀਠੀਆ ਹਰ ਨਵੇਂ ਸਾਲ ਦੇ ਪਹਿਲੇ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਨਹੀਂ ਕਿਹਾ, ਪਰ ਇਹ ਜ਼ਰੂਰ ਦੱਸਿਆ ਕਿ ਮਜੀਠੀਆ ਦੀਆਂ ਇਹ ਤਸਵੀਰਾਂ ਸ਼ਨੀਵਾਰ ਮਤਲਬ 1 ਜਨਵਰੀ, 2022 ਦੀਆਂ ਹੀ ਹਨ। ਇਸ ਕਾਰਨ ਪੰਜਾਬ ਦੀ ਚੰਨੀ ਸਰਕਾਰ ਕਟਹਿਰੇ 'ਚ ਆ ਗਈ ਹੈ ਕਿਉਂਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਮਜੀਠੀਆ ਭਗੌੜਾ ਹੈ ਤੇ ਉਸ ਵਿਰੁੱਧ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ।

ਇਸ ਲਈ ਪੰਜਾਬ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਇੱਕ ਵਾਰ ਫਿਰ ਮੁਸੀਬਤ 'ਚ ਫਸ ਗਈ ਹੈ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪਹਿਲਾਂ ਹੀ ਕਹਿ ਰਹੇ ਹਨ ਕਿ ਸਿਰਫ਼ ਕੇਸ ਦਰਜ ਕਰਨ ਨਾਲ ਕੰਮ ਨਹੀਂ ਚੱਲੇਗਾ। ਮਜੀਠੀਆ ਨੂੰ ਗ੍ਰਿਫ਼ਤਾਰ ਕਰਨਾ ਹੋਵੇਗਾ। ਸਰਕਾਰ ਕਹਿੰਦੀ ਰਹੀ ਹੈ ਕਿ ਉਹ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਪਰ ਮਜੀਠੀਆ ਨਹੀਂ ਲੱਭ ਰਿਹਾ। ਅਜਿਹੇ 'ਚ ਮਜੀਠੀਆ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸਿੱਧੂ ਨੂੰ ਮੁੜ ਸਰਕਾਰ 'ਤੇ ਹਮਲਾ ਕਰਨ ਦਾ ਮੌਕਾ ਮਿਲ ਗਿਆ ਹੈ।

ਬਿਕਰਮ ਮਜੀਠੀਆ ਖ਼ਿਲਾਫ਼ ਪੁਰਾਣੇ ਡਰੱਗ ਮਾਮਲੇ 'ਚ FIR ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਮਜੀਠੀਆ ਅੰਡਰ ਗਰਾਊਂਡ ਹੋ ਗਏ ਸਨ। ਉਨ੍ਹਾਂ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਛੱਡ ਦਿੱਤੀ ਸੀ। ਇਸ ਮਗਰੋਂ ਉਹ ਅਗਾਊਂ ਜ਼ਮਾਨਤ ਲਈ ਮੋਹਾਲੀ ਦੀ ਸੈਸ਼ਨ ਅਦਾਲਤ 'ਚ ਗਏ, ਪਰ ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ।

ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ, ਜਿਸ ਦੀ ਸੁਣਵਾਈ 5 ਜਨਵਰੀ ਨੂੰ ਹੋਣੀ ਹੈ। ਜੇਕਰ ਚੰਨੀ ਸਰਕਾਰ ਉਦੋਂ ਤਕ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਤਾਂ 5 ਜਨਵਰੀ ਦੀ ਪੇਸ਼ੀ ਤੋਂ ਬਾਅਦ ਉਹ ਵਿਰੋਧੀ ਧਿਰ ਤੇ ਖ਼ਾਸ ਕਰਕੇ ਸਿੱਧੂ ਦੇ ਨਿਸ਼ਾਨੇ 'ਤੇ ਆ ਸਕਦੇ ਹਨ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget