ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਲਾਲ ਕਿਲਾ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਦੀਪ ਸਿੱਧੂ ਦੀ ਹਮਾਇਤ ਨਹੀਂ ਕਰੇਗੀ। ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਸੀ ਕਿ ਦੀਪ ਸਿੱਧੂ ਦੀ ਰਿਹਾਈ ਲਈ ਚਾਰਾਜੋਈ ਕੀਤੀ ਜਾਵੇਗੀ।

ਇਸ ਬਾਰੇ ਜਦੋਂ ਮਜੀਠੀਆ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਸਿਰਸਾ ਨਾਲ ਕੋਈ ਗੱਲ਼ ਨਹੀਂ ਹੋਈ। ਇਸ ਲਈ ਸਿਰਸਾ ਦੇ ਬਿਆਨ ਬਾਰੇ ਅਜੇ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਪ ਸਿੱਧੂ ਦੀ ਹਮਾਇਤ ਨਹੀਂ ਕਰੇਗਾ।

ਦੱਸ ਦਈਏ ਕਿ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ 'ਤੇ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਗ੍ਰਿਫਤਾਰ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਵਿੱਚ ਗ੍ਰਿਫਤਾਰ ਲੋਕਾਂ ਦੀ ਜ਼ਮਾਨਤ ਕਰਵਾ ਰਹੀ ਹੈ। ਇਸ ਬਾਰੇ ਹੀ ਸਿਰਸਾ ਨੇ ਕਿਹਾ ਹੈ ਕਿ ਉਹ ਦੀਪ ਸਿੱਧੂ ਨੂੰ ਵੀ ਜੇਲ੍ਹ ਵਿੱਚੋਂ ਰਿਹਾਅ ਕਰਵਾਉਣਗੇ ਪਰ ਦੂਜੇ ਪਾਸੇ ਮਜੀਠੀਆ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ।