ਪੜਚੋਲ ਕਰੋ

ਮਜੀਠੀਆ ਦੀ ਗ੍ਰਿਫਤਾਰੀ ਨੂੰ ਪੂਰਾ ਹੋਇਆ ਇੱਕ ਮਹੀਨਾ: ਅੱਜ ਅਦਾਲਤ 'ਚ ਸੁਣਵਾਈ, ਜੇਲ੍ਹ ਬਦਲੀ ਦੀ ਅਰਜ਼ੀ 'ਤੇ ਕੀ ਹੋਵੇਗਾ ਫੈਸਲਾ?

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਗ੍ਰਿਫ਼ਤਾਰ ਹੋਏ ਅੱਜ ਇੱਕ ਮਹੀਨਾ ਹੋ ਗਿਆ ਹੈ। ਅੱਜ ਦੋ ਅਰਜ਼ੀਆਂ 'ਤੇ ਸੁਣਵਾਈ ਹੋਏਗੀ।ਇਸ ਦੌਰਾਨ ਜੇਲ੍ਹ ਵਿਚ ਬੈਰਕ ਬਦਲਣ ਦੀ ਮਜੀਠੀਆ ਵੱਲੋਂ ਦਿੱਤੀ ਅਰਜ਼ੀ 'ਤੇ ADGP ਜੇਲ੍ਹ..

ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ 'ਚ ਗ੍ਰਿਫ਼ਤਾਰ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਅਰਜ਼ੀ 'ਤੇ ਅੱਜ (25 ਜੁਲਾਈ) ਮੋਹਾਲੀ ਦੀ ਅਦਾਲਤ 'ਚ ਸੁਣਵਾਈ ਹੋਣੀ ਹੈ। ਇਸ ਦੌਰਾਨ ਜੇਲ੍ਹ ਵਿਚ ਬੈਰਕ ਬਦਲਣ ਦੀ ਮਜੀਠੀਆ ਵੱਲੋਂ ਦਿੱਤੀ ਅਰਜ਼ੀ 'ਤੇ ADGP ਜੇਲ੍ਹ ਵੱਲੋਂ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ ਜਾਵੇਗੀ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਰਿਪੋਰਟ ਪੇਸ਼ ਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਸੀ। ਇਸ ਵੇਲੇ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਹਨ।

ਅੱਜ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਹੋ ਗਿਆ ਇੱਕ ਮਹੀਨਾ

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਅੱਜ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਪੂਰਾ ਇੱਕ ਮਹੀਨਾ ਹੋ ਗਿਆ ਹੈ। ਇਸ ਦੌਰਾਨ ਵਿਜੀਲੈਂਸ ਵੱਲੋਂ ਕੇਸ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਾਕਤ ਲਾਈ ਗਈ। ਇਹ ਮਾਮਲਾ 2021 'ਚ ਕਾਂਗਰਸ ਸਰਕਾਰ ਦੇ ਸਮੇਂ ਦਰਜ ਕੀਤਾ ਗਿਆ ਸੀ, ਜਿਸ ਦੇ ਤਹਿਤ ਉਸ ਵੇਲੇ ਦੇ DGP ਸਿਧਾਰਥ ਚਟੋਪਾਧਿਆਏ ਦੀ ਭੂਮਿਕਾ ਵੀ ਰਹੀ ਸੀ।

ਈ.ਡੀ. ਦੇ ਸਾਬਕਾ ਡਿਪਟੀ ਡਾਇਰੈਕਟਰ, ਮਜੀਠੀਆ ਦੇ ਸਾਬਕਾ ਪੀ.ਏ. ਸਮੇਤ ਕੁੱਲ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਪੰਜਾਬ, ਹਿਮਾਚਲ, ਦਿੱਲੀ ਅਤੇ ਉਤਰ ਪ੍ਰਦੇਸ਼ 'ਚ ਛਾਪੇਮਾਰੀ ਕਰਕੇ ਉਨ੍ਹਾਂ ਦੀ ਸੰਪੱਤੀ ਦੀ ਜਾਂਚ ਕੀਤੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਕੇਸ ਬਹੁਤ ਮਜ਼ਬੂਤ ਹੈ, ਜਦਕਿ ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਕੋਈ ਜ਼ੋਰ ਨਹੀਂ। ਉਨ੍ਹਾਂ ਦਾ ਇਲਜ਼ਾਮ ਹੈ ਕਿ ਸਰਕਾਰ ਮੀਡੀਆ 'ਚ ਤਾਂ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਅਦਾਲਤ 'ਚ ਉਨ੍ਹਾਂ ਦੇ ਵਕੀਲ ਪਿੱਛੇ ਹਟ ਜਾਂਦੇ ਹਨ।

ਇਨ੍ਹਾਂ ਦੋ ਅਰਜ਼ੀਆਂ 'ਤੇ ਅੱਜ ਸੁਣਵਾਈ:

ਮਜੀਠੀਆ ਵੱਲੋਂ ਜੇਲ੍ਹ ਵਿੱਚ ਬੈਰਕ ਬਦਲਣ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਉਨ੍ਹਾਂ ਦੇ ਵਕੀਲਾਂ ਦਾ ਕਹਿਣਾ ਹੈ ਕਿ ਮਜੀਠੀਆ ਵਿਧਾਇਕ ਅਤੇ ਸਾਬਕਾ ਮੰਤਰੀ ਰਹਿ ਚੁੱਕੇ ਹਨ, ਇਸ ਲਈ ਜੇਲ੍ਹ ਮੈਨੁਅਲ ਮੁਤਾਬਕ ਉਨ੍ਹਾਂ ਨੂੰ ‘ਔਰੇਂਜ ਸ਼੍ਰੇਣੀ’ ਦੀਆਂ ਵਿਸ਼ੇਸ਼ ਸੁਵਿਧਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਹੋਰ ਕੈਦੀਆਂ ਤੋਂ ਵੱਖ ਰੱਖਿਆ ਜਾਣਾ ਚਾਹੀਦਾ ਹੈ। ਇਸ ਅਰਜ਼ੀ 'ਤੇ ADGP ਜੇਲ੍ਹ ਅੱਜ ਅਦਾਲਤ 'ਚ ਜਵਾਬ ਦਾਖਲ ਕਰਨਗੇ।

ਇਨ੍ਹਾਂ ਦੇ ਨਾਲ, ਅੱਜ ਉਨ੍ਹਾਂ ਦੀ ਜਮਾਨਤ ਅਰਜ਼ੀ 'ਤੇ ਵੀ ਸੁਣਵਾਈ ਹੋਣੀ ਹੈ, ਜਿਸ ਸਬੰਧੀ ਪੰਜਾਬ ਸਰਕਾਰ ਨੂੰ ਅਦਾਲਤ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਸੀ।

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget