Punjab News: ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਨਸ਼ਾ ਕਰਦਿਆਂ ਦੀ ਵੀਡੀਓ ਮਜੀਠੀਆ ਨੇ ਕੀਤੀ ਸਾਂਝੀ, ਕਿਹਾ- ਹੁਣ ਨਾ ਕਹਿ ਦਿਓ ਇਹ AI ਨਾਲ ਬਣਾਈ
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕੀਤੇ ਹਨ। ਇਸ ਮੌਕੇ ਮਜੀਠੀਆ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਨਸ਼ਾ ਕਰਦਿਆਂ ਦਿਖਾਇਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕੀਤੇ ਹਨ। ਇਸ ਮੌਕੇ ਮਜੀਠੀਆ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਨਸ਼ਾ ਕਰਦਿਆਂ ਦਿਖਾਇਆ ਗਿਆ ਹੈ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਸਭ ਤੋਂ ਪਹਿਲਾਂ ਨਸ਼ਾ ਘਰੋਂ ਖ਼ਤਮ ਕਰੋ। ਮਜੀਠੀਆ ਨੇ ਕਿਹਾ ਕਿ ਜਦੋਂ ਢੋਂਗ ਰਚਿਆ ਜਾ ਰਿਹਾ ਸੀ ਤਾਂ ਉਦੋਂ ਸਭ ਤੋਂ ਵੱਧ ਨਸ਼ਾ ਉੱਥੇ ਕਰਵਾਇਆ ਜਾਂਦਾ ਸੀ।
ਲਉ ਪਹਿਚਾਣ ਲਉ❗️
— Bikram Singh Majithia (@bsmajithia) April 28, 2025
AI :- AMRITPAL INTELLIGENCE ਦੀ ਇੱਕ ਹੋਰ ਵੀਡਿੳ ❗️❗️
Amritpal brother Harpreet ❗️❗️ pic.twitter.com/10XUKyJCLV
ਬਿਕਰਮ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਸੀ ਕਿ ਹਾਲ ਹੀ ਵਿੱਚ ਵਾਇਰਲ ਹੋਈ ਇੱਕ ਆਡੀਓ ਕਲਿੱਪ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਦੁਆਰਾ ਬਣਾਈ ਗਈ ਸੀ। ਮਜੀਠੀਆ ਨੇ ਸਵਾਲ ਉਠਾਇਆ ਕਿ ਜੇ ਅਜਿਹਾ ਹੈ ਤਾਂ ਪੁਲਿਸ ਨੂੰ ਇਸ ਆਡੀਓ ਦੀ ਫੋਰੈਂਸਿਕ ਜਾਂਚ ਕਰਵਾਉਣੀ ਚਾਹੀਦੀ ਸੀ।
ਇਸ ਦੇ ਨਾਲ ਹੀ ਮਜੀਠੀਆ ਨੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਕਿ ਇਸ ਵਿੱਚ ਅੰਮ੍ਰਿਤਪਾਲ ਦਾ ਵੱਡਾ ਭਰਾ ਨਸ਼ੇ ਦਾ ਸੇਵਨ ਕਰ ਰਿਹਾ ਸੀ। ਇਸ ਤੋਂ ਬਾਅਦ ਸੁਖਪ੍ਰੀਤ ਸਿੰਘ ਹਰੀਨੌ ਦੀ ਇੱਕ ਆਡੀਓ ਕਲਿੱਪ ਵੀ ਜਾਰੀ ਕੀਤੀ ਗਈ, ਜਿਸ ਵਿੱਚ ਉਹ ਅੰਮ੍ਰਿਤਪਾਲ ਸਿੰਘ ਬਾਰੇ ਗੱਲ ਕਰਦੇ ਦਿਖਾਈ ਦੇ ਰਹੇ ਹਨ। ਇਸ ਤੋਂ ਬਾਅਦ ਇੱਕ ਵੀਡੀਓ ਵੀ ਦਿਖਾਈ ਗਈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਆਪਣੇ ਵੱਡੇ ਪੁੱਤਰ ਹਰਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ 'ਤੇ ਉਨ੍ਹਾਂ ਦੇ ਪੁੱਤਰ ਨੂੰ ਝੂਠੇ ਦੋਸ਼ਾਂ ਵਿੱਚ ਫਸਾਉਣ ਦਾ ਦੋਸ਼ ਲਗਾ ਰਹੇ ਹਨ।
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਮਜੀਠੀਆ ਨੇ ਦੋਸ਼ ਲਗਾਇਆ ਕਿ ਗੁਰਪ੍ਰੀਤ ਹਰੀਨੌ ਕਤਲ ਕੇਸ ਵਿੱਚ ਨਵਜੋਤ ਤੇ ਅਨਮੋਲ ਨਾਮ ਦੇ ਦੋ ਸ਼ੂਟਰਾਂ, ਜੋ ਕਿ ਬਦਨਾਮ ਗੈਂਗਸਟਰ ਅਰਸ਼ ਡੱਲਾ ਨਾਲ ਜੁੜੇ ਹੋਏ ਹਨ, ਨੂੰ ਵਰਤਿਆ ਗਿਆ ਸੀ।
ਬਿਕਰਮ ਮਜੀਠੀਆ ਨੇ ਕਿਹਾ ਕਿ ਜਤਿੰਦਰ ਭੰਗੂ ਉਹੀ ਵਿਅਕਤੀ ਹੈ ਜਿਸਨੂੰ ਇੱਕ ਵਾਰ ਅੰਮ੍ਰਿਤਪਾਲ ਸਿੰਘ ਦੇ ਨਾਲ ਦੇਖਿਆ ਗਿਆ ਸੀ ਜਦੋਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਉਹੀ ਭੰਗੂ ਮੁੱਖ ਮੰਤਰੀ ਭਗਵੰਤ ਮਾਨ ਨਾਲ ਨਜ਼ਰ ਆ ਰਿਹਾ ਹੈ। ਮਜੀਠੀਆ ਨੇ ਸਵਾਲ ਉਠਾਇਆ ਕਿ ਕੀ ਇਹ "ਫਿਕਸਡ ਮੈਚ" ਨਹੀਂ ਸੀ?
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਬਚਾ ਰਹੀ ਹੈ ਤਾਂ ਜੋ ਉਹ ਹੋਰ ਮਾਮਲਿਆਂ ਵਿੱਚ ਫਸਣ ਤੋਂ ਬਚ ਸਕੇ। ਮਜੀਠੀਆ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਸੂਬਾ ਸਰਕਾਰ ਅਜਿਹੇ ਵਿਅਕਤੀਆਂ ਅਤੇ ਗੈਂਗਸਟਰਾਂ ਨੂੰ ਬਚਾ ਰਹੀ ਹੈ ਜੋ ਕਾਨੂੰਨ ਵਿਵਸਥਾ ਲਈ ਖ਼ਤਰਾ ਬਣ ਗਏ ਹਨ।






















