ਬਰਨਾਲਾ: ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਬੀਜੇਪੀ ਵਿਧਾਇਕ ਅਰੁਣ ਨਾਰੰਗ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲਿਆਂ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸ਼ਾਂਤਮਈ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਦੀ ਕੀਤੀ ਕੋਸ਼ਿਸ਼ ਹੈ।  ਹਿੰਸਕ ਹੋਣ ਨਾਲ ਸੰਘਰਸ਼ ਖਤਮ ਹੋ ਜਾਏਗਾ।

 

ਇਹ ਵੀ ਪੜ੍ਹੋ: ਬੀਜੇਪੀ ਵਿਧਾਇਕ ਨਾਲ ਕੁੱਟਮਾਰ ਤੋਂ ਬਾਅਦ ਹਾਈਕਮਾਨ ਕਰੇਗੀ ਕਾਰਵਾਈ ਦਾ ਫੈਸਲਾ

ਮਜੀਠੀਆ ਨੇ ਕਿਹਾ ਕਿ ਹਮਲੇ ਪਿੱਛੇ ਕਾਂਗਰਸ ਦੇ ਪੰਜਾਬ ਪ੍ਰਧਾਨ  ਸੁਨੀਲ ਜਾਖੜ ਦਾ ਹੱਥ ਹੋ ਸਕਦਾ ਹੈ ਕਿਉਂਕਿ ਬੀਜੇਪੀ ਵਿਧਾਇਕ ਅਰੁਣ ਨਾਰੰਗ ਨੇ ਜਾਖੜ ਨੂੰ ਹਰਾਇਆ ਸੀ। ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਸਿਧਾਂਤਕ ਤੌਰ 'ਤੇ ਸੀ ਪਰ ਬੀਜੇਪੀ ਨੇ  ਸਿਧਾਂਤ ਤੋੜੇ। ਇਸ ਲਈ ਅੱਗੇ ਬੀਜੇਪੀ ਨਾਲ ਗੱਲਬਾਤ ਦੀ ਸੰਭਾਵਨਾ ਘੱਟ ਹੈ।

 

ਇਹ ਵੀ ਪੜ੍ਹੋ: ਕੈਪਟਨ ਨੇ ਬੀਜੇਪੀ ਵਿਧਾਇਕ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ

ਉਨ੍ਹਾਂ ਕਿਹਾ ਕਿ ਬੀਜੇਪੀ ਤੇ ਕਾਂਗਰਸ ਤੋਂ ਵੱਖ ਖੇਤਰੀ ਪਾਰਟੀਆਂ ਨਾਲ ਅਕਾਲੀ ਦਲ ਗੱਠਜੋੜ ਕਰ ਸਕਦਾ ਹੈ। ਮਡੀਠੀਆ ਨੇ ਬੀਜੇਪੀ ਸਰਕਾਰ ਨੂੰ ਹੰਕਾਰ ਭਰੀ ਸਰਕਾਰ ਸਰਕਾਰ ਦਿੱਤਾ। 

 


 

ਉਧਰ ਬੀਜੇਪੀ ਵਿਧਾਇਕ ਅਰੁਣ ਨਾਰੰਗ ਨਾਲ ਕੁੱਟਮਾਰ ਮਗਰੋਂ ਬੀਜੇਪੀ ਐਕਸ਼ਨ ਵਿੱਚ ਆ ਗਈ ਹੈ। ਅੱਜ ਹਮਲੇ ਦੇ ਵਿਰੋਧ ’ਚ ਮਲੋਟ ਭਾਜਪਾ ਤੇ ਯੂਵਾ ਮੋਰਚਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ। ਬੀਜੇਪੀ ਲੀਡਰਾਂ ਨੇ ਐਲਾਨ ਕੀਤਾ ਕਿ ਕੱਲ੍ਹ ਮਲੋਟ ਮੁਕੰਮਲ ਬੰਦ ਰਹੇਗਾ।

ਅੱਜ ਸੂਬੇ ਦੇ ਭਾਜਪਾ ਆਗੂਆਂ ਸਮੇਤ ਸਥਾਨਕ ਆਗੂਆਂ ਨੇ ਸ਼ਹਿਰ ਦੀ ਜੀਟੀ ਰੋਡ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਣ ਮੌਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਭਾਜਪਾ ਸਕੱਤਰ  ਸੁਨੀਤਾ ਗਰਗ ਨੇ ਕਿਹਾ ਕਿ ਮਾੜੇ ਅਨਸਰਾਂ ਵੱਲੋਂ ਕੀਤੀ ਗਈ ਅਜਿਹੀ ਘਿਨਾਉਣੀ ਘਟਨਾ ਨਾਲ ਸਮੁੱਚੇ ਸੂਬੇ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਜੋ ਭਾਜਪਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

 

 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ