Accident News: ਜੰਮੂ-ਕਸ਼ਮੀਰ 'ਚ ਵਾਪਰਿਆ ਵੱਡਾ ਹਾਦਸਾ, ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 15 ਦੀ ਮੌਤ
Accident in Jammu and Kashmir: ਜੰਮੂ-ਕਸ਼ਮੀਰ ਤੋਂ ਇੱਕ ਵੱਡੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਜੰਮੂ-ਪੁੰਛ ਰਾਸ਼ਟਰੀ ਰਾਜਮਾਰਗ 'ਤੇ ਯਾਤਰੀਆਂ ਨਾਲ ਭਰੀ ਬੱਸ ਅਚਾਨਕ ਡੂੰਘੀ ਖੱਡ 'ਚ ਡਿੱਗ ਗਈ।
Accident in Jammu and Kashmir: ਜੰਮੂ-ਕਸ਼ਮੀਰ ਤੋਂ ਇੱਕ ਵੱਡੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਜੰਮੂ-ਪੁੰਛ ਰਾਸ਼ਟਰੀ ਰਾਜਮਾਰਗ 'ਤੇ ਯਾਤਰੀਆਂ ਨਾਲ ਭਰੀ ਬੱਸ ਅਚਾਨਕ ਡੂੰਘੀ ਖੱਡ 'ਚ ਡਿੱਗ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 15 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਉੱਥੇ ਹੀ 20 ਤੋਂ ਵੱਧ ਯਾਤਰੀ ਗੰਭੀਰ ਜ਼ਖਮੀ ਹੋ ਗਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਫੌਜ ਦੇ ਜਵਾਨ ਮੌਕੇ 'ਤੇ ਪਹੁੰਚ ਗਏ।
ਦਰਅਸਲ, ਇਹ ਹਾਦਸਾ ਜੰਮੂ-ਪੁੰਛ ਰਾਸ਼ਟਰੀ ਰਾਜਮਾਰਗ (144ਏ) 'ਤੇ ਵੀਰਵਾਰ ਦੁਪਹਿਰ ਅਖਨੂਰ ਦੇ ਟੁੰਗੀ ਮੋੜ ਇਲਾਕੇ 'ਚ ਇਕ ਡੂੰਘੀ ਖੱਡ 'ਚ ਵਾਪਰਿਆ ਹੈ। ਹਾਦਸੇ ਦਾ ਸ਼ਿਕਾਰ ਹੋਈ ਇਹ ਬੱਸ ਉੱਤਰ ਪ੍ਰਦੇਸ਼ ਆਰਟੀਓ ਦੀ ਹੈ, ਜਿਸ ਦਾ ਨੰਬਰ ਯੂਪੀ 86ਈਸੀ 4078 ਦੱਸਿਆ ਗਿਆ ਹੈ। ਤੇਜ਼ ਰਫਤਾਰ ਬੱਸ ਜੰਮੂ ਤੋਂ ਸ਼ਿਵਖੋੜੀ ਜਾ ਰਹੀ ਸੀ। ਪਰ ਅਖਨੂਰ ਦੇ ਤੁੰਗੀ ਮੋੜ ਕੋਲ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ ਅਤੇ ਡੂੰਘੀ ਖਾਈ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਇਸ ਬੱਸ ਵਿੱਚ 60 ਤੋਂ ਵੱਧ ਯਾਤਰੀ ਸਵਾਰ ਸਨ।
ਇਹ ਵੀ ਪੜ੍ਹੋ: 8 ਘੰਟੇ ਲੇਟ ਉੱਡਿਆ ਜਹਾਜ਼, ਬਿਨਾਂ AC ਤੋਂ ਬੈਠੇ ਫਲਾਈਟ ‘ਚ ਯਾਤਰੀ, ਕਈ ਹੋਏ ਬੇਹੋਸ਼, ਫਿਰ ਏਅਰਲਾਈਨ ਨੇ....
ਦੱਸ ਦਈਏ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐੱਸਡੀਐੱਮ ਅਖਨੂਰ ਲੇਖ ਰਾਜ, ਐੱਸਡੀਪੀਓ ਅਖਨੂਰ ਮੋਹਨ ਸ਼ਰਮਾ, ਥਾਣਾ ਇੰਚਾਰਜ ਅਖਨੂਰ ਤਾਰਿਕ ਅਹਿਮਦ ਸਮੇਤ ਸਾਰੇ ਪੁਲਿਸ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਟੀਮ ਨੇ ਬਚਾਅ ਕਾਰਜ ਸ਼ੁਰੂ ਕੀਤਾ। ਜ਼ਖਮੀ ਲੋਕਾਂ ਨੂੰ ਤੁਰੰਤ ਬੱਸ ਦੇ ਹੇਠਾਂ ਤੋਂ ਬਾਹਰ ਕੱਢਿਆ ਗਿਆ ਅਤੇ ਅਖਨੂਰ ਹਸਪਤਾਲ ਪਹੁੰਚਾਇਆ ਗਿਆ। ਜਦੋਂ ਕਿ ਗੰਭੀਰ ਯਾਤਰੀਆਂ ਨੂੰ ਜੰਮੂ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Prajwal Revanna: ਪ੍ਰਜਵਲ ਰੇਵੰਨਾ ਨੂੰ ਬੈਂਗਲੁਰੂ ਏਅਰਪੋਰਟ 'ਤੇ SIT ਨੇ ਕੀਤਾ ਗ੍ਰਿਫ਼ਤਾਰ, ਅੱਜ ਅਦਾਲਤ 'ਚ ਹੋਵੇਗੀ ਪੇਸ਼ੀ