ਵੱਡਾ ਹਾਦਸਾ: ਚੰਡੀਗੜ੍ਹ ਦੇ ਸਕੂਲ 'ਚ ਦਰੱਖਤ ਡਿੱਗਣ ਨਾਲ ਵਿਦਿਆਰਥੀ ਦੀ ਮੌਤ, ਕਈ ਹੋਰ ਜ਼ਖਮੀ
ਚੰਡੀਗੜ੍ਹ ਦੇ ਸੈਕਟਰ 9 ਵਿੱਚ ਸਥਿਤ ਸਕੂਲ ਕਾਰਮਲ ਕਾਨਵੈਂਟ ਵਿੱਚ ਦਰੱਖਤ ਡਿੱਗਣ ਕਾਰਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਕਈ ਹੋਰਾਂ ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਚੰਡੀਗੜ੍ਹ: ਚੰਡੀਗੜ੍ਹ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਵਿੱਚ ਸਵੇਰੇ ਇੱਕ ਵੱਡਾ ਦਰੱਖਤ ਡਿੱਗ ਪਿਆ। ਦਰੱਖਤ ਡਿੱਗਣ ਨਾਲ ਕਈ ਬੱਚੇ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ 4 ਤੋਂ 5 ਬੱਚੇ ਜ਼ਖਮੀ ਹੋਏ ਹਨ।ਇਸ ਦੌਰਾਨ ਇਕ ਬੱਚੇ ਨੇ ਦਮ ਵੀ ਤੋੜ ਦਿੱਤਾ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿੱਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਸਨ। ਫਿਰ ਅਚਾਨਕ ਦਰੱਖਤ ਬੱਚਿਆਂ 'ਤੇ ਡਿੱਗ ਪਿਆ। ਜ਼ਖ਼ਮੀ ਬੱਚਿਆਂ ਨੂੰ ਜੀਐਮਐਸਐਚ-16 ਅਤੇ PGI ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਮਾਪੇ ਵੀ ਸਕੂਲ ਪਹੁੰਚ ਗਏ। ਮਾਪੇ ਗੇਟ 'ਤੇ ਹੰਗਾਮਾ ਕਰ ਰਹੇ ਹਨ। ਦੱਸ ਦੇਈਏ ਕਿ ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਬਾਅਦ 1 ਜੁਲਾਈ ਤੋਂ ਸਕੂਲ ਫਿਰ ਤੋਂ ਸ਼ੁਰੂ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 3 ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ GMSH-16 ਵਿਖੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸਕੂਲ ਵਿੱਚ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ। ਪੁਲਿਸ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :