Punjab News: ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਇਸ ਸਮੇਂ ਬੰਦ ਹਨ, ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ 21 ਨਵੰਬਰ ਨੂੰ ਤਿੰਨ ਘੰਟੇ ਦੀ ਪੈਰੋਲ 'ਤੇ ਆਪਣੇ ਪਿੰਡ ਪਹੁੰਚਣਗੇ।
ਇਸ ਸਬੰਧੀ ਅਦਾਲਤ ਨੇ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ, ਸੁਖਚੈਨ ਸਿੰਘ ਨੇ ਦੱਸਿਆ ਕਿ ਅਦਾਲਤੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ 21 ਨਵੰਬਰ ਨੂੰ ਤਿੰਨ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਬਾਕੀ ਰਸਮਾਂ, ਜਿਵੇਂ ਕਿ ਫੁੱਲ ਚੁਗਣੇ ਅਤੇ ਅੰਤਿਮ ਅਰਦਾਸ ਵਿੱਚ ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।
ਸਰਕਾਰੀ ਹੁਕਮਾਂ ਅਨੁਸਾਰ ਰਾਜੇਸ਼ ਕੁਮਾਰ, ਜੋ ਪਹਿਲਾਂ ਨਗਰ ਸੁਧਾਰ ਟਰੱਸਟ ਸੰਗਰੂਰ ’ਚ ਕਾਰਜਕਾਰੀ ਅਧਿਕਾਰੀ ਦੇ ਅਹੁਦੇ ’ਤੇ ਤਾਇਨਾਤ ਸਨ, ਉਨ੍ਹਾਂ ਨੂੰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ’ਚ ਲਗਾਇਆ ਗਿਆ ਹੈ। ਉਨ੍ਹਾਂ ਨੂੰ ਬਰਨਾਲਾ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉੱਥੇ ਹੀ ਅੰਮ੍ਰਿਤਸਰ ’ਚ ਤਾਇਨਾਤ ਸੰਜੀਵ ਭਸੀਨ ਦਾ ਤਬਾਦਲਾ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਕਰ ਦਿੱਤਾ ਗਿਆ ਹੈ।
ਇੰਜੀਨੀਅਰਿੰਗ ਵਿੰਗ ’ਚ ਵੀ ਮਹੱਤਵਪੂਰਨ ਫੇਰਬਦਲ ਕੀਤਾ ਗਿਆ ਹੈ। ਅਸ਼ਵਨੀ ਕੁਮਾਰ, ਜੋ ਨਗਰ ਸੁਧਾਰ ਟਰੱਸਟ ਪਟਿਆਲਾ ’ਚ ਤਾਇਨਾਤ ਸਨ ਅਤੇ ਗੁਰਦਾਸਪੁਰ ਦਾ ਵਾਧੂ ਚਾਰਜ ਸੰਭਾਲ ਰਹੇ ਸਨ, ਉਨ੍ਹਾਂ ਨੂੰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ’ਚ ਲਗਾਇਆ ਗਿਆ ਹੈ। ਉਨ੍ਹਾਂ ਕੋਲ ਗੁਰਦਾਸਪੁਰ ਦਾ ਵਾਧੂ ਚਾਰਜ ਵੀ ਰਹੇਗਾ।
ਇਸੇ ਤਰ੍ਹਾਂ ਰਾਮ ਸਿੰਘ ਨੂੰ ਬਰਨਾਲਾ ਤੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ’ਚ ਲਗਾਇਆ ਗਿਆ ਹੈ। ਉਨ੍ਹਾਂ ਨੂੰ ਬਟਾਲਾ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਦੂਜੇ ਪਾਸੇ ਅੰਮ੍ਰਿਤਸਰ ’ਚ ਤਾਇਨਾਤ ਟਰੱਸਟ ਇੰਜੀਨੀਅਰ ਬਲਜਿੰਦਰ ਮੋਹਨ ਦਾ ਤਬਾਦਲਾ ਬਰਨਾਲਾ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਨੂੰ ਹੁਸ਼ਿਆਰਪੁਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉੱਥੇ ਹੀ ਅੰਮ੍ਰਿਤਸਰ ’ਚ ਤਾਇਨਾਤ ਅਮਨਦੀਪ ਸਿੰਘ ਨੂੰ ਜਲੰਧਰ ਭੇਜਿਆ ਗਿਆ ਹੈ। ਉਨ੍ਹਾਂ ਕੋਲ ਫਗਵਾੜਾ ਦਾ ਵਾਧੂ ਚਾਰਜ ਰਹੇਗਾ।
ਇਨ੍ਹਾਂ ਤਬਾਦਲਿਆਂ ਤੋਂ ਬਾਅਦ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ’ਚ ਕਾਰਜਕਾਰੀ ਅਧਿਕਾਰੀ ਅਤੇ ਇੰਜੀਨੀਅਰਿੰਗ ਵਿੰਗ ਦੀਆਂ ਜ਼ਿੰਮੇਵਾਰੀਆਂ ’ਚ ਬਦਲਾਅ ਹੋਵੇਗਾ। ਹੁਣ ਦੇਖਣਾ ਹੋਵੇਗਾ ਕਿ ਨਵੀਂ ਤਾਇਨਾਤੀ ਤੋਂ ਬਾਅਦ ਟਰੱਸਟ ਦੇ ਰੁਕੇ ਹੋਏ ਵਿਕਾਸ ਕਾਰਜਾਂ, ਜ਼ਮੀਨਾਂ ਨਾਲ ਜੁੜੇ ਮਾਮਲਿਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ’ਚ ਕਿੰਨੀ ਤੇਜ਼ੀ ਆਉਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
