ਚੰਡੀਗੜ੍ਹ: ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ ਹੈ।ਸਰਕਾਰੀ ਕਰਮਚਾਰੀਆਂ ਨੂੰ ਇਕ ਵੱਡੇ ਬੋਨਸ ਦੇ ਤਹਿਤ, ਪੰਜਾਬ ਸਰਕਾਰ ਦੇ 6 ਵੇਂ ਪੇਅ ਕਮਿਸ਼ਨ ਨੇ  ਘੱਟੋ-ਘੱਟ ਤਨਖਾਹ 6950 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਕਰਨ ਦੀ ਸਿਫਾਰਸ਼ ਕੀਤੀ ਹੈ। ਇਹ 1 ਜਨਵਰੀ 2016 ਤੋਂ ਲਾਗੂ ਹੋਵੇਗਾ। ਪੰਜਾਬ ਸਰਕਾਰ ਦੇ ਛੇਵੇਂ ਪੇਅ ਕਮਿਸ਼ਨ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਦੁਗਣੇ ਤੋਂ ਵੱਧ ਵਾਧੇ ਦੀ ਸਿਫਾਰਸ਼ ਕੀਤੀ ਹੈ।


ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ ਵਿੱਚ ਔਸਤਨ ਵਾਧਾ 20 ਫੀਸਦੀ ਦੇ ਕਰੀਬ ਹੋਣ ਦੀ ਸੰਭਾਵਨਾ ਹੈ। ਪੰਜਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਨਾਲੋਂ ਤਨਖਾਹਾਂ ਵਿੱਚ ਇਹ 2.59 ਗੁਣਾ ਵਾਧਾ ਹੈ। ਸਾਰੇ ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਕੁਝ ਭੱਤਿਆਂ ਵਿੱਚ ਰੈਸ਼ਨੇਲਾਈਜੇਸ਼ਨ ਦੇ ਨਾਲ ਵੱਡੇ ਭੱਤਿਆਂ ਨੂੰ ਡੇਢ ਤੋਂ ਦੁੱਗਣਾ ਵਧਾਉਣ ਦਾ ਪ੍ਰਸਤਾਵ ਹੈ। 


ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਛੇਵੇਂ ਵਿੱਤ ਕਮਿਸ਼ਨ ਦੇ ਸੁਝਾਵਾਂ ਦੀ ਸਕੀਮ ਅਨੁਸਾਰ ਪੈਨਸ਼ਨਾਂ ਤੇ ਡੀ.ਏ. ਵਿੱਚ ਪ੍ਰਭਾਵਸ਼ਾਲੀ ਵਾਧੇ ਦਾ ਪ੍ਰਸਤਾਵ ਹੈ ਜਦੋਂ ਕਿ ਪੱਕੇ ਮੈਡੀਕਲ ਭੱਤੇ ਅਤੇ ਡੈਥ ਕਮ ਰਿਟਾਇਰਮੈਂਟ ਗਰੈਚੂਟੀ ਦੁੱਗਣੀ ਕਰਨ ਦਾ ਪ੍ਰਸਤਾਵ ਹੈ। ਮੁਲਾਜ਼ਮਾਂ ਦੇ ਨਾਲ ਪੈਨਸ਼ਨਰਾਂ ਲਈ ਇਕੋ ਜਿਹੇ 1000 ਰੁਪਏ ਮੈਡੀਕਲ ਭੱਤੇ ਦਾ ਪ੍ਰਸਤਾਵ ਹੈ। ਡੈੱਥ-ਕਮ-ਰਿਟਾਇਰਮੈਂਟ ਗਰੈਚੂਟੀ ਨੂੰ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰਨ ਦਾ ਪ੍ਰਸਤਾਵ ਹੈ। 



ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਿਪੋਰਟ ਵਿਸਥਾਰ ਵਿੱਚ ਅਧਿਐਨ ਲਈ ਵਿੱਤ ਵਿਭਾਗ ਨੂੰ ਭੇਜ ਦਿੱਤੀ ਹੈ ਅਤੇ ਨਾਲ ਹੀ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਇਸ ਉਤੇ ਅਗਲੇਰੀ ਕਰਵਾਈ ਲਈ ਇਸੇ ਮਹੀਨੇ ਕੈਬਨਿਟ ਵਿੱਚ ਪੇਸ਼ ਕੀਤਾ ਜਾਵੇ। ਵਿਧਾਨ ਸਭਾ ਵਿੱਚ ਸਰਕਾਰ ਦੀ ਵਚਨਬੱਧਤਾ ਮੁਤਾਬਕ ਰਿਪੋਰਟ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਕੀਤੀ ਜਾਣੀ ਹੈ।


 





ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ