Colonel Bath Case: ਕਰਨਲ ਬਾਠ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਕ ਨੇ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਦੋਸ਼ੀ ਪੁਲਿਸ ਵਾਲਿਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

ਸੁਪਰੀਮ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਪੁਲਿਸ ਵਾਲਿਆਂ ਦੇ ਰਵੱਈਏ 'ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਵਾਲਿਆਂ ਨੇ ਦੇਸ਼ ਦੀ ਸੇਵਾ ਕਰ ਰਹੇ ਫੌਜੀ ਜਵਾਨਾਂ ਨੂੰ ਕੁੱਟਿਆ ਹੈ! ਇਸ ਮਾਮਲੇ ਦੀ ਸੀਬੀਆਈ ਜਾਂਚ ਹੋਵੇ।

ਕੀ ਹੈ ਪੂਰਾ ਮਾਮਲਾ?

ਜ਼ਿਕਰ ਕਰ ਦਈਏ ਕਿ ਪਟਿਆਲਾ ਵਿੱਚ ਇੱਕ ਪਾਰਕਿੰਗ ਵਿਵਾਦ ਨੂੰ ਲੈਕੇ ਕਰਨਲ ਪੁਸ਼ਪੇਂਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਨੂੰ ਪੁਲਿਸ ਵਾਲਿਆਂ ਨੇ ਕੁੱਟਿਆ ਸੀ। ਉਸ ਵੇਲੇ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਸ ਤੋਂ ਬਾਅਦ ਮਾਮਲਾ ਡਿਫੈਂਸ ਮੰਤਰਾਲੇ ਤੇ ਆਰਮੀ ਹੈੱਡਕੁਆਰਟਰ ਪਹੁੰਚਿਆ ਤਾਂ ਪੁਲਿਸ ਨੇ ਐਫਆਈਆਰ ਦਰਜ ਕਰਕੇ 12 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ।

ਇਸ ਤੋਂ ਬਾਅਦ ਹਾਈਕੋਰਟ ਨੇ ਮਾਮਲਾ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤਾ ਸੀ। ਚੰਡੀਗੜ੍ਹ ਪੁਲਿਸ ਦੀ ਐਸਆਈਟੀ ਇਸ ਮਾਮਲੇ ‘ਚ ਜਾਂਚ ਕਰ ਰਹੀ ਸੀ। ਐਸਆਈਟੀ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਸੀ। ਘਟਨਾ ਦੇ ਸੀਨ ਨੂੰ ਦੁਆਰਾ ਰੀਕ੍ਰਿਅਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁੱਝ ਲੋਕਾਂ ਦੇ ਬਿਆਨ ਵੀ ਲਏ ਗਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।