Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੀਟਿੰਗ ਹੋ ਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸਬੰਧੀ ਤਰੀਕ ਤੈਅ ਹੋ ਸਕਦੀ ਹੈ। ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ।


ਅੱਜ ਕੈਬਨਿਟ ਮੀਟਿੰਗ ਵਿੱਚ ਕਰੀਬ 10,000 ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਹੈਲੀਕਾਪਟਰ ਪਾਇਲਟਾਂ ਦੇ ਕਾਰਜਕਾਲ ਵਿੱਚ 3 ਸਾਲ ਦਾ ਵਾਧਾ, ਟਰਾਂਸਪੋਰਟ ਨੀਤੀ ਤੇ ਲੇਬਰ ਨੀਤੀ ਬਾਰੇ ਫੈਸਲੇ ਲਏ ਜਾ ਸਕਦੇ ਹਨ। 


ਸੂਤਰਾਂ ਮੁਤਾਬਕ ਮੀਟਿੰਗ ਵਿੱਚ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਕਾਨੂੰਨੀ ਧਾਰਾਵਾਂ ਤਹਿਤ ਰਿਹਾਅ ਕਰਨ ਦੀ ਮੰਗ ’ਤੇ ਵੀ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਮੀਟਿੰਗ ਵਿੱਚ ਕਈ ਹੋਰ ਮੁੱਦੇ ਵੀ ਵਿਚਾਰੇ ਜਾਣਗੇ।