Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Punjab News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਪਾਸੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਗੈਂਗਸਟਰ/ਅੱਤਵਾਦੀ ਲਖਬੀਰ ਲੰਡਾ ਵੱਲੋਂ ਫਿਰੌਤੀ ਦੀ ਮੰਗੀ ਰਕਮ ਨਾ ਦੇਣ ਦੇ ਚੱਲਦਿਆਂ ਫਤਿਹਾਬਾਦ ਵਿਖੇ ਮੌਜੂਦ ਖੇਤੀ...

Punjab News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਪਾਸੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਗੈਂਗਸਟਰ/ਅੱਤਵਾਦੀ ਲਖਬੀਰ ਲੰਡਾ ਵੱਲੋਂ ਫਿਰੌਤੀ ਦੀ ਮੰਗੀ ਰਕਮ ਨਾ ਦੇਣ ਦੇ ਚੱਲਦਿਆਂ ਫਤਿਹਾਬਾਦ ਵਿਖੇ ਮੌਜੂਦ ਖੇਤੀ ਸਟੋਰ ਉੱਪਰ ਦੋ ਅਣਪਛਾਤਿਆਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਵਾਰਦਾਤ ਦੌਰਾਨ ਦੁਕਾਨ ਵਿੱਚ ਬੈਠੇ ਮਾਲਕ ਦਾ ਜਾਨੀ ਨੁਕਸਾਨ ਨਹੀਂ ਹੋਇਆ ਪ੍ਰੰਤੂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਰਾਜਕੁਮਾਰ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਦੁਕਾਨ ਬਾਹਰ ਤਾਬੜਤੋੜ ਚੱਲੀਆਂ ਗੋਲੀਆਂ
ਦੁਕਾਨ ਮਾਲਕ ਆਸ਼ੂ ਚੋਪੜਾ ਪੁੱਤਰ ਰਕੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਕਰੀਬ ਇੱਕ ਹਫ਼ਤਾ ਪਹਿਲਾਂ ਉਨ੍ਹਾਂ ਨੂੰ ਅੱਤਵਾਦੀ ਲਖਬੀਰ ਸਿੰਘ ਲੰਡਾ ਦਾ ਨਾਮ ਲੈਂਦੇ ਹੋਏ ਫੋਨ ਕਾਲ ਉੱਪਰ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਜਿਸ ਤੋਂ ਬਾਅਦ ਅੱਜ ਸੋਮਵਾਰ ਸਵੇਰੇ ਕਰੀਬ 11 ਵਜੇ ਜਦੋਂ ਉਸਦਾ ਵੱਡਾ ਭਰਾ ਪੰਕਜ ਚੋਪੜਾ ਖੇਤੀ ਸਟੋਰ, ਫਤਿਹਾਬਾਦ ਜ਼ਿਲਾ ਤਰਨਤਾਰਨ ਵਿਚ ਮੌਜੂਦ ਸੀ ਤਾਂ ਦੋ ਵਿਅਕਤੀ ਪੈਦਲ ਆਏ ਅਤੇ ਉਨ੍ਹਾਂ ਵੱਲੋਂ ਦੁਕਾਨ ਉੱਪਰ ਸਿੱਧੀ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਜਿਸ ਦੇ ਚੱਲਦਿਆਂ ਦੁਕਾਨ ਅੱਗੇ ਲੱਗਾ ਸ਼ੀਸ਼ਾ ਟੁੱਟ ਗਿਆ ਅਤੇ ਮੁਲਜ਼ਮ ਮੌਕੇ ਤੋਂ ਪੈਦਲ ਦਾਣਾ ਮੰਡੀ ਵੱਲ ਫਰਾਰ ਹੋ ਗਏ।
ਚੋਪੜਾ ਪਰਿਵਾਰ ਦੇ ਸਾਰੇ ਰਿਸ਼ਤੇਦਾਰਾਂ ਨੂੰ ਬੀਤੇ ਮਹੀਨਿਆਂ ਦੌਰਾਨ ਲੱਖਾਂ ਰੁਪਏ ਦੀ ਫਿਰੌਤੀ ਸਬੰਧੀ ਧਮਕੀਆਂ ਆ ਚੁੱਕੀਆਂ ਹਨ ਜਿਸ ਦੇ ਸੰਬੰਧ ਵਿਚ ਵੱਖ-ਵੱਖ ਮੁਕੱਦਮੇ ਵੀ ਦਰਜ ਕੀਤੇ ਗਏ ਹਨ। ਇਸ ਵਾਰਦਾਤ ਤੋਂ ਬਾਅਦ ਫਤਿਹਾਬਾਦ ਵਿਖੇ ਮੌਜੂਦ ਸਮੂਹ ਦੁਕਾਨਦਾਰਾਂ ਵਿਚ ਸਹਿਮ ਵੇਖਣ ਨੂੰ ਮਿਲ ਰਿਹਾ ਹੈ। ਉਧਰ ਮੌਕੇ 'ਤੇ ਪੁੱਜੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਫਾਇਰਿੰਗ ਦੌਰਾਨ ਸੀਸੀਟੀਵੀ ਨੂੰ ਆਪਣੇ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















