Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ‘ਤੇ ਜਾਨਲੇਵਾ ਹਮਲਾ; ਹਮਲਾਵਰਾਂ ਨੇ ਬੁਰੀ ਤਰ੍ਹਾਂ ਕੀਤਾ ਲਹੂ-ਲੁਹਾਣ...
Ferozepur News: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸੀ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਫ਼ਿਰੋਜ਼ਪੁਰ ਦੇ ਆਜ਼ਾਦ ਨਗਰ ਇਲਾਕੇ ਵਿੱਚ ਬੀਤੀ ਦੇਰ ਸ਼ਾਮ ਗੁੰਡਾਗਰਦੀ...

Ferozepur News: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸੀ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਫ਼ਿਰੋਜ਼ਪੁਰ ਦੇ ਆਜ਼ਾਦ ਨਗਰ ਇਲਾਕੇ ਵਿੱਚ ਬੀਤੀ ਦੇਰ ਸ਼ਾਮ ਗੁੰਡਾਗਰਦੀ ਦਾ ਇੱਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਮਾਮੂਲੀ ਗੱਡੀ ਪਾਰਕਿੰਗ ਨੂੰ ਲੈ ਕੇ ਹੋਇਆ ਵਿਵਾਦ ਇੰਨਾ ਵਧ ਗਿਆ ਕਿ ਹਮਲਾਵਰਾਂ ਨੇ ਨਾ ਸਿਰਫ਼ ਗੱਡੀਆਂ ਦੀ ਬੇਰਹਿਮੀ ਨਾਲ ਭੰਨਤੋੜ ਕੀਤੀ, ਸਗੋਂ ਭਾਜਪਾ ਆਗੂ ‘ਤੇ ਜਾਨਲੇਵਾ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
ਮਾਮੂਲੀ ਤਕਰਾਰ ਨੇ ਧਾਰਿਆ ਭਿਆਨਕ ਰੂਪ
ਜਾਣਕਾਰੀ ਅਨੁਸਾਰ ਆਜ਼ਾਦ ਨਗਰ ਵਿੱਚ ਗੱਡੀ ਪਾਰਕ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਬਹਿਸ ਸ਼ੁਰੂ ਹੋਈ ਸੀ। ਦੇਖਦੇ ਹੀ ਦੇਖਦੇ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਹਮਲਾਵਰਾਂ ਨੇ ਭਾਜਪਾ ਆਗੂ ਨਤਿੰਦਰ ਮਖੀਜਾ ‘ਤੇ ਹਮਲਾ ਕਰ ਦਿੱਤਾ। ਇਸ ਹੰਗਾਮੇ ਦੌਰਾਨ ਗੱਡੀਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਗੰਭੀਰ ਜ਼ਖ਼ਮੀ ਹਾਲਤ ਵਿੱਚ ਨਤਿੰਦਰ ਮਖੀਜਾ ਨੂੰ ਮਮਦੋਟ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਆਗੂ ਨੇ ਕੀਤੀ ਇਨਸਾਫ਼ ਦੀ ਮੰਗ
ਹਸਪਤਾਲ ਵਿੱਚ ਜ਼ੇਰੇ ਇਲਾਜ ਭਾਜਪਾ ਆਗੂ ਨਤਿੰਦਰ ਮਖੀਜਾ ਨੇ ਦੱਸਿਆ ਕਿ ਹਮਲਾਵਰਾਂ ਨੇ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ ਦੇ ਸਰੀਰ ‘ਤੇ ਕਈ ਗੰਭੀਰ ਸੱਟਾਂ ਲੱਗੀਆਂ ਹਨ। ਮਖੀਜਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਸ਼ਹਿਰ ਵਿੱਚ ਅਜਿਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਨੱਥ ਪਾਈ ਜਾ ਸਕੇ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੀੜਤ ਪੱਖ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਏਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















