Punjab News: ਪੰਜਾਬ ਦੇ ਮਜੀਠਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਪੋਲਟਰੀ ਫਾਰਮ 'ਤੇ ਹਮਲਾ ਕਰ ਦਿੱਤਾ ਅਤੇ ਇੱਕ ਵਿਅਕਤੀ ਨੂੰ ਗੋਲੀਆਂ ਨਾਲ ਭੁੰਨ ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ, ਬੀਤੀ ਰਾਤ ਲਗਭਗ 10:30 ਵਜੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ।

Continues below advertisement

ਮਿਲੀ ਜਾਣਕਾਰੀ ਅਨੁਸਾਰ, ਨਾਗ ਨਵਾਂ ਦੇ ਰਹਿਣ ਵਾਲੇ ਹਰਭਜਨ ਸਿੰਘ ਦਾ ਪੁੱਤਰ ਸੋਨੂੰ ਬੀਤੀ ਰਾਤ ਆਪਣੇ ਪੋਲਟਰੀ ਫਾਰਮ 'ਤੇ ਬੈਠਾ ਸੀ ਕਿ ਅਚਾਨਕ ਮੋਟਰਸਾਈਕਲ 'ਤੇ ਸਵਾਰ ਦੋ ਹਮਲਾਵਰ ਆਏ ਅਤੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸੋਨੂੰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਮਜੀਠਾ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਦਾ ਕਾਰਨ ਅਜੇ ਸਪੱਸ਼ਟ ਤੌਰ 'ਤੇ ਪਤਾ ਨਹੀਂ ਲੱਗ ਸਕਿਆ ਹੈ, ਪਰ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjab News: ਦੀਵਾਲੀ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਤਨਖਾਹਾਂ 'ਚ 10 ਹਜ਼ਾਰ ਰੁਪਏ ਦਾ ਕੀਤਾ ਵਾਧਾ...