Punjab Police: ਪੰਜਾਬ 'ਚ ਕਰਨੀਆਂ ਸੀ ਵੱਡੀਆਂ ਵਾਰਦਾਤਾਂ ! ਲਾਰੈਂਸ-ਬਿਸ਼ਨੋਈ ਗੈਂਗ ਦੇ ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ
Punjab Police: ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਜ਼ਿਲ੍ਹੇ ਵਿੱਚ ਕਈ ਟਾਰਗੇਟ ਕਿਲਿੰਗ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।
Punjab Police: ਬਠਿੰਡਾ ਕਾਊਂਟਰ ਇੰਟੈਲੀਜੈਂਸ ਤੇ ਜ਼ਿਲ੍ਹਾ ਪੁਲਿਸ ਨੇ ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 02 ਪਿਸਤੌਲ 32 ਬੋਰ, 06 ਜਿੰਦਾ ਕਾਰਤੂਸ ਅਤੇ 06 ਮੈਗਜ਼ੀਨਾਂ ਸਮੇਤ ਇੱਕ ਵਰਨਾ ਕਾਰ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਕੌਣ ਨੇ ਗ੍ਰਿਫ਼ਤਾਰ ਹੋਏ ਸ਼ੂਟਰ ?
ਮੁਲਜ਼ਮਾਂ ਦੀ ਪਛਾਣ ਸ਼ੂਟਰ ਕਰਨਦੀਪ ਸਿੰਘ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘਵੀਰ ਸਿੰਘ ਵਾਸੀ ਕੋਟ ਸ਼ਮੀਰ ਥਾਣਾ ਸਦਰ, ਕੁਲਵਿੰਦਰ ਸਿੰਘ ਵਾਸੀ ਕੋਟ ਸ਼ਮੀਰ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਜ਼ਿਲ੍ਹੇ ਵਿੱਚ ਕਈ ਟਾਰਗੇਟ ਕਿਲਿੰਗ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।
In an intelligence-based operation, Counter Intelligence Bathinda, in a joint operation with @BathindaPolice, arrested three operatives of Lawrence Bishnoi and foreign-based Goldy Brar. They were planning to execute target killings in #Bathinda, #Mohali, and nearby areas.… pic.twitter.com/GdlZDiPEb0
— DGP Punjab Police (@DGPPunjabPolice) June 27, 2024
ਦੋਸ਼ੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
ਇਸ ਬਾਬਤ ਡੀਜੀਪੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੇ ਨਾਲ ਸਾਂਝੇ ਤੌਰ 'ਤੇ ਖੁਫੀਆ ਜਾਣਕਾਰੀ 'ਤੇ ਆਧਾਰਿਤ ਆਪ੍ਰੇਸ਼ਨ ਦੌਰਾਨ ਬਠਿੰਡਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਤੇ ਵਿਦੇਸ਼ੀ ਮੂਲ ਦੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਹ ਬਠਿੰਡਾ-ਮੋਹਾਲੀ ਅਤੇ ਨੇੜਲੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੰਗਠਿਤ ਅਪਰਾਧ ਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ 'ਚ ਸ਼ਾਮਲ ਸਾਰੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।