Continues below advertisement

ਤਰਨਤਾਰਨ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਐਸਐਫ ਅਤੇ ਸਥਾਨਕ ਪੁਲਿਸ ਵੱਲੋਂ 75 ਜਿੰਦਾ ਕਾਰਤੂਸ ਅਤੇ ਇੱਕ ਪਿਸਤੌਲ ਦਾ ਸਲਾਈਡਰ ਬਰਾਮਦ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇੰਝ ਭੇਜੇ ਗਏ ਹਥਿਆਰ

Continues below advertisement

ਬੀਐਸਐਫ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਦੇ ਹੇਠ ਆਉਂਦੇ ਪਿੰਡ ਨੌਸ਼ਹਰਾ ਢਾਲਾ ਵਿੱਚ ਖੇਤਾਂ ‘ਚ ਪਈ ਇੱਕ ਪਲਾਸਟਿਕ ਦੀ ਬੋਤਲ ਬਰਾਮਦ ਹੋਈ। ਜਦੋਂ ਇਸ ਬੋਤਲ ਨੂੰ ਖੋਲ੍ਹਿਆ ਗਿਆ ਤਾਂ ਇਸ ‘ਚੋਂ ਇੱਕ ਪਿਸਤੌਲ ਸਲਾਈਡਰ ਮਿਲਿਆ। ਅਧਿਕਾਰੀ ਨੇ ਕਿਹਾ ਕਿ ਇਹ ਪਲਾਸਟਿਕ ਬੋਤਲ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿੱਚ ਭੇਜੀ ਗਈ ਸੀ। ਇਸ ਮਾਮਲੇ ਦੀ ਜਾਂਚ ਸਰਾਇ ਅਮਾਨਤ ਖਾਂ ਥਾਣੇ ਦੀ ਪੁਲਿਸ ਵੱਲੋਂ ਜਾਰੀ ਹੈ।

ਪੁਲਿਸ ਅਤੇ BSF ਦੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਇੱਕ ਪੈਕੇਟ ਬਰਾਮਦ ਹੋਇਆ

ਇਸ ਤੋਂ ਇਲਾਵਾ, ਖਾਲੜਾ ਥਾਣੇ ਦੀ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਪਿੰਡ ਰਾਜੋਕੇ ਦੇ ਖੇਤਾਂ ‘ਚੋਂ ਇੱਕ ਪੈਕੇਟ ਬਰਾਮਦ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਪੈਕੇਟ ਵਿੱਚੋਂ 9 ਐਮਐਮ ਦੇ 75 ਜਿੰਦਾ ਕਾਰਤੂਸ ਮਿਲੇ, ਜਿਨ੍ਹਾਂ ‘ਤੇ ਪਾਕਿਸਤਾਨ ਦੀ ਮੋਹਰ ਲੱਗੀ ਹੋਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਜਿੰਦਾ ਕਾਰਤੂਸ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਭੇਜੇ ਗਏ ਹਨ, ਜਿਸ ਰਾਹੀਂ ਪਾਕਿਸਤਾਨ ਭਾਰਤ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ।

 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।