Punjab News: ਮੋਗਾ ਜ਼ਿਲ੍ਹੇ ਵਿੱਚ ਸ਼ਿਵ ਸੈਨਾ ਸ਼ਿੰਦੇ ਧੜੇ ਦੇ ਮੁਖੀ ਮੰਗਤ ਰਾਏ ਦੀ ਗੋਲੀ ਮਾਰ ਕੇ ਹੱਤਿਆ ਦੇ ਵਿਰੋਧ ਵਿੱਚ ਵਰਕਰਾਂ ਨੇ ਮੁੱਖ ਬਾਜ਼ਾਰ ਨੂੰ ਜਾਮ ਕਰ ਦਿੱਤਾ ਹੈ। ਕੱਲ੍ਹ ਦੇਰ ਸ਼ਾਮ ਤਿੰਨ ਬਾਈਕ ਸਵਾਰ ਹਮਲਾਵਰਾਂ ਨੇ ਪੁਰਾਣੀ ਰੰਜਿਸ਼ ਕਾਰਨ ਮੰਗਤ ਰਾਏ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਮੰਗਤ ਰਾਏ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਸ ਮਾਮਲੇ ਵਿੱਚ ਹੁਣ ਪੁਲਿਸ ਨੇ ਕਾਰਵਾਈ ਕੀਤੀ ਹੈ।

ਜਾਣਕਾਰੀ ਮੁਤਾਬਕ, ਪੁਲਿਸ ਨੇ ਇਸ ਮਾਮਲੇ ਵਿੱਚ ਮਾਮਲਾ ਦਰਜ ਕਰਕੇ 6 ਲੋਕਾਂ ਨੂੰ ਨਾਮਜ਼ਦ ਕੀਤੀ ਹੈ ਜਿਨ੍ਹਾਂ ਦੇ ਨਾਂਅ ਸਿਕੰਦਰ ਸਿੰਘ, ਵਰਿੰਦਰ ਕੁਮਾਰ, ਸਾਹਿਲ ਕੁਮਾਰ, ਜੱਗਾ ਸਿੰਘ, ਸ਼ੰਕਰਅਤੇ ਅਰੁਣ ਸਿੰਗਲਾ ਹਨ। ਇਹ ਵੀ ਕਿਹਾ ਗਿਆ ਹੈ ਕਿ ਇਹ ਕਤਲ ਆਪਸੀ ਦੁਸ਼ਮਣੀ ਕਾਰਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਪੁਲਿਸ ਅਪਰਾਧੀਆਂ ਦਾ ਪਿੱਛਾ ਕਰ ਰਹੀ ਹੈ ਤੇ ਛੇਤੀ ਹੀ ਇਸ ਬਾਰੇ ਖ਼ੁਲਾਸਾ ਕੀਤਾ ਜਾਵੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਿਵ ਸੈਨਾ ਆਗੂ ਰਾਮ ਬਚਨ ਨੇ ਕਿਹਾ ਸੀ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਇਸ ਦੇ ਬਾਵਜੂਦ ਪੁਲਿਸ ਨੇ ਅਜੇ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ।  ਉਨ੍ਹਾਂ ਦੀ ਮੰਗ ਹੈ ਕਿ ਪ੍ਰਧਾਨ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਦੱਸ ਦਈਏ ਕਿ ਇਸ ਨੂੰ ਲੈ ਕੇ ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਅਨੁਸਾਰ ਇਹ ਘਟਨਾ ਪੁਰਾਣੀ ਰੰਜਿਸ਼ ਦਾ ਨਤੀਜਾ ਹੈ। ਇਸ ਤੋਂ ਪਹਿਲਾਂ ਵੀ ਦੋਵਾਂ ਧਿਰਾਂ ਵਿਚਕਾਰ ਝਗੜਾ ਹੋਇਆ ਸੀ। ਹਾਲਾਂਕਿ, ਉਦੋਂ ਇੱਕ ਸਮਝੌਤਾ ਹੋਇਆ ਸੀ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।