Farmer News : ਕਿਸਾਨਾਂ ਦੇ ਹਿੱਤ 'ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 30 ਜੂਨ ਤੱਕ ਦਾ ਦਿੱਤਾ ਸਮਾਂ, ਕਰ ਲਵੋਂ ਰਜਿਸਟ੍ਰੇਸ਼ਨ
Major relief to farmers : ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ...
ਚੰਡੀਗੜ੍ਹ : ਪੰਜਾਬ ਸਰਕਾਰ (Punjab Govt) ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਦੇ ਤਹਿਤ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਕਿਸਾਨਾਂ ਨੂੰ ਦਿੱਤਾ ਹੈ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Transport Minister Laljit Singh Bhullar) ਵੱਲੋਂ ਦਿੱਤੀ ਗਈ ਹੈ। ਮੰਤਰੀ ਲਾਲਜੀਤ ਸਿੰਘ ਭੁੱਲਰ (Minister Laljit Singh Bhullar) ਵੱਲੋਂ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਟਰੈਕਟਰ ਨੂੰ ਸੂਬੇ ਦੀ ਖੇਤੀ ਆਰਥਿਕਤਾ ਦਾ ਧੁਰਾ ਮੰਨਦਿਆਂ ਅਤੇ ਕਿਸਾਨਾਂ ਦਾ ਗੱਡਾ ਕਰਾਰ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਹਰ ਹੰਭਲਾ ਮਾਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਸੀ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਹੁਣ ਕਿਸਾਨ ਅਤੇ ਡੀਲਰ 30 ਜੂਨ ਤੱਕ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਡੀਲਰ ਆਪਣੀ ਆਈ.ਡੀ. ਵਿੱਚੋਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿੱਥੇ ਡੀਲਰ ਆਈ.ਡੀ. ਉਪਲਬਧ ਨਹੀਂ ਹੈ, ਉਥੇ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ