ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, ਵੱਡੇ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ
ਇੱਕ ਵਾਰ ਫਿਰ ਤੋਂ ਪ੍ਰਸ਼ਾਸ਼ਨ ਵੱਲੋਂ ਵੱਡਾ ਫੇਰ ਬਦਲ ਕਰਦੇ ਹੋਏ IAS ਅਧਿਕਾਰੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਭੇਜਿਆ ਗਿਆ ਹੈ। ਸੂਬਾ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

Major Reshuffle by Punjab Government: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ ਦੋ ਸੀਨੀਅਰ IAS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਰਾਜਪਾਲ, ਪੰਜਾਬ ਦੇ ਆਦੇਸ਼ਾਂ 'ਤੇ 6 ਅਕਤੂਬਰ, 2025 ਨੂੰ ਜਾਰੀ ਕੀਤੇ ਗਏ ਹਨ।
ਤਬਾਦਲਿਆਂ ਦੇ ਹੁਕਮਾਂ ਅਨੁਸਾਰ ਸੰਦੀਪ ਹੰਸ, ਆਈ.ਏ.ਐਸ. ਨੂੰ ਮੈਨੇਜਿੰਗ ਡਾਇਰੈਕਟਰ, ਪੰਜਾਬ ਸੂਚਨਾ ਤੇ ਸੰਚਾਰ ਤਕਨੀਕ ਕਾਰਪੋਰੇਸ਼ਨ ਲਿਮਟਿਡ (Punjab INFOTECH) ਅਤੇ ਵਾਧੂ ਚਾਰਜ ਵਧੀਕ ਮੁੱਖ ਕਾਰਜਕਾਰੀ ਅਫ਼ਸਰ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਨੂੰ ਬਦਲ ਕੇ ਵਿਸ਼ੇਸ਼ ਸਕੱਤਰ, ਫੂਡ ਪ੍ਰੋਸੈਸਿੰਗ ਵਿਭਾਗ ਅਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਫੂਡ ਪ੍ਰੋਸੈਸਿੰਗ ਵਿਭਾਗ ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਅਹੁਦਾ ਉਨ੍ਹਾਂ ਨੂੰ ਜਸਪ੍ਰੀਤ ਸਿੰਘ, ਆਈ.ਏ.ਐਸ. ਦੀ ਥਾਂ 'ਤੇ ਦਿੱਤੇ ਗਏ ਹਨ।
ਤਬਾਦਲੇ ਅਤੇ ਤੈਨਾਤੀਆਂ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈੈ।

ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ
ਉਥੇ ਹੀ ਜਸਪ੍ਰੀਤ ਸਿੰਘ, ਆਈ.ਏ.ਐਸ. ਵਿਸ਼ੇਸ਼ ਸਕੱਤਰ, ਫੂਡ ਪ੍ਰੋਸੈਸਿੰਗ ਵਿਭਾਗ ਅਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਫੂਡ ਪ੍ਰੋਸੈਸਿੰਗ ਨੂੰ ਬਦਲ ਕੇ ਉਨ੍ਹਾਂ ਦੀਆਂ ਸੇਵਾਵਾਂ ਉਦਯੋਗ ਤੇ ਵਣਜ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ, ਜਿੱਥੇ ਉਨ੍ਹਾਂ ਨੂੰ ਹੁਕਮਾਂ ਮੁਤਾਬਕ ਮੈਨੇਜਿੰਗ ਡਾਇਰੈਕਟਰ, ਪੰਜਾਬ ਸੂਚਨਾ ਤੇ ਸੰਚਾਰ ਤਕਨੀਕ ਕਾਰਪੋਰੇਸ਼ਨ ਲਿਮਟਿਡ (Punjab INFOTECH) ਬਤੌਰ ਤਾਇਨਾਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਾਧੂ ਚਾਰਜ ਵਧੀਕ ਮੁੱਖ ਕਾਰਜਕਾਰੀ ਅਫ਼ਸਰ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦਾ ਵੀ ਦਿੱਤਾ ਗਿਆ ਹੈ। ਇਹ ਅਹੁਦਾ ਉਨ੍ਹਾਂ ਨੂੰ ਸੰਦੀਪ ਹੰਸ, ਆਈ.ਏ.ਐਸ. ਦੀ ਥਾਂ 'ਤੇ ਦਿੱਤਾ ਹਿਆ ਹੈ। ਹੁਕਮਾਂ ਵਿਚ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ 'ਤੇ ਜੁਆਇਨ ਕਰਨ ਦੀ ਹਦਾਇਤ ਕੀਤੀ ਗਈ ਹੈ।
ਪਿਛਲੇ ਕੁੱਝ ਮਹੀਨਿਆਂ ਤੋਂ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਵਿੱਚ ਤਬਾਦਲੇ ਕੀਤੇ ਗਏ ਹਨ। ਅਧਿਕਾਰੀਆਂ ਤੋਂ ਲੈ ਕੇ ਮੁਲਾਜ਼ਮਾਂ ਤੱਕ ਦੇ ਟਰਾਂਸਫਰ ਕੀਤਾ ਜਾ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















