Punjab News: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਚਾਰ ਆਈਪੀਐਸ ਸਮੇਤ 51 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਈਪੀਐਸ ਗੁਰਦਿਆਲ ਸਿੰਘ ਨੂੰ ਆਈਜੀਪੀ ਇੰਟੈਲੀਜੈਂਸ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਆਈਪੀਐਸ ਡਾ. ਐਸ. ਬੂਪਥੀ ਨੂੰ ਆਈਜੀਪੀ ਪ੍ਰੋਵਿਜ਼ਨਿੰਗ ਦਾ ਚਾਰਜ ਦਿੱਤਾ ਗਿਆ ਹੈ। ਆਈਪੀਐਸ ਸਿਰੀਵੇਨੇਲਾ ਨੂੰ ਐਸਪੀ ਸਿਟੀ ਮੋਹਾਲੀ ਤੋਂ ਤਬਾਦਲਾ ਕਰਕੇ ਏਡੀਸੀਪੀ-2 ਅੰਮ੍ਰਿਤਸਰ ਲਗਾਇਆ ਗਿਆ ਹੈ, ਜਦਕਿ ਦਿਲਪ੍ਰੀਤ ਸਿੰਘ ਨੂੰ ਐਸਪੀ ਹੈੱਡਕੁਆਰਟਰ ਸੰਗਰੂਰ ਤੋਂ ਤਬਾਦਲਾ ਕਰਕੇ ਐਸਪੀ ਸਿਟੀ ਮੋਹਾਲੀ ਦਾ ਚਾਰਜ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਪੀਪੀਐਸ ਪੱਧਰ ਦੇ ਅਧਿਕਾਰੀਆਂ ਦੇ ਵੀ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿੱਚ ਤਬਾਦਲੇ ਕੀਤੇ ਗਏ ਹਨ। ਗ੍ਰਹਿ ਵਿਭਾਗ ਦੇ ਅਤਿਰਿਕਤ ਮੁੱਖ ਸਕੱਤਰ ਆਲੋਕ ਸ਼ੇਖਰ ਵੱਲੋਂ ਇਸ ਸੰਬੰਧੀ ਆਦੇਸ਼ ਜਾਰੀ ਕੀਤੇ ਗਏ ਹਨ।
ਪੰਜਾਬ ਵਿੱਚ ਆਈਪੀਐਸ/ਪੀਪੀਐਸ ਅਧਿਕਾਰੀਆਂ ਦੇ ਤਬਾਦਲੇ
ਪੰਜ ਆਈਪੀਐਸ ਸਮੇਤ 133 ਡੀਐਸਪੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸੇ ਤਰ੍ਹਾਂ ਡੀਜੀਪੀ ਨੇ ਵੀ ਪੰਜ ਆਈਪੀਐਸ ਅਧਿਕਾਰੀਆਂ ਨੂੰ ਨਵੀਂ ਤੈਨਾਤੀ ਦੇਣ ਦੇ ਨਾਲ ਕੁੱਲ 133 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਡੀਐਸਪੀ ਪੱਧਰ ਦੇ ਅਧਿਕਾਰੀ ਸ਼ਾਮਲ ਹਨ।
ਆਦੇਸ਼ਾਂ ਅਨੁਸਾਰ ਆਈਪੀਐਸ ਅਧਿਕਾਰੀ ਅਸ਼ੋਕ ਮੀਣਾ ਨੂੰ ਬੇਸਿਕ ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਏਐਸਪੀ ਸਬ ਡਿਵਿਜ਼ਨ ਨੌਰਥ ਜਲੰਧਰ ਤਾਇਨਾਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਧਰਾਵਥ ਸਾਈ ਪ੍ਰਕਾਸ਼ ਨੂੰ ਏਐਸਪੀ ਇੰਟੈਲੀਜੈਂਸ ਵਿੰਗ, ਅਨੁਭਵ ਜੈਨ ਨੂੰ ਏਐਸਪੀ ਸਬ ਡਿਵਿਜ਼ਨ ਈਸਟ ਅੰਮ੍ਰਿਤਸਰ, ਗਜਲਪ੍ਰੀਤ ਕੌਰ ਨੂੰ ਏਐਸਪੀ ਸਬ ਡਿਵਿਜ਼ਨ ਜੀਰਕਪੁਰ, ਅਤੇ ਧੀਰੇਂਦਰ ਵਰਮਾ ਨੂੰ ਏਐਸਪੀ ਸਬ ਡਿਵਿਜ਼ਨ ਸਲਤਾਨਪੁਰ ਲੋਧੀ ਵਿੱਚ ਤਾਇਨਾਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਆਤਿਸ਼ ਭਾਟੀਆ ਦਾ ਤਬਾਦਲਾ ਏਸੀਪੀ ਨਾਰਥ ਜਲੰਧਰ ਤੋਂ ਕਰਕੇ ਡੀਐਸਪੀ ਹੈੱਡਕੁਆਰਟਰ ਮਾਲੇਰਕੋਟਲਾ ਕੀਤਾ ਗਿਆ ਹੈ।
ਇਸ ਦੇ ਨਾਲ ਵਿਜ਼ਿਲੈਂਸ ਬਿਊਰੋ ਵਿੱਚ ਵੀ ਪੰਜ ਡੀਐਸਪੀ ਦੇ ਤਬਾਦਲੇ ਕੀਤੇ ਗਏ ਹਨ। ਇਸੇ ਤਰ੍ਹਾਂ ਕੁਝ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਫੋਰਸ ਵਿੱਚ ਤੈਨਾਤ ਕੀਤਾ ਗਿਆ ਹੈ।
ਆਦੇਸ਼ਾਂ ਅਨੁਸਾਰ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਮੰਨੇ ਜਾਣਗੇ। ਪੁਲਿਸ ਅਧਿਕਾਰੀਆਂ ਨੂੰ ਆਪਣੇ ਨਵੇਂ ਪਦਭਾਰ ਨੂੰ ਫੌਰੀ ਤੌਰ ‘ਤੇ ਸੰਭਾਲਣ ਦੇ ਹੁਕਮ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।