Punjab News: ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, IPS ਅਤੇ PPS ਅਫ਼ਸਰਾਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ
ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਪੁਲਿਸ ਮਹਿਕਮੇ ਦੇ ਵਿੱਚ ਵੱਡੇ ਫੇਰ ਬਦਲ ਕੀਤੇ ਜਾ ਰਹੇ ਹਨ। ਹੁਣ ਇੱਕ ਵਾਰ ਫਿਰ ਤੋਂ 10 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Transfers: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਪੁਲਿਸ ਮਹਿਕਮੇ ਦੇ ਵਿੱਚ ਵੱਡੇ ਫੇਰ ਬਦਲ ਕੀਤੇ ਜਾ ਰਹੇ ਹਨ। ਹੁਣ ਇੱਕ ਵਾਰ ਫਿਰ ਤੋਂ 10 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪਟਿਆਲਾ ਦੇ SSP ਨਾਨਕ ਸਿੰਘ ਨੂੰ ਹਟਾ ਕੇ ਉਨ੍ਹਾਂ ਦੀ ਜਗ੍ਹਾ ਹੁਣ ਵਰੁਣ ਸ਼ਰਮਾ ਨੂੰ SSP ਨਿਯੁਕਤ ਕੀਤਾ ਗਿਆ ਹੈ। ਜਦੋਂਕਿ ਨਾਨਕ ਸਿੰਘ ਨੂੰ ਡੀਆਈਜੀ ਪਟਿਆਲਾ ਰੇਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਦੇ ਨਾਲ ਹੀ ਵਿਜੀਲੈਂਸ ਚੀਫ ਦੇ ਪਦ ਤੋਂ ਕੁਝ ਸਮਾਂ ਪਹਿਲਾਂ ਹਟਾਏ ਗਏ ਵਰਿੰਦਰ ਕੁਮਾਰ ਨੂੰ ਨਿਯੁਕਤੀ ਦਿੱਤੀ ਗਈ ਹੈ। ਉਨ੍ਹਾਂ ਨੂੰ ਸਪੈਸ਼ਲ ਡੀਜੀਪੀ ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਆਰਕੇ ਜੈਸਵਾਲ ਨੂੰ ਏਡੀਜੀਪੀ ਐਨਆਰਆਈ ਬਣਾਇਆ ਗਿਆ ਹੈ।
ਜਦੋਂ ਕਿ ਕੁਲਦੀਪ ਸਿੰਘ ਚਹਿਲ ਨੂੰ ਡੀਆਈਜੀ ਟੈਕਨੀਕਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਤਰ੍ਹਾਂ ਪਰਵੀਨ ਕੁਮਾਰ ਨੂੰ ਏਡੀਜੀਪੀ ਇੰਟੈਲੀਜੈਂਸ ਪੰਜਾਬ ਅਤੇ ਵਿਜਿਲੈਂਸ ਬਿਊਰੋ ਦਾ ਐਕਸਟ੍ਰਾ ਕਾਰਜਭਾਰ ਦਿੱਤਾ ਗਿਆ ਹੈ।
ਇੱਥੇ ਦੇਖੋ ਪੂਰੀ ਲਿਸਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















