ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਨੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਿਲਰਾਜ ਸਿੰਘ ਨੇ ਵੱਖ-ਵੱਖ ਅਧਿਕਾਰੀਆਂ ਦੇ ਤਬਾਦਲਿਆਂ ਦੇ ਨਿਰਦੇਸ਼ ਜਾਰੀ ਕੀਤੇ ਹਨ।


ਜਿਸ ਤਹਿਤ ਅਰੁਣ ਕੁਮਾਰ ਏਡੀਸੀ (ਪੇਂਡੂ ਵਿਕਾਸ) ਫਿਰੋਜ਼ਪੁਰ ਨੂੰ ਮੁੱਖ ਦਫ਼ਤਰ ਮੁਹਾਲੀ, ਗੁਰਪ੍ਰੀਤ ਸਿੰਘ ਗਿੱਲ ਏਡੀਸੀ (ਪੇਂਡੂ ਵਿਕਾਸ) ਹੁਸ਼ਿਆਰਪੁਰ ਨੂੰ ਏਡੀਸੀ (ਪੇਂਡੂ ਵਿਕਾਸ) ਗੁਰਦਾਸਪੁਰ, ਜਸਵੰਤ ਵੜੈਚ ਨੂੰ ਡੀਡੀਪੀਓ ਮਾਨਸਾ, ਹਰਜਿੰਦਰ ਸਿੰਘ ਨੂੰ ਡੀਡੀਪੀਓ ਫਿਰੋਜ਼ਪੁਰ ਤੇ ਵਾਧੂ ਚਾਰਜ ਏਡੀਸੀ (ਪੇਂਡੂ ਵਿਕਾਸ) ਫਿਰੋਜ਼ਪੁਰ, ਸੁਖਬੀਰ ਕੌਰ ਡੀਡੀਪੀਓ ਹੁਸ਼ਿਆਰਪੁਰ ਨੂੰ ਉਪ ਮੁੱਖ ਕਾਰਜਕਾਰੀ ਅਫਸਰ ਜਲੰਧਰ, ਅਮਨਦੀਪ ਕੌਰ ਡੀਡੀਪੀਓ ਪਟਿਆਲਾ ਨੂੰ ਉਪ ਮੁੱਖ ਕਾਰਜਕਾਰੀ ਅਫਸਰ ਤੇ ਪਿਆਰ ਸਿੰਘ ਬੀਡੀਪੀਓ ਖੰਨਾ ਨੂੰ ਬੀਡੀਪੀਓ ਖੰਨਾ ਅਤੇ ਵਾਧੂ ਚਾਰਜ ਉਪ ਮੁੱਖ ਕਾਰਜਕਾਰੀ ਅਫਸਰ ਲੁਧਿਆਣਾ ਲਾਇਆ ਗਿਆ ਹੈ।



ਓਧਰ ਪੰਜਾਬ ਸਰਕਾਰ ਨੇ ਵੀ ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਲਈ ਹੈ।   ਬੀਤੇ ਦਿਨ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ (Cabinet meeting) ਹੋਈ ਸੀ। ਜਿਸ ਵਿੱਚ ਇਸ ਮੁੱਦ 'ਤੇ ਕਾਫ਼ੀ ਲੰਬੀ ਚਰਚਾ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਨੂੰ ਸਰਕਾਰ ਪ੍ਰਪੋਜਲ ਭੇਜਣ ਜਾ ਰਹੀ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਤਰੀਕਾਂ ਦਾ ਐਲਾਨ ਹੋਣ ਦੀ ਉਮੀਦ ਹੈ। 


ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਸੀ। ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕਾਂ ਦੀ CM ਨੇ ਮੀਟਿੰਗ ਵੀ ਲਈ ਸੀ। ਜਿਸ ਵਿੱਚ ਵਿਧਾਇਕਾਂ ਨੂੰ ਪਿੰਡਾਂ ਵਿੱਚ ਜਾਣ ਲਈ ਕਿਹਾ ਗਿਆ ਅਤੇ ਲੋਕਾਂ ਨੂੰ ਆਪਣੇ ਨਾਲ ਜੋੜਨ ਦੇ ਹੁਕਮ ਦਿੱਤੇ ਹਨ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।