Punjab news: ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਭਗਵੰਤ ਮਾਨ ਸਰਕਾਰ ਵਿੱਚ ਦੋ ਮੰਤਰੀਆਂ ਦੇ ਵਿਭਾਗ ਮੁੜ ਵੰਡੇ ਗਏ ਹਨ। ਕੈਬਨਿਟ ਮੰਤਰੀ ਚੇਤਨ ਸਿੰਘ ਨੂੰ ਖਾਣਾਂ ਅਤੇ ਭੂ-ਵਿਗਿਆਨ ਵਿਭਾਗ ਦਿੱਤਾ ਗਿਆ ਹੈ। ਜਦਕਿ ਗੁਰਮੀਤ ਸਿੰਘ ਮੀਤ ਹੇਅਰ ਹੀ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਦੇਖ ਰੇਖ ਕਰਨਗੇ।


ਇਸ ਦੇ ਨਾਲ ਹੀ ਚੇਤਨ ਸਿੰਘ ਜੋੜਾ ਮਾਜਰਾ ਨੂੰ ਮਾਈਨਿੰਗ ਵਿਭਾਗ  ਦਿੱਤਾ ਗਿਆ ਹੈ। ਚੇਤਨ ਸਿੰਘ ਜੋੜਾ ਮਾਜਰਾ ਕੋਲ 7 ਵਿਭਾਗ ਹੋ ਗਏ ਹਨ। ਉੱਥੇ ਹੀ ਸੀਐਮ ਭਗਵੰਤ ਸਿੰਘ ਮਾਨ ਕੋਲ ਹੁਣ 11 ਵਿਭਾਗ ਹਨ। ਦੱਸ ਦਈਏ ਕਿ ਪਹਿਲਾਂ ਗੁਰਮੀਤ ਮੀਤ ਹੇਅਰ ਕੋਲ ਸਾਇੰਸ ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਸੀ, ਜੋ ਹੁਣ ਸੀਐਮ ਮਾਨ ਕੋਲ ਚਲਾ ਗਿਆ ਹੈ।


ਇਹ ਵੀ ਪੜ੍ਹੋ: Highcourt 'ਚ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ- ਧਾਮੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Illegal Mining: ABP ਦੇ ਖ਼ੁਲਾਸੇ ਤੋਂ ਬਾਅਦ ਬਦਲਿਆ ਗਿਆ ਮੀਤ ਹੇਅਰ ਦਾ ਮਹਿਕਮਾ ? ਜਾਣੋ ਕੀ ਹੈ ਪੂਰਾ ਮਾਮਲਾ