Punjab-Haryana High Court Transfers Judges: ਹਰਿਆਣਾ ਅਤੇ ਪੰਜਾਬ ਹਾਈਕੋਰਟ ਦੇ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਦੋਹਾਂ ਰਾਜਾਂ ਦੇ ਕੁੱਲ 42 ਜੱਜਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਨਾਲ-ਨਾਲ ਅਤਿਰਿਕਤ ਸੈਸ਼ਨ ਜੱਜ ਵੀ ਸ਼ਾਮਲ ਹਨ।
ਪੰਜਾਬ ਦੇ 13 ਅਤੇ ਹਰਿਆਣਾ ਦੇ 29 ਜੱਜਾਂ ਦੇ ਹੋਏ ਟਰਾਂਸਫਰ
ਜਾਰੀ ਕੀਤੀ ਗਈ ਸੂਚੀ ਅਨੁਸਾਰ, ਪੰਜਾਬ ਦੇ 13 ਅਤੇ ਹਰਿਆਣਾ ਦੇ 29 ਜੱਜਾਂ ਦਾ ਤਬਾਦਲਾ ਕੀਤਾ ਗਿਆ ਹੈ। ਸਾਰੇ ਅਧਿਕਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਸੇਵਾ ਨਾਲ ਸੰਬੰਧਿਤ ਹਨ। ਹਾਈਕੋਰਟ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਜੱਜ ਤੁਰੰਤ ਪ੍ਰਭਾਵ ਨਾਲ ਨਵੀਂ ਜਗ੍ਹਾ 'ਤੇ ਆਪਣੀ ਜ਼ਿੰਮੇਵਾਰੀ ਸੰਭਾਲਣਗੇ। ਜਲਦੀ ਹੀ ਇਹਨਾਂ ਅਧਿਕਾਰੀਆਂ ਦਾ ਕਾਰਜਭਾਰ ਸੰਭਾਲਣ ਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।