7 IAS and 1 PCS Officers Transferred: ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਵੱਡੇ ਪੱਧਰ ਉੱਤੇ ਤਬਾਦਲੇ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਸਰਕਾਰ ਵੱਲੋਂ 8 ਅਧਿਕਾਰੀਆਂ ਦੇ ਤਬਾਦਲੇ ਕਰਕੇ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ IAS ਅਤੇ PCS ਅਧਿਕਾਰੀ ਸ਼ਾਮਲ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ IAS ਤੇਜਵੀਰ ਸਿੰਘ, ਮਨਵੈਸ਼ ਸਿੰਘ ਸਿੱਧੂ, ਅਰੁਣ ਸੇਖੜੀ ਅਤੇ ਹੋਰ ਅਧਿਕਾਰੀ ਸ਼ਾਮਲ ਹਨ। ਹੇਠਾਂ ਉਨ੍ਹਾਂ ਅਧਿਕਾਰੀਆਂ ਦੀ ਸੂਚੀ ਦਿੱਤੀ ਗਈ ਹੈ ਜਿਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ। ਹੇਠਾਂ ਟਰਾਂਸਫਰ ਹੋਈ ਅਧਿਕਾਰੀਆਂ ਦੇ ਨਾਮ ਲਿਸਟ ਵਿੱਚ ਦੇਖ ਸਕਦੇ ਹੋ।
ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਤੈਨਾਤੀ ਉੱਤੇ ਤੁਰੰਤ ਜੁਆਇਨ ਕਰਨ ਦੀ ਹਦਾਇਤ ਕੀਤੀ ਗਈ ਹੈ।
ਦੱਸ ਦਈਏ ਇਸ ਸਾਲ ਵੱਖ-ਵੱਖ ਵਿਭਾਗਾਂ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਤਬਾਦਲੇ ਕੀਤੇ ਹੋਏ ਹਨ। ਪੰਜਾਬ ਪੁਲਿਸ ਦੇ ਵਿੱਚ ਵੱਡੇ ਪੱਧਰ ਉੱਤੇ ਹਰ ਰੈਂਕ ਉੱਤੇ ਵੱਡੀ ਗਿਣਤੀ ਦੇ ਵਿੱਚ ਟਰਾਂਸਫਰ ਹੋਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।