Punjab News: ਪੰਜਾਬ 'ਚ ਵੱਡਾ ਫੇਰਬਦਲ! ਮੁੱਖ ਜਸਟਿਸ ਸਮੇਤ 132 ਜੱਜਾਂ ਦੇ ਤਬਾਦਲੇ, ਦੇਖੋ ਲਿਸਟ
ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ। ਇੱਕ ਦਿਨ 'ਚ ਹੀ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਮੁੱਖ ਜਸਟਿਸ ਸਮੇਤ 132 ਜੱਜਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।...

Chief Justice and 132 Judges Transferred: ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਮਿਲੀ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਮੁੱਖ ਜਸਟਿਸ ਸਮੇਤ 132 ਜੱਜਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਲਈ, ਜਿਨ੍ਹਾਂ ਜੱਜਾਂ ਦੇ ਤਬਾਦਲੇ ਹੋਏ ਹਨ, ਉਨ੍ਹਾਂ ਦੇ ਨਾਮਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਸੁਰੇਸ਼ ਕੁਮਾਰ ਗੋਇਲ ਨੂੰ ਬਠਿੰਡਾ ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਹੈ, ਜਿੱਥੇ ਉਹ ਸੀਨੀਅਰ ਸਿਵਲ ਜੱਜ ਵਜੋਂ ਅਹੁਦਾ ਸੰਭਾਲਣਗੇ। ਅਸ਼ੋਕ ਕੁਮਾਰ ਚੌਹਾਨ ਨੂੰ ਫਿਰੋਜ਼ਪੁਰ ਤੋਂ ਫਤਹਿਗੜ੍ਹ ਸਾਹਿਬ ਭੇਜਿਆ ਗਿਆ ਹੈ। ਰਾਜਵੰਤ ਕੌਰ ਦਾ ਤਬਾਦਲਾ ਕਪੂਰਥਲਾ ਤੋਂ ਪਠਾਨਕੋਟ ਅਤੇ ਗੁਰਕ੍ਰਿਪਾਲ ਸਿੰਘ ਸੇਖੋਂ ਨੂੰ ਸੰਗਰੂਰ ਤੋਂ ਬਠਿੰਡਾ ਤਬਦੀਲ ਕਰ ਦਿੱਤਾ ਗਿਆ ਹੈ।

ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ ਨੂੰ ਫਤਿਹਗੜ੍ਹ ਸਾਹਿਬ ਭੇਜ ਦਿੱਤਾ ਗਿਆ ਹੈ। ਹਿਮਾਂਸ਼ੀ ਗਲਹੋਤਰਾ ਨੂੰ ਰੂਪਨਗਰ ਤੋਂ ਫਾਜ਼ਿਲਕਾ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਉੱਥੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ ਹੈ। ਹੇਮ ਅੰਮ੍ਰਿਤ ਮਾਹੀ ਨੂੰ ਫਾਜ਼ਿਲਕਾ ਤੋਂ ਗੁਰਦਾਸਪੁਰ ਅਤੇ ਰਮਨੀਤ ਕੌਰ ਨੂੰ ਗੁਰਦਾਸਪੁਰ ਤੋਂ ਮਲੇਰਕੋਟਲਾ ਭੇਜਿਆ ਗਿਆ ਹੈ, ਜਿੱਥੇ ਉਹ ਨਵੀਂ ਅਦਾਲਤ ਦੀ ਸਥਾਪਨਾ ਦੇ ਹਿੱਸੇ ਵਜੋਂ ਚਾਰਜ ਸੰਭਾਲਣਗੇ।


ਅਜੇ ਮਿੱਤਲ ਨੂੰ ਬਰਨਾਲਾ ਤੋਂ ਫਾਜ਼ਿਲਕਾ ਭੇਜਿਆ ਗਿਆ ਹੈ। ਅਮਨਦੀਪ ਕੌਰ-2 ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਰੂਪਨਗਰ ਤਬਦੀਲ ਕਰਕੇ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਇਸੇ ਲੜੀ ਤਹਿਤ ਹਿਰਦੇਜੀਤ ਸਿੰਘ, ਰੂਪਾ ਧਾਲੀਵਾਲ, ਮਹੇਸ਼ ਕੁਮਾਰ, ਬਲਜਿੰਦਰ ਕੌਰ ਮਾਨ, ਏਕਤਾ ਸਹੋਤਾ, ਰਜਿੰਦਰ ਸਿੰਘ ਨਾਗਪਾਲ, ਹਰੀਸ਼ ਕੁਮਾਰ, ਸੁਰੇਖਾ ਡਡਵਾਲ, ਜਗਮਿਲਾਪ ਸਿੰਘ ਖੁਸ਼ਦਿਲ, ਡੇਜ਼ੀ ਬੰਗੜ ਅਤੇ ਹੋਰ ਕਈ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ।



ਕਈ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ ਤਰੱਕੀਆਂ
ਕਈ ਅਧਿਕਾਰੀਆਂ ਨੂੰ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਦੇ ਅਹੁਦਿਆਂ 'ਤੇ ਤਰੱਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਨਵੀਆਂ ਅਦਾਲਤਾਂ ਦੀ ਸਥਾਪਨਾ ਕਾਰਨ, ਕਈ ਅਧਿਕਾਰੀਆਂ ਨੂੰ ਨਵੀਆਂ ਥਾਵਾਂ 'ਤੇ ਵੀ ਤਾਇਨਾਤ ਕੀਤਾ ਗਿਆ ਹੈ।
ਹੁਕਮ 'ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਅਧਿਕਾਰੀਆਂ ਅਧੀਨ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਸਬੰਧਤ ਮਾਮਲੇ ਲੰਬਿਤ ਹਨ, ਉਹ ਉਦੋਂ ਤੱਕ ਆਪਣਾ ਚਾਰਜ ਨਹੀਂ ਛੱਡਣਗੇ ਜਦੋਂ ਤੱਕ ਉਨ੍ਹਾਂ ਦੀ ਥਾਂ 'ਤੇ ਨਿਯੁਕਤ ਅਧਿਕਾਰੀ ਚਾਰਜ ਨਹੀਂ ਲੈ ਲੈਂਦਾ।




Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















