Punjab News: ਮੋਗਾ 'ਚ ਵੱਡਾ ਖ਼ਤਰਾ ਟਲਿਆ! ਪੁਲਿਸ ਨੇ 3 ਪੈਟਰੋਲ ਬੰਬਾਂ ਨਾਲ 4 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ, ਸਾਜ਼ਿਸ਼ ਦਾ ਪਰਦਾਫਾਸ਼?
ਮੋਗਾ ਬਘਾਪੁਰਾਣਾ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ, ਜਿਸ ਨਾਲ ਸੂਬੇ ਚ ਹੋਣਾ ਵਾਲੀ ਘਾਤਕ ਘਟਨਾ ਨੂੰ ਹੋਣ ਤੋਂ ਰੋਕ ਦਿੱਤਾ। ਜੀ ਹਾਂ ਪੁਲਿਸ ਨੇ ਚਾਰ ਆਰੋਪੀਆਂ ਨੂੰ ਤਿੰਨ ਪੈਟਰੋਲ ਬੰਬਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਇਹ ਚਾਰੋ ਹੀ ਫਰੀਦਕੋਟ

ਮੋਗਾ ਬਘਾਪੁਰਾਣਾ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ, ਜਿਸ ਨਾਲ ਸੂਬੇ ਚ ਹੋਣਾ ਵਾਲੀ ਘਾਤਕ ਘਟਨਾ ਨੂੰ ਹੋਣ ਤੋਂ ਰੋਕ ਦਿੱਤਾ। ਜੀ ਹਾਂ ਪੁਲਿਸ ਨੇ ਚਾਰ ਆਰੋਪੀਆਂ ਨੂੰ ਤਿੰਨ ਪੈਟਰੋਲ ਬੰਬਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਇਹ ਚਾਰੋ ਹੀ ਫਰੀਦਕੋਟ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਮੋਗਾ ਵਿੱਚ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਆਏ ਸਨ।
ਪੁਲਿਸ ਵੱਲੋਂ ਵੱਡੀ ਸਾਜ਼ਿਸ਼ ਨੂੰ ਕੀਤਾ ਨਾਕਾਮ
ਜਾਣਕਾਰੀ ਮੁਤਾਬਕ, ਇਸ ਤੋਂ ਪਹਿਲਾਂ 28 ਅਕਤੂਬਰ ਨੂੰ ਵੀ ਮੋਗਾ ਪੁਲਿਸ ਨੇ ਤਿੰਨ ਮਾਮਲਾਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ, 26 ਅਕਤੂਬਰ ਨੂੰ ਮੋਗਾ ਦੇ ਪਿੰਡ ਮਾੜੀ ਮੁਸਤਫ਼ਾ ਵਿੱਚ ਦਿਨ ਦਿਹਾੜੇ ਇੱਕ ਸਾਈਕਲ ਦੀ ਦੁਕਾਨ 'ਤੇ ਪੈਟਰੋਲ ਬੰਬ ਨਾਲ ਹਮਲਾ ਹੋਇਆ ਸੀ। ਮੋਗਾ ਪੁਲਿਸ ਦੀ ਚੌਕਸੀ ਅਤੇ ਤੁਰੰਤ ਕਾਰਵਾਈ ਨਾਲ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਪੁਲਿਸ ਇਸ ਸਮੇਂ ਮਾਮਲਾਵਾਰਾਂ ਤੋਂ ਪੁੱਛਤਾਛ ਕਰ ਰਹੀ ਹੈ ਅਤੇ ਜਲਦੀ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰਕੇ ਵਿਸਤਾਰ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਦਿੱਲੀ ਧਮਾਕੇ ਤੋਂ ਬਾਅਦ ਪੰਜਾਬ 'ਚ ਵੀ ਅਲਰਟ ਹੈ
ਦਿੱਲੀ ਵਿੱਚ ਸੋਮਵਾਰ ਨੂੰ ਹੋਏ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਮੋਗਾ ਪੁਲਿਸ ਜ਼ਿਲ੍ਹੇ ਭਰ ਵਿੱਚ ਚੈਕਿੰਗ ਮੁਹਿੰਮ ਚਲਾ ਰਹੀ ਹੈ। ਮੋਗਾ ਪੁਲਿਸ ਵੱਲੋਂ ਬੱਸ ਸਟੈਂਡ ‘ਤੇ ਸੁਰੱਖਿਆ ਜਾਂਚ ਕੀਤੀ ਜਾਰੀ ਰਹੀ। ਇਸ ਦੌਰਾਨ ਬੱਸ ਤੋਂ ਯਾਤਰੀਆਂ ਦੇ ਆਈਡੀ ਪ੍ਰੂਫ਼ ਅਤੇ ਸਾਮਾਨ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਐਸਪੀ (ਐਚ) ਸੰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਪਟਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੋਗਾ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਮੁੱਖ ਬਜ਼ਾਰਾਂ ਵਰਗੇ ਭੀੜ-ਭਾੜ ਵਾਲੇ ਖੇਤਰਾਂ ਵਿੱਚ ਨਿਯਮਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਮੋਗਾ ਜ਼ਿਲ੍ਹੇ ਦੇ ਸਾਰੇ ਐਂਟਰੀ ਪੌਇੰਟਾਂ ‘ਤੇ ਹਾਈ-ਟੈਕ ਨਾਕੇ ਲਗਾਏ ਗਏ ਹਨ, ਸੀਸੀਟੀਵੀ ਵੈਨ ਲਗਾਤਾਰ ਪੈਟ੍ਰੋਲਿੰਗ ‘ਤੇ ਹੈ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਕਿ ਜ਼ਿਲ੍ਹੇ ਵਿੱਚ ਅਮਨ ਅਤੇ ਸ਼ਾਂਤੀ ਕਾਇਮ ਰਹੇ। ਮੋਗਾ ਪੁਲਿਸ ਨੇ ਨਾਗਰਿਕਾਂ ਤੋਂ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਜੇ ਕਿਸੇ ਸੰਦੇਹਜਨਕ ਵਿਅਕਤੀ ਜਾਂ ਵਸਤੂ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ ਤਾਂ ਕਿ ਸਮੇਂ ਸਿਰ ਜ਼ਰੂਰੀ ਕਾਰਵਾਈ ਕੀਤੀ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















