Punjab News: ਮਜੀਠਾ ਥਾਣੇ ਵਾਲੀ FIR ’ਚ ਵੱਡਾ ਅਪਡੇਟ; ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਲੈ ਕੇ ਅਦਾਲਤ ਵੱਲੋਂ ਅਹਿਮ ਫੈਸਲਾ..
Bikram Singh Majithia Case Update: ਪੰਜਾਬ ਸਿਆਸਤ ਤੋਂ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਜੀਠਾ ਥਾਣੇ ਵਿਚ ਦਰਜ ਐੱਫਆਈਆਰ ਮਾਮਲੇ ਵਿੱਚ ਅਦਾਲਤ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ...

Bikram Singh Majithia Case Update: ਪੰਜਾਬ ਸਿਆਸਤ ਤੋਂ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਜੀਠਾ ਥਾਣੇ ਵਿਚ ਦਰਜ ਐੱਫਆਈਆਰ ਮਾਮਲੇ ਵਿੱਚ ਅਦਾਲਤ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਨਿਰਦੋਸ਼ ਕਰਾਰ ਦਿੰਦਿਆਂ ਮਾਮਲੇ 'ਚ ਉਨ੍ਹਾਂ ਦਾ ਨਾਮ ਹਟਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਅਦਾਲਤ ਵੱਲੋਂ ਬਿਕਰਮਜੀਤ ਸਿੰਘ ਬਾਠ ਨੂੰ ਨਿਰਦੋਸ਼ ਕਰਾਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਗਠਿਤ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੰਮ੍ਰਿਤਸਰ ਦੀ ਅਦਾਲਤ 'ਚ ਆਪਣਾ ਬਿਆਨ ਦਰਜ ਕਰਵਾਇਆ, ਜਿਸ ਤੋਂ ਬਾਅਦ ਵਕੀਲ ਬਾਠ ਦਾ ਨਾਮ ਐੱਫਆਈਆਰ 'ਚੋਂ ਹਟਾਇਆ ਗਿਆ। ਦੱਸ ਦਈਏ ਕਿ ਬਿਕਰਮਜੀਤ ਸਿੰਘ ਬਾਠ, ਬਿਕਰਮ ਸਿੰਘ ਮਜੀਠੀਆ ਦੇ ਵਕੀਲ ਵਜੋਂ ਮਜੀਠਾ ਥਾਣੇ ਗਏ ਸੀ, ਇਸ ਦੌਰਾਨ ਕਾਫੀ ਹੰਗਾਮਾ ਹੋਇਆ ਸੀ।
31 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਸੀ ਨਵੀਂ FIR
ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਹਾਲ ਹੀ ਵਿੱਚ 31 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਸੀ। ਉਸ 'ਤੇ ਜ਼ਬਰਦਸਤੀ ਥਾਣੇ ਵਿੱਚ ਦਾਖਲ ਹੋਣ, ਹਿਰਾਸਤ ਵਿੱਚ ਲਏ ਇੱਕ ਦੋਸ਼ੀ ਨੂੰ ਛੁਡਾਉਣ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















