ਪੜਚੋਲ ਕਰੋ

ਸੁਖਬੀਰ ਬਾਦਲ ਪੰਜਾਬ ਲਈ ਸੰਸਦ 'ਚ ਲੈ ਗਏ ਵੱਡਾ ਸਟੈਂਡ, ਕਹਿ ਗਏ ਵੱਡੀਆਂ ਗੱਲਾਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੋਮਵਾਰ ਨੂੰ ਪੰਜਾਬੀ ਰੰਗ ਵਿੱਚ ਰੰਗੇ ਨਜ਼ਰ ਆਏ। ਉਨ੍ਹਾਂ ਨੇ ਸੰਸਦ ਵਿੱਚ ਪਹੁੰਚਦਿਆਂ ਹੀ ਪੰਜਾਬ ਦੇ ਹੱਕਾਂ ਦੀ ਜੰਮ ਕੇ ਪੈਰਵਾਈ ਕੀਤੀ। ਉਨ੍ਹਾਂ ਨੇ ਸੰਸਦ ਵਿੱਚ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ, ਸੰਘੀ ਖੇਤਰ ਦਾ ਸਾਰਾ ਮਾਲੀਆ ਤੇ ਬਾਕੀ ਸ੍ਰੋਤ ਪੰਜਾਬ ਨੂੰ ਸੌਂਪਣ ਤੇ ਸੂਬੇ ਦੇ ਪਾਣੀਆਂ ਦੀ ਵਰਤੋਂ ਉੱਤੇ ਰਾਇਲਟੀ ਦੇਣ ਜਿਹੇ ਮੁੱਦੇ ਉਠਾਏ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੋਮਵਾਰ ਨੂੰ ਪੰਜਾਬੀ ਰੰਗ ਵਿੱਚ ਰੰਗੇ ਨਜ਼ਰ ਆਏ। ਉਨ੍ਹਾਂ ਨੇ ਸੰਸਦ ਵਿੱਚ ਪਹੁੰਚਦਿਆਂ ਹੀ ਪੰਜਾਬ ਦੇ ਹੱਕਾਂ ਦੀ ਜੰਮ ਕੇ ਪੈਰਵਾਈ ਕੀਤੀ। ਉਨ੍ਹਾਂ ਨੇ ਸੰਸਦ ਵਿੱਚ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ, ਸੰਘੀ ਖੇਤਰ ਦਾ ਸਾਰਾ ਮਾਲੀਆ ਤੇ ਬਾਕੀ ਸ੍ਰੋਤ ਪੰਜਾਬ ਨੂੰ ਸੌਂਪਣ ਤੇ ਸੂਬੇ ਦੇ ਪਾਣੀਆਂ ਦੀ ਵਰਤੋਂ ਉੱਤੇ ਰਾਇਲਟੀ ਦੇਣ ਜਿਹੇ ਮੁੱਦੇ ਉਠਾਏ। ਬੇਸ਼ੱਕ ਇਹ ਮੁੱਦੇ ਸ਼੍ਰੋਮਣੀ ਅਕਾਲੀ ਦਲ ਦੇ ਬੁਨਿਆਦੀ ਮਸਲੇ ਹਨ ਪਰ ਜਦੋਂ ਤੋਂ ਸੁਖਬੀਰ ਬਾਦਲ ਨੇ ਪਾਰਟੀ ਦੀ ਕਮਾਨ ਸੰਭਾਲੀ ਹੈ, ਉਦੋਂ ਤੋਂ ਇਹ ਮੁੱਦੇ ਵਿਸਾਰ ਦਿੱਤੇ ਗਏ ਸੀ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸੰਸਦ ਵਿੱਚ ਇਹ ਮੁੱਦੇ ਉਠਾ ਕੇ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਪਾਰਟੀ ਮੁੜ ਰਵਾਇਤੀ ਸਿਆਸਤ ਵੱਲ ਪਰਤ ਰਹੀ ਹੈ। ਇਹ ਇਸ ਲਈ ਅਹਿਮ ਹੈ ਕਿ ਕੇਂਦਰ ਵਿੱਚ ਅਕਾਲੀ ਦਲ ਦੀ ਭਾਈਵਾਲ ਸਰਕਾਰ ਹੈ। ਇਸ ਲਈ ਸੁਖਬੀਰ ਬਾਦਲ ਦੇ ਸਟੈਂਡ ਨੂੰ ਵੇਖ ਕਾਫੀ ਚਰਚਾ ਹੈ। ਸੁਖਬੀਰ ਬਾਦਲ ਨੇ ਸੰਸਦ ਵਿੱਚ ਕਿਹਾ ਕਿ ਕੇਂਦਰ ਵੱਲੋਂ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਵਾਅਦਾ ਅਜੇ ਤੀਕ ਅਧੂਰਾ ਪਿਆ ਹੈ। ਚੰਡੀਗੜ੍ਹ ਵੱਲੋਂ ਜੁਟਾਏ ਜਾਂਦੇ ਮਾਲੀਏ ਤੇ ਬਾਕੀ ਸ੍ਰੋਤਾਂ ਤੋਂ ਵੀ ਪੰਜਾਬ ਨੂੰ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਨੂੰ ਪੰਜਾਬ ਦੇ ਪਾਣੀਆਂ ਦਾ ਇਸਤੇਮਾਲ ਕਰਨ ਲਈ ਰਾਇਲਟੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਲੈ ਕੇ ਹੁਣ ਤਕ ਪੰਜਾਬ ਦੇਸ਼ ਦਾ ਢਿੱਡ ਭਰਦਾ ਆ ਰਿਹਾ ਹੈ। ਖੇਤੀ ਪ੍ਰਧਾਨ ਹੋਣ ਕਰਕੇ ਸੂਬੇ ਅੰਦਰ ਪਾਣੀ ਦਾ ਸੰਕਟ ਪੈਦਾ ਹੋ ਗਿਆ ਹੈ। ਹੁਣ ਸਥਿਤੀ ਇਹ ਹੈ ਕਿ ਪੰਜਾਬ ਅੰਦਰਲੇ ਪਾਣੀ ਦੇ ਬਲਾਕਾਂ ਵਿੱਚੋਂ ਰਾਜਸਥਾਨ ਨਾਲੋਂ ਵੀ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 80 ਫੀਸਦ ਪਾਣੀ ਦੇ ਬਲਾਕਾਂ ਵਿੱਚੋਂ ਲੋੜ ਨਾਲੋਂ ਵੱਧ ਪਾਣੀ ਕੱਢਿਆ ਜਾ ਚੁੱਕਾ ਹੈ ਜਦਕਿ ਰਾਜਸਥਾਨ ਵਿੱਚ 71 ਫੀਸਦ ਪਾਣੀ ਦੇ ਬਲਾਕਾਂ ਵਿਚੋਂ ਵੱਧ ਪਾਣੀ ਕੱਢਿਆ ਗਿਆ ਹੈ। ਸੁਖਬੀਰ ਬਾਦਲ ਨੇ ਪੰਜਾਬ ਦੀ ਪਾਣੀ ਉੱਤੇ ਰਾਇਲਟੀ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਛੇ ਵਾਰ ਮੌਨਸੂਨ ਪਛੜਨ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਕਣਕ ਤੇ ਝੋਨੇ ਦਾ ਉਤਪਾਦਨ ਵਧਾਇਆ ਹੈ, ਪਰ ਇਸ ਲਈ ਸੂਬੇ ਨੂੰ ਭਾਰੀ ਕੀਮਤ ਚੁਕਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਇਸ ਸ੍ਰੋਤ ਨੂੰ ਵੀ ਕੋਲੇ, ਲੋਹੇ ਤੇ ਗੈਸ ਜਿੰਨੀ ਅਹਿਮੀਅਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਣ ਮੌਕਾ ਹੈ ਜਦੋਂ ਕੇਂਦਰ ਪੰਜਾਬ ਦੀ ਮਦਦ ਕਰੇ। ਪੰਜਾਬ ਨੂੰ ਆਪਣੇ ਨਹਿਰੀ ਸਿਸਟਮ ਨੂੰ ਆਧੁਨਿਕ ਬਣਾਉਣ, ਜ਼ਮੀਨੀ ਪਾਣੀ ਨੂੰ ਸੁਰਜੀਤ ਕਰਨ, ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਬਚਾਉਣ ਲਈ ਦੂਜੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਵਾਸਤੇ ਵਿਸ਼ੇਸ਼ ਫੰਡ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੋ ਦਹਾਕਿਆਂ ਤਕ ਸੂਬੇ ਅੰਦਰੋਂ ਉਦਯੋਗਾਂ ਦੇ ਗੁਆਂਢੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵੱਲ ਪਲਾਇਨ ਦਾ ਸੰਤਾਪ ਝੱਲਣਾ ਪਿਆ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget