ਪੜਚੋਲ ਕਰੋ

ਨਕੋਦਰ ਬੇਅਦਬੀ ਕਾਂਡ ਦਾ 33 ਸਾਲ ਬਾਅਦ ਵੀ ਸੱਚ ਕਿਉਂ ਨਹੀਂ ਆਇਆ ਸਾਹਮਣੇ?

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 4 ਫਰਵਰੀ, 1986 ਨੂੰ ਵਾਪਰੇ ਨਕੋਦਰ ਬੇਅਦਬੀ ਕਾਂਡ ਨਾਲ ਸਬੰਧਤ ਜਸਟਿਸ ਗੁਰਨਾਮ ਸਿੰਘ ਦੀ ਰਿਪੋਰਟ ਜਨਤਕ ਕਰਨ ਤੇ ਦੋਸ਼ੀ ਅਫਸਰਾਂ ਨੂੰ ਸਜ਼ਾ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਸਰਕਾਰ ਨਕੋਦਰ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲਈ ਬਣਾਏ ਗਏ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ 'ਚ ਪੇਸ਼ ਕਰਕੇ ਸੱਚ ਜਨਤਕ ਕਰੇ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ 'ਚ ਇਹ ਮੁੱਦਾ ਉਠਾਵੇਗੀ ਤੇ ਪੀੜਤ ਪਰਿਵਾਰਾਂ ਦੇ ਘਰਾਂ ਤੱਕ ਪਹੁੰਚ ਕਰੇਗੀ। ਇਸ ਦੇ ਨਾਲ ਹੀ ਇਨਸਾਫ ਦੀ ਲੜਾਈ ਵਿੱਚ ਉਨ੍ਹਾਂ ਦਾ ਡਟ ਕੇ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ 1984 ਤੋਂ ਬਾਅਦ ਹੋਈ ਇਹ ਘਟਨਾ 2015 ਵਿੱਚ ਵਾਪਰੀ ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਵਰਗੀ ਹੀ ਹੈ। ਇਸ ਘਟਨਾ ਵਿੱਚ ਵੀ ਪੰਜਾਬ ਪੁਲਿਸ ਨੇ ਨਕੋਦਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਪਰ ਗੋਲੀਆਂ ਚਲਾਈਆਂ ਸੀ। ਇਸ ਵਿੱਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ, ਪਰ ਸਰਕਾਰ ਨੇ ਇਸ ਬਾਬਤ ਕੋਈ ਠੋਸ ਕਦਮ ਨਹੀਂ ਉਠਾਏ। ਉਨ੍ਹਾਂ ਕਿਹਾ ਕਿ ਜਾਂਚ ਲਈ ਬਣਾਏ ਕਮਿਸ਼ਨ ਦੀ ਰਿਪੋਰਟ ਨੂੰ ਹਾਲੇ ਤੱਕ ਦੱਬ ਕੇ ਰੱਖਿਆ ਹੈ। ਇੰਨਾ ਲੰਬਾ ਸਮਾਂ ਰਿਪੋਰਟ ਨੂੰ ਜਨਤਕ ਨਾ ਕਰਨ ਪਿੱਛੇ ਜ਼ਰੂਰ ਕੁਝ ਸਿਆਸੀ ਕਾਰਨ ਹੋਣਗੇ, ਜਿੱਥੇ ਬਰਗਾੜੀ ਬੇਅਦਬੀ ਕਾਂਡ ਪਿੱਛੇ ਵੱਡੇ ਰਾਜਨੀਤਕ ਆਗੂਆਂ ਦੇ ਨਾਂ ਆਉਂਦੇ ਹਨ, ਉਸ ਤਰ੍ਹਾਂ ਹੀ ਨਕੋਦਰ ਕਾਂਡ ਦੀ ਰਿਪੋਰਟ ਜਨਤਕ ਕਰਨ ਨਾਲ ਵੀ ਸਿਆਸੀ ਸ਼ਹਿ ਦਾ ਪਰਦਾਫਾਸ਼ ਹੋਵੇਗਾ। ਚੀਮਾ ਨੇ ਕਿਹਾ ਕਿ ਇਸ ਸਾਰੇ ਮਾਮਲੇ ਪਿੱਛੇ ਕਿਸੇ ਵੱਡੀ ਸਾਜ਼ਿਸ਼ ਦੀ ਬੋਅ ਆਉਂਦੀ ਹੈ, ਕਿਉਂਕਿ ਉਸ ਸਮੇਂ ਦੇ ਜਲੰਧਰ ਦੇ ਐਸਐਸਪੀ ਇਜ਼ਹਾਰ ਆਲਮ ਸਨ ਜੋ ਅਕਾਲੀ ਦਲ ਦੇ ਆਗੂ ਹਨ। ਉਸ ਵੇਲੇ ਜਲੰਧਰ ਦੇ ਵਧੀਕ ਡੀਜੀਪੀ ਦਰਬਾਰਾ ਸਿੰਘ ਗੁਰੂ ਵੀ ਅਕਾਲੀ ਦਲ ਵੱਲੋਂ ਕਈ ਵਾਰ ਅਸੰਬਲੀ ਚੋਣਾਂ ਵੀ ਲੜ ਚੁੱਕੇ ਤੇ ਮੁੱਖ ਮੰਤਰੀ ਬਾਦਲ ਦੇ ਪ੍ਰਿੰਸੀਪਲ ਸਕੱਤਰ ਵੀ ਰਹਿ ਚੁੱਕੇ ਹਨ। ਇਹ ਸਭ ਕੁਝ ਸੰਯੋਗ ਨਾ ਹੋ ਕੇ ਇੱਕ ਸਾਜ਼ਿਸ਼ ਦਾ ਹਿੱਸਾ ਜ਼ਿਆਦਾ ਲੱਗਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਕੋਦਰ ਬੇਅਦਬੀ ਕਾਂਡ ਨਾਲ ਸਬੰਧਤ ਜਸਟਿਸ ਗੁਰਨਾਮ ਸਿੰਘ ਦੀ ਰਿਪੋਰਟ ਫ਼ੌਰੀ ਤੌਰ 'ਤੇ ਜਨਤਕ ਕਰੇ ਤਾਂ ਕਿ ਇਸ ਘਟਨਾ ਦੇ ਪਿੱਛੇ ਦਾ ਸੱਚ ਸਾਹਮਣੇ ਆ ਸਕੇ, ਨਾਲ ਹੀ ਸਰਕਾਰ ਇਸ ਰਿਪੋਰਟ ਨੂੰ ਇੰਨਾ ਲੰਬੇ ਸਮੇਂ ਤੱਕ ਦੱਬ ਕੇ ਰੱਖਣ ਦੇ ਕਾਰਨਾਂ ਨੂੰ ਵੀ ਸਪਸ਼ਟ ਕਰੇ ਕਿ ਇਨ੍ਹਾਂ ਲੰਬਾ ਸਮਾਂ ਇਸ ਰਿਪੋਰਟ ਨੂੰ ਕਿਉਂ ਦੱਬ ਕੇ ਰੱਖਿਆ ਗਿਆ?

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget