Corruption: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਨੂੰ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ