ਸੰਗਰੂਰ: ਮਾਲੇਰਕੋਟਲਾ ਵਿੱਚ ਹੋਈ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 10 ਜੁਲਾਈ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। 7 ਜੁਲਾਈ ਨੂੰ ਇਨ੍ਹਾਂ ਦਾ ਦਿੱਲੀ ਤੇ ਅਹਿਮਦਾਬਾਦ ਵਿੱਚ ਨਾਰਕੋਟਿਕਸ ਤੇ ਪੋਲੀਗ੍ਰਾਫੀ ਟੈਸਟ ਹੋਵੇਗਾ।

 

 

ਮਲੇਰਕੋਟਲਾ ਵਿੱਚ 24 ਜੂਨ ਨੂੰ ਮੁਸਲਿਮ ਧਰਮ ਗ੍ਰੰਥ ਦੀ ਬੇਅਦਬੀ ਕੀਤੀ ਗਈ ਸੀ। ਇਸ ਦੇ ਚਲਦੇ ਸ਼ਹਿਰ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਨੇ ਪੂਰੀ ਘਟਨਾ ਵਿੱਚ ਦਿੱਲੀ ਤੋਂ ਆਪ ਵਿਧਾਇਕ ਨਰੇਸ਼ ਯਾਦਵ ਦਾ ਹੱਥ ਹੋਣ ਦਾ ਖੁਲਾਸਾ ਕੀਤਾ ਸੀ। ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਮਲੇਰਕੋਟਲਾ ਅਦਾਲਤ ਵਿੱਚ ਪੇਸ਼ ਕਰ 10 ਜੁਲਾਈ ਤੱਕ ਦਾ ਰਿਮਾਂਡ ਹਾਸਲ ਕੀਤਾ ਹੈ।

 

 

ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਦਾਲਤ ਤੋਂ ਇਸ ਮਾਮਲੇ ਵਿੱਚ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਦੌਰਾਨ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਸ ਮਾਮਲੇ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਸਰਕਾਰੀ ਵਕੀਲ ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਸਾਨੂੰ ਤਿੰਨੇ ਮੁਲਜ਼ਮਾਂ ਦਾ 10 ਜੁਲਾਈ ਤੱਕ ਦਾ ਰਿਮਾਂਡ ਮਿਲਿਆ ਹੈ।

 

 

ਪਹਿਲਾਂ ਪੁਲਿਸ ਨੇ ਇਨ੍ਹਾਂ ਦਾ ਚਾਰ-ਚਾਰ ਦਿਨ ਦਾ ਰਿਮਾਂਡ ਲਿਆ ਸੀ। ਇਸ ਦੌਰਾਨ ਸੀ.ਸੀ.ਟੀ.ਵੀ. ਫੁਟੇਜ ਹਾਸਲ ਕੀਤੀ ਗਈ ਸੀ। ਇਸ ਦੇ ਨਾਲ ਹੀ ਪੁਲਿਸ ਵੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।